Menu

ਅਧਿਆਪਕ ਦਿਵਸ ‘ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਤੋਹਫਾ-ਚੱਲਿਆ ਪੁਲਿਸ ਦਾ ਡੰਡਾ

5 ਸਤੰਬਰ 2023-ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੇੜੇ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋਈ ਹੈ। ਈਟੀਟੀ 5994 ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਨਿਵਾਸ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਭਰ ਦੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ। 5994 ਬੇਰੁਜ਼ਗਾਰ ਅਧਿਆਪਕ ਆਪਣੀ ਜੁਆਇਨਿੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੇਪਰ ਤੇ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਪਰ ਸਰਕਾਰ ਸਾਨੂੰ ਜੁਆਇਨ ਨਹੀਂ ਕਰਵਾ ਰਹੀ।

ਇਸ ਤੋਂ ਪਹਿਲਾਂ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਦੀ ਗੱਲ ਵੀ ਦੁਹਰਾਈ। ਸੀਐਮ ਮੈਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆ ਕਿਹਾ ਕਿ ਅਧਿਆਪਕ ਮਾਪਿਆਂ ਤੋਂ ਬਾਅਦ ਕਿਸੇ ਵੀ ਵਿਅਕਤੀ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਮੰਨੇ ਗਏ ਹਨ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਸਮੇਤ ਪੰਜਾਬ ਦੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…ਨਾਲ ਹੀ ਤੁਹਾਡੀ ਸਭ ਦੀ ਤੰਦਰੁਸਤੀ ਤੇ ਸਲਾਮਤੀ ਦੀ ਕਾਮਨਾ ਕਰਦਾ ਹਾਂ…ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਨੇ…।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans