Menu

ਦੋ ਭਰਾਵਾਂ ਦਾ ਖੁਦਕਸ਼ੀ ਮਾਮਲਾ-‘ਕਾਰਵਾਈ ਨਾ ਹੋਈ ਤਾਂ , ਪਿਤਾ ਵੱਲੋਂ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਲਿਆ ਕੇ ਸੰਘਰਸ਼ ਵਿੱਢਣ ਦੀ ਚਿਤਾਵਨੀ

ਜਲੰਧਰ:5 ਸਤੰਬਰ 2023- ਥਾਣਾ ਡਵੀਜ਼ਨ ਨੰਬਰ 1 ‘ਚ ਲੜਾਈ-ਝਗੜੇ ਤੋਂ ਪ੍ਰੇਸ਼ਾਨ ਹੋ ਕੇ ਗੋਇੰਦਵਾਲ ਪੁਲ ਤੋਂ ਬਿਆਸ ਦਰਿਆ ‘ਚ ਛਾਲ ਮਾਰਨ ਵਾਲੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਪਿਤਾ ਜਤਿੰਦਰ ਪਾਲ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿਤੀ ਹੈ | ਜਤਿੰਦਰ ਪਾਲ ਸਿੰਘ ਨੇ ਦਸਿਆ ਕਿ ਜਸ਼ਨਬੀਰ ਦੀ ਲਾਸ਼ ਮਿਲਣ ਤੋਂ ਬਾਅਦ ਮਾਮਲਾ ਦਰਜ ਹੋਏ ਨੂੰ 3 ਦਿਨ ਬੀਤ ਚੁੱਕੇ ਹਨ ਪਰ ਅਜੇ ਤਕ ਨਾ ਤਾਂ ਐਸ.ਐਚ.ਓ. ਨਵਦੀਪ ਅਤੇ ਨਾ ਹੀ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨਵਜੀਤ ਦਾ ਅਜੇ ਤਕ ਕੁੱਝ ਪਤਾ ਨਹੀਂ ਚੱਲ ਸਕਿਆ ਹੈ।ਉਨ੍ਹਾਂ ਕਿਹਾ ਕਿ ਜੇਕਰ ਤਿੰਨਾਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਬੁੱਧਵਾਰ ਨੂੰ ਜਸ਼ਨਬੀਰ ਦੀ ਦੇਹ ਨੂੰ ਕਪੂਰਥਲਾ ਹਸਪਤਾਲ ਦੇ ਮੁਰਦਾਘਰ ਤੋਂ ਜਲੰਧਰ ਲੈ ਕੇ ਆਉਣਗੇ। ਇਸ ਤੋਂ ਬਾਅਦ ਉਹ ਦੇਹ ਨੂੰ ਜਲੰਧਰ ਤੋਂ ਚੰਡੀਗੜ੍ਹ ਲੈ ਕੇ ਜਾਣਗੇ ਅਤੇ ਉਥੇ ਵੱਡਾ ਸੰਘਰਸ਼ ਵਿੱਢਣਗੇ। ਉਨ੍ਹਾਂ ਦੋਸ਼ ਲਾਇਆ ਕਿ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਲੱਭਣ ਵਿਚ ਨਾ ਤਾਂ ਪੁਲਿਸ ਪ੍ਰਸ਼ਾਸਨ ਨੇ ਕੋਈ ਮਦਦ ਕੀਤੀ ਅਤੇ ਨਾ ਹੀ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ।

ਪ੍ਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਐਸ.ਐਚ.ਓ. ਨਵਦੀਪ ਸਿੰਘ ਨੇ ਉਨ੍ਹਾਂ ਦੇ ਲੜਕੇ ਦੀ ਪੱਗ ਲਾਹ ਕੇ ਕੁੱਟਮਾਰ ਵੀ ਕੀਤੀ ਸੀ। ਨਵਦੀਪ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਦੀ ਵੀ ਬੇਅਦਬੀ ਕੀਤੀ ਸੀ। ਉਸ ਦੇ ਵਿਰੁਧ ਆਈਪੀਸੀ ਦੀ ਧਾਰਾ 295 ਦੇ ਤਹਿਤ ਬੇਅਦਬੀ ਦਾ ਮਾਮਲਾ ਦਰਜ ਕਰਨ ਲਈ ਵੀ ਕਿਹਾ ਗਿਆ ਸੀ ਪਰ ਪੁਲਿਸ ਨੇ ਮਾਮਲੇ ਵਿਚ ਧਾਰਾ 295 ਨਹੀਂ ਲਗਾਈ।ਮਾਮਲੇ ਵਿਚ ਲਾਈਨ ਹਾਜ਼ਰ ਚੱਲ ਰਹੇ ਥਾਣਾ ਡਿਵੀਜ਼ਨ ਨੰਬਰ 1 ਦੇ ਇੰਚਾਰਜ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਮਾਮਲਾ ਦਰਜ ਹੁੰਦੇ ਹੀ ਫਰਾਰ ਹੋ ਗਏ। ਇਨ੍ਹਾਂ ਵਿਰੁਧ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤਿੰਨਾਂ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਵਿਰੁਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans