Menu

ਵਾਅਦੇ ਤੋਂ ਭੱਜੇ ਸਿਵਲ ਸਰਜਨ ਬਠਿੰਡਾ ਖਿਲਾਫ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਦਾ ਰੋਸ ਪ੍ਰਦਰਸ਼ਨ

ਐਸ ਐਮ ਓ ਤਲਵੰਡੀ ਸਾਬੋ ਦੀ ਰਿਸ਼ਵਤਖੋਰੀ ਖ਼ਿਲਾਫ਼ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ

ਬਠਿੰਡਾ 5 ਸਤੰਬਰ (ਵੀਰਪਾਲ ਕੌਰ ) ਪਿਛਲੇ ਤਿੰਨ ਮਹੀਨਿਆਂ ਤੋਂ ਐਸ ਐਮ ਓ ਤਲਵੰਡੀ ਸਾਬੋ ਵੱਲੋਂ ਆਮ ਮਰੀਜ਼ਾਂ ਦੀ ਕੀਤੀ ਜਾ ਰਹੀ ਲੁੱਟ ਖਸੁੱਟ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਸੰਘਰਸ਼ ਕਮੇਟੀ ਬਠਿੰਡਾ ਵੱਲੋਂ 17 ਅਗਸਤ ਨੂੰ ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਧਰਨਾ ਮਾਰਿਆ ਗਿਆ ਸੀ।ਇਸ ਧਰਨੇ ਵਿੱਚ ਆ ਕੇ ਸਿਵਲ ਸਰਜਨ ਬਠਿੰਡਾ ਦੇ ਨੁਮਾਇੰਦਿਆਂ ਨੇ ਇਹ ਵਿਸ਼ਵਾਸ ਦਵਾਇਆ ਸੀ ਕਿ 25 ਅਗਸਤ ਤੱਕ ਮਸਲੇ ਦਾ ਹੱਲ ਕੀਤਾ ਜਾਵੇਗਾ।ਪਰ 28 ਅਗਸਤ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸਿਵਲ ਸਰਜਨ ਬਠਿੰਡਾ ਨੂੰ ਇਸ ਸਬੰਧੀ ਮਿਲਿਆ ਗਿਆ।ਸਿਵਲ ਸਰਜਨ ਬਠਿੰਡਾ ਵੱਲੋਂ ਦੋ ਦਿਨਾਂ ਵਿੱਚ ਕਾਰਵਾਈ ਕਰਨ ਦਾ ਦੁਬਾਰਾ ਭਰੋਸਾ ਦਵਾਇਆ ਗਿਆ ਸੀ,ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।ਜਿਸ ਕਾਰਨ ਅੱਜ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਬਠਿੰਡਾ ਨੇ ਸਿਵਲ ਸਰਜਨ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਮਾਰਿਆ ਗਿਆ।ਇਸ ਧਰਨੇ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਤੱਕ ਮਾਰਚ ਕੀਤਾ ਗਿਆ ਅਤੇ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ।ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਦਸ ਦਿਨਾਂ ਵਿੱਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।ਅੱਜ ਦੇ ਇਕੱਠ ਵਿੱਚ ਗਗਨਦੀਪ ਸਿੰਘ ਭੁੱਲਰ,ਜਸਵਿੰਦਰ ਸ਼ਰਮਾ, ਸੁਖਵਿੰਦਰ ਧਾਲੀਵਾਲ ਜਮਹੂਰੀ ਕਿਸਾਨ ਸਭਾ,ਅਮੀ ਲਾਲ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ,ਸਿੰਕਦਰ ਧਾਲੀਵਾਲ ਡੀ ਐਮ ਐਫ਼, ਦਰਸ਼ਨ ਸਿੰਘ ਮੌੜ ਪੈਨਸ਼ਨਰ ਆਗੂ, ਜਗਦੇਵ ਸਿੰਘ ਜੋਗੇਵਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਸੁਖਚੈਨ ਸਿੰਘ ਪ ਸ ਸ ਫ (ਰਾਣਾ),ਸੁਭਾਸ਼ ਸ਼ਰਮਾ ਪੈਨਸ਼ਨਰ ਆਗੂ, ਅਮਰਜੀਤ ਸਿੰਘ ਮੰਗਲੀ, ਰਮਨਵੀਰ ਕੌਰ ਤਲਵੰਡੀ,ਰਜੇਸ਼ ਕੁਮਾਰ ਮੌੜ,ਅਮਨਦੀਪ ਕੁਮਾਰ, ਮੁਨੀਸ਼ ਕੁਮਾਰ ਬਠਿੰਡਾ,ਅਮਨਦੀਪ ਸਿੰਘ ਗਿਆਨਾ, ਆਦਿ ਆਗੂਆਂ ਨੇ ਸੰਬੋਧਨ ਕੀਤਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans