Menu

ਪਿੰਡ ਪੱਧਰ ਤੇ ਕੈਂਪ ਲਗਾ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇ ਜਾਗਰੂਕ : ਉਪ ਮੰਡਲ ਮੈਜਿਸਟ੍ਰੇਟ

ਬਠਿੰਡਾ, 5 ਸਤੰਬਰ : ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ  ਇਨਾਯਤ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਸਬੰਧੀ ਤਹਿਸੀਲਦਾਰਾਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਲਸਟਰ ਅਫ਼ਸਰਾਂ, ਨੰਬਰਦਾਰਾਂ ਅਤੇ ਕਿਸਾਨਾਂ ਨਾਲ ਇੱਕ ਵਿਸ਼ੇਸ਼ ਬੈਠਕ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ।  ਇਸ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ  ਇਨਾਯਤ ਨੇ ਹਾਜ਼ਰੀਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਬਦਲਵੇਂ ਹੱਲ ਲਈ ਉਦਯੋਗਿਕ ਸੰਸਥਾਵਾਂ ਦੇ ਮੁਖੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖਾਸ਼ ਹਦਾਇਤ ਕੀਤੀ ਕਿ ਪਿੰਡ ਪੱਧਰ ਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਬਦਲਵੇਂ ਪ੍ਰਬੰਧਾਂ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਵੇ।

        ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ, ਬੇਲਰ ਮਾਲਕਾਂ, ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ, ਨੰਬਰਦਾਰਾਂ ਅਤੇ ਅਗਾਂਹਵਧੂ ਕਿਸਾਨਾਂ ਆਦਿ ਨਾਲ ਹਰ 10-15 ਦਿਨਾਂ ਬਾਅਦ ਮੀਟਿੰਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਕੰਮ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਕਰਦਿਆਂ ਕੀਤਾ ਜਾਵੇ, ਸਿਰਫ਼ ਕਾਗਜ਼ੀ ਪੱਧਰ ਤੇ ਕੰਮ ਨਾ ਕੀਤਾ ਜਾਵੇ ਸਗੋਂ ਜ਼ਮੀਨੀ ਪੱਧਰ ਤੇ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ।  ਮੀਟਿੰਗ ਦੌਰਾਨ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਜਿਲ੍ਹਾ ਨੋਡਲ ਅਫਸਰ ਨਵਜੀਤ ਸਿੰਘ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਸਬੰਧੀ ਅਤੇ ਮਸ਼ੀਨਰੀ ਦੇ ਮਾਲਕਾਂ ਸਬੰਧੀ ਡਿਟੇਲ ਆਮ ਲੋਕਾਂ ਤੱਕ ਪਹੁੰਚਦੀ ਕੀਤੀ ਜਾਵੇ ਤਾਂ ਜੋ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਲੋਕਾਂ ਵੱਲੋਂ ਰਾਬਤਾ ਕੀਤਾ ਜਾ ਸਕੇ। ਇਸ ਮੌਕੇ ਤਹਿਸੀਲਦਾਰ, ਨੰਬਰਦਾਰ, ਕਲਸਟਰ ਅਫ਼ਸਰ, ਖੇਤੀਬਾੜੀ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans