Menu

ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਵਲੋਂ 12.57 ਕਰੋੜ ਰੁਪਏ ਦੀ ਪਰਸ ਅਤੇ ਆਈ-ਟੀਬੀਆਈ ਗ੍ਰਾਂਟ ਦੀ ਮਨਜ਼ੂਰੀ

ਬਠਿੰਡਾ, 5 ਸਤੰਬਰ: (ਵੀਰਪਾਲ ਕੌਰ)-ਭਾਰਤ ਦੇ ਨੌਜਵਾਨਾਂ ਵਿੱਚ ਉੱਚ ਪੱਧਰੀ ਖੋਜ, ਨਵੀਨਤਾ ਅਤੇ ਉੱਦਮਸ਼ੀਲਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵੱਲ ਵਧਦੇ ਹੋਏ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਦੀ ਪਰਸ ਅਤੇ ਆਈ-ਟੀ.ਬੀ.ਆਈ ਸਕੀਮਾਂ ਤਹਿਤ 12.57 ਕਰੋੜ ਰੁਪਏ ਦੀ ਗ੍ਰਾਂਟ ਦੀ ਮਨਜ਼ੂਰੀ ਪ੍ਰਾਪਤ ਕਰਕੇ ਮੀਲ ਪੱਥਰ ਹਾਸਲ ਕੀਤਾ ਹੈ।ਯੂਨੀਵਰਸਿਟੀ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਤੋਂ ਹਾਲ ਹੀ ਵਿੱਚ ਮਿਲੀ ਜਾਣਕਾਰੀ ਅਨੁਸਾਰ ਪਰਸ (ਯੂਨੀਵਰਸਿਟੀ ਰਿਸਰਚ ਐਂਡ ਸਾਇੰਟਿਫਿਕ ਐਕਸੀਲੈਂਸ) ਪ੍ਰੋਗਰਾਮ ਤਹਿਤ 8.82 ਕਰੋੜ ਰੁਪਏ ਅਤੇ ਆਈ-ਟੀਬੀਆਈ (ਇਨਕਲੂਸਿਵ ਟੈਕਨਾਲੋਜੀ ਬਿਜ਼ਨਸ ਇਨਕਿਊਬੇਟਰ) ਪ੍ਰੋਗਰਾਮ ਤਹਿਤ 3.75 ਕਰੋੜ ਰੁਪਏ ਦੀ ਗ੍ਰਾਂਟ ਦੀ ਮਨਜ਼ੂਰੀ ਮਿਲੀ ਹੈ।

ਪਰਸ ਗ੍ਰਾਂਟ: ਡੀਐਸਟੀ-ਪਰਸ ਗ੍ਰਾਂਟ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝਾ ਕਰਦੇ ਹੋਏ ਪਰਸ ਪ੍ਰੋਜੈਕਟ ਦੀ ਕੋਆਰਡੀਨੇਟਰ ਅਤੇ ਖੋਜ ਅਤੇ ਵਿਕਾਸ ਸੈੱਲ ਦੀ ਡਾਇਰੈਕਟਰ ਪ੍ਰੋ. ਅੰਜਨਾ ਮੁਨਸ਼ੀ ਨੇ ਦੱਸਿਆ ਕਿ ਪਰਸ ਗ੍ਰਾਂਟ ਦੀ ਰਕਮ ਮੁੱਖ ਤੌਰ ‘ਤੇ ਬ੍ਰੈਸਟ ਕੈਂਸਰ ਦੇ ਵਿਕਾਸ ਨੂੰ ਸਮਝਣ ਲਈ ਕੀਤੀ ਜਾ ਰਹੀ ਖੋਜ ਯਤਨਾਂ ਲਈ ਲਾਭਦਾਇਕ ਸਾਬਤ ਹੋਵੇਗੀ। ਇਸ ਗ੍ਰਾਂਟ ਨਾਲ ਐਲ.ਸੀ.- ਐਮ.ਐਸ./ਐਮ.ਐਸ., ਫਲੋ ਸਾਇਟੋਮੈਟਰੀ ਸੈੱਲ ਸੌਰਟਰ ਅਤੇ ਫਲੈਸ਼ ਕ੍ਰੋਮੈਟੋਗ੍ਰਾਫੀ ਸਿਸਟਮ ਵਰਗੇ ਆਧੁਨਿਕ ਉਪਕਰਨਾਂ ਦੀ ਖਰੀਦ ਕੀਤੀ ਜਾਵੇਗੀ। ਪ੍ਰੋਫੈਸਰ ਮੁਨਸ਼ੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਰਸ ਗ੍ਰਾਂਟ ਦੀ ਮਦਦ ਨਾਲ ਸਥਾਪਿਤ ਖੋਜ ਬੁਨਿਆਦੀ ਢਾਂਚਾ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਮਾਲਵਾ ਖੇਤਰ ਵਿੱਚ ਬ੍ਰੈਸਟ ਕੈਂਸਰ ਦੇ ਮੁੱਖ ਜੀਨੋਮਿਕ, ਟ੍ਰਾਂਸਕ੍ਰਿਪਟੌਮਿਕ ਅਤੇ ਮੈਟਾਬੋਲਿਕ ਮਾਰਕਰਾਂ ਦੀ ਪਛਾਣ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਆਈ-ਟੀਬੀਆਈ ਗ੍ਰਾਂਟ: ਪ੍ਰੋ. ਅੰਜਨਾ ਮੁਨਸ਼ੀ ਨੇ ਦੱਸਿਆ ਕਿ ਆਈ-ਟੀਬੀਆਈ ਗ੍ਰਾਂਟ ਦੀ ਪ੍ਰਵਾਨਗੀ ਖੇਤੀਬਾੜੀ, ਵਾਤਾਵਰਣ ਅਤੇ ਸਿਹਤ ਖੇਤਰਾਂ ਵਿੱਚ ਨਵੀਨਤਾਕਾਰੀ ਵਿਚਾਰਾਂ ਨੂੰ ਪ੍ਰਫੁੱਲਤ ਕਰਨ ਲਈ ਇੱਕ ਇਨਕਿਊਬੇਟਰ ਸੈਂਟਰ ਦੀ ਸਥਾਪਨਾ ਵਿੱਚ ਸਹਾਇਤਾ ਕਰੇਗੀ। ਪ੍ਰੋ. ਮੁਨਸ਼ੀ ਨੇ ਦੱਸਿਆ ਕਿ ਇਸ ਗ੍ਰਾਂਟ ਦਾ ਇੱਕ ਹਿੱਸਾ ਫੂਡ ਪ੍ਰੋਸੈਸਿੰਗ ਸਹੂਲਤ ਸਥਾਪਤ ਕਰਨ, 3ਡੀ ਪ੍ਰਿੰਟਰ ਅਤੇ ਹੋਰ ਆਧੁਨਿਕ ਉਪਕਰਨਾਂ ਦੀ ਖਰੀਦ ਲਈ ਵਰਤਿਆ ਜਾਵੇਗਾ। ਆਈ-ਟੀਬੀਆਈ ਗ੍ਰਾਂਟ ਦਾ ਉਦੇਸ਼ ਨੌਜਵਾਨ ਉੱਦਮੀਆਂ ਨੂੰ ਉਨ੍ਹਾਂ ਦੇ ਸਿਰਜਣਾਤਮਕ ਵਿਚਾਰਾਂ ਨੂੰ ਸਾਰਥਕ ਹੱਲਾਂ ਵਿੱਚ ਬਦਲਣ ਲਈ ਸ਼ਕਤੀ ਪ੍ਰਦਾਨ ਕਰਨਾ ਹੈ, ਜਿਸ ਨਾਲ ਦੇਸ਼ ਦੀ ਵਿਗਿਆਨਕ ਅਤੇ ਤਕਨੀਕੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ।

ਇਸ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਪ੍ਰੋ. ਤਿਵਾਰੀ  ਨੇ ਸੀਯੂਪੀਬੀ ਨੂੰ ਮਨਜ਼ੂਰ ਕੀਤੇ ਕੁੱਲ 12.57 ਕਰੋੜ ਰੁਪਏ ਦੀ ਡੀਐਸਟੀ-ਪਰਸ ਅਤੇ ਡੀਐਸਟੀ ਆਈ-ਟੀਬੀਆਈ ਗ੍ਰਾਂਟ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਇਸ ਗ੍ਰਾੰਟ ਨਾਲ ਮਾਲਵਾ ਖੇਤਰ ਦੀਆਂ ਚੁਣੌਤੀਆਂ ਦੇ ਨਵੀਨਤਮ ਹੱਲ ਲੱਭਣ ਲਈ ਅਤਿ-ਆਧੁਨਿਕ ਖੋਜ ਸਹੂਲਤਾਂ ਵਿਕਸਤ ਕਰਨ ਅਤੇ ਨੌਜਵਾਨਾਂ ਦੇ ਨਵੀਨਤਾਕਾਰੀ ਵਿਚਾਰਾਂ ਨੂੰ ਕਾਮਯਾਬ ਸਟਾਰਟਅੱਪ ਉੱਦਮਾਂ ਵਿੱਚ ਬਦਲਣ ਲਈ ਲਾਭਦਾਇਕ ਸਾਬਤ ਹੋਵੇਗੀ।

ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਸਕੀਮਾਂ ਤਹਿਤ ਪ੍ਰਾਪਤ ਗ੍ਰਾਂਟ ਫੰਡ ਨੌਜਵਾਨਾਂ ਵਿੱਚ ਖੋਜ, ਨਵੀਨਤਾ ਅਤੇ ਵਿਗਿਆਨਕ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਨਗੇ। ਇਹ ਗ੍ਰਾਂਟ ਸਾਡੇ ਖੋਜਕਰਤਾਵਾਂ ਨੂੰ ਸਮਾਜ ਦੀਆਂ ਸਮੱਸਿਆਵਾਂ ਦੇ ਨਵੀਨਤਾਕਾਰੀ ਹੱਲ ਲੱਭਣ ਦਾ ਮੌਕਾ ਪ੍ਰਦਾਨ ਕਰੇਗੀ।ਆਉਣ ਵਾਲੇ ਮਹੀਨਿਆਂ ਵਿੱਚ, ਯੂਨੀਵਰਸਿਟੀ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰੇਗੀ ਜਿਸਦਾ ਉਦੇਸ਼ ਨੌਜਵਾਨ ਖੋਜਕਾਰਾਂ ਨੂੰ ਉਹਨਾਂ ਦੇ ਰਚਨਾਤਮਕ ਵਿਚਾਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ। ਸ਼ਾਰਟਲਿਸਟ ਕੀਤੇ ਸਟਾਰਟ-ਅੱਪਸ ਨੂੰ ਸ਼ੁਰੂਆਤੀ ਫੰਡਿੰਗ ਪ੍ਰਦਾਨ ਕੀਤੀ ਜਾਵੇਗੀ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans