Menu

ਸੰਗਰੂਰ ‘ਚ ਹੱਕ ਮੰਗਣ ਵਾਲਿਆਂ ‘ਤੇ ਫਿਰ ਵਰ੍ਹਿਆ ਪੁਲਿਸ ਦਾ ਡੰਡਾ, ਲੱਥੀਆਂ ਪੱਗਾਂ

4 ਸਤੰਬਰ 2023- ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹਿਰ ਸੰਗਰੂਰ ‘ਚ ਮੁੱਖ ਮੰਤਰੀ ਦੀ ਕੋਠੀ ਨੇ ਅੱਗੇ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਪੁੱਜੇ ਸੈਂਕੜੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚਧੂਹ ਹੋਈ। ਇਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ ਤੇ ਕਈ ਮਹਿਲਾ ਅਧਿਆਪਕ ਤੇ ਮਹਿਲਾ ਪੁਲਿਸ ਮੁਲਾਜ਼ਮ ਹੇਠਾਂ ਡਿੱਗ ਪਈਆਂ। ਪੁਲਿਸ ਨਾਲ ਝੜਪ ਤੋਂ ਬਾਅਦ ਰੋਹ ’ਚ ਆਈਆਂ ਦੋ ਮਹਿਲਾ ਅਧਿਆਪਕਾਂ ਨੇ ਆਪਣੇ ’ਤੇ ਪੈਟਰੋਲ ਛਿੜਕ ਲਿਆ ਪਰ ਹੋਰ ਅਧਿਆਪਕਾਂ ਨੇ ਉਨ੍ਹਾਂ ਨੂੰ ਅੱਗ ਨਾ ਲਾਉਣ ਦਿੱਤੀ।

ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਕੱਚੇ ਅਧਿਆਪਕਾਂ ਨੂੰ ਤਨਖਾਹ ਸਕੇਲ ਦੇ ਕੇ ਰੈਗੂਲਰ ਕੀਤਾ ਜਾਵੇ ਤੇ ਬੱਚਿਆਂ ਤੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਵਾਉਣ ਵਾਲੀ ਅਧਿਆਪਕਾ ਮਨਪ੍ਰੀਤ ਕੌਰ ਕਨੋਈ ਦੇ ਤਨਖਾਹ ਵਾਧੇ ਸਣੇ ਨਵੇਂ ਹੁਕਮ ਜਾਰੀ ਕੀਤੇ ਜਾਣ। ਪਿੰਡ ਖੁਰਾਣਾ ਵਿਚ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਅਧਿਆਪਕਾਂ ਦਾ ਸੰਘਰਸ਼ 84 ਦਿਨਾਂ ਤੋਂ ਜਾਰੀ ਹੈ। ਇੰਦਰਜੀਤ ਸਿੰਘ ਮਾਨਸਾ 84 ਦਿਨਾਂ ਤੋਂ ਟੈਂਕੀ ਉਪਰ ਡਟਿਆ ਹੋਇਆ ਹੈ।ਪੰਜਾਬ ਭਰ ਤੋਂ ਅਧਿਆਪਕ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਦੀ ਅਗਵਾਈ ਹੇਠ ਇੱਥੇ ਨੈਸ਼ਨਲ ਹਾਈਵੇਅ ਦੇ ਬਾਈਪਾਸ ਦੇ ਓਵਰਬ੍ਰਿਜ ਹੇਠ ਇਕੱਠੇ ਹੋਏ ਜਿੱਥੇ ਰੋਸ ਰੈਲੀ ਕੀਤੀ ਗਈ। ਪੁਲਿਸ ਵੱਲੋਂ ਰੈਲੀ ਸਥਾਨ ਤੋਂ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਤੱਕ ਕਈ ਥਾਵਾਂ ਉਪਰ ਬੈਰੀਕੇਡ ਲਾ ਕੇ ਨਾਕਾਬੰਦੀ ਕੀਤੀ ਗਈ।

ਰੈਲੀ ਮਗਰੋਂ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਪੁਲਿਸ ਦੀ ਪਹਿਲੀ ਨਾਕੇਬੰਦੀ ਪੁੱਟ ਦਿੱਤੀ ਤੇ ਪੁਲਿਸ ਨੂੰ ਧੂਹ ਕੇ ਅਧਿਆਪਕ ਅੱਗੇ ਵਧ ਗਏ। ਅਧਿਆਪਕਾਂ ਨੇ ਜਿਉਂ ਹੀ ਕਲੋਨੀ ਦੇ ਮੁੱਖ ਗੇਟ ਨੇੜੇ ਦੂਜੀ ਨਾਕੇਬੰਦੀ ਤੋਂ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਦੋਵਾਂ ਦਰਮਿਆਨ ਧੱਕਾਮੁੱਕੀ ਤੇ ਖਿੱਚਧੂਹ ਹੋਈ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ, ਕੁਝ ਮਹਿਲਾ ਅਧਿਆਪਕਾਂ ਤੇ ਮਹਿਲਾ ਪੁਲਿਸ ਮੁਲਾਜ਼ਮ ਹੇਠਾਂ ਵੀ ਡਿੱਗ ਪਈਆਂ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40103 posts
  • 0 comments
  • 0 fans