Menu

ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ

5, ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕਰਨ ਹਿਤ ਉਥੇ ਦੀਆਂ 44 ਗ੍ਰਾਮੀਣ ਪੱਧਰੀ ਰੱਖਿਆ ਕਮੇਟੀਆਂ (ਵੀ.ਐਲ.ਡੀ.ਸੀ.) ਨਾਲ ਅਹਿਮ ਮੀਟਿੰਗ ਕੀਤੀ।
ਜ਼ਿਕਰਯੋਗ ਹੈ ਕਿ ਵੀ.ਐਲ.ਡੀ.ਸੀ.,  ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨਾਂ’ ਵਜੋਂ ਕੰਮ ਕਰਦੇ ਹਨ ਅਤੇ ਡਰੱਗ ਨੈਟਵਰਕ ਨੂੰ ਠੱਲ੍ਹ ਪਾਉਣ ਸੰਬੰਧੀ ਅਸਲ ਜਾਣਕਾਰੀ ਪ੍ਰਾਪਤ ਕਰਨ ਵਿੱਚ ਜ਼ਮੀਨੀ ਪੱਧਰ ’ਤੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡੀਜੀਪੀ ਨੇ ਸਮੂਹ ਵੀ.ਐਲ.ਡੀ.ਸੀਜ਼. ਨੂੰ ਇਕਜੁੱਟ ਹੋ ਕੇ ਟੀਮਾਂ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ- ਨੂੰ ਲਾਗੂ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਨਰਿੰਦਰ ਭਾਰਗਵ, ਡੀਆਈਜੀ ਬੀਐਸਐਫ ਗੁਰਦਾਸਪੁਰ , ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਅਤੇ ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ ਵੀ ਮੌਜੂਦ ਸਨ।
ਇਸ ਇਤਿਹਾਸਕ ਪਲ ਵਿੱਚ, ਪਠਾਨਕੋਟ ਦੇ 44 ਵੀਐਲਡੀਸੀਜ਼ ਨੇ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਵਿਰੁੱਧ ਦ੍ਰਿੜ ਸਟੈਂਡ ਲਿਆ ਹੈ ਅਤੇ ਆਪਣੇ ਪਿੰਡਾਂ ਨੂੰ “ਨਸ਼ਾ ਮੁਕਤ ਜ਼ੋਨ”ਘੋਸ਼ਿਤ ਕੀਤਾ ਹੈ। ਵੀਐਲਡੀਸੀਜ਼ ਦੇ ਨੁਮਾਇੰਦਿਆਂ ਨੇ ਆਪਣੇ ਇਲਾਕੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ ਲਿਆ । ਸਸ਼ਕਤੀਕਰਨ ਅਤੇ ਮਾਨਤਾ ਦੇ ਪ੍ਰਤੀਕ ਵਜੋਂ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀਐਲਡੀਸੀਜ਼ ਨੂੰ ਨਵੇਂ ਸ਼ਨਾਖਤੀ ਕਾਰਡ ਅਤੇ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ  ਤਾਂ ਜੋ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਨੂੰ ਸਹਿਯੋਗ ਦਿੱਤਾ ਜਾ ਸਕੇ। ਉਹਨਾਂ ਨੇ ਹੜ੍ਹ ਸੰਕਟ ਦੌਰਾਨ ਵੀਐਲਡੀਸੀਜ਼  ਵਲੋਂ ਦਿਖਾਏ ਗਏ ਅਸਾਧਾਰਣ ਸਮਰਪਣ ਅਤੇ ਦਿਲੇਰੀ ਦੀ ਵੀ ਸ਼ਲਾਘਾ ਕੀਤੀ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਦੋ ਵੀਐਲਡੀਸੀਜ਼ ਨੂੰ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਸਨਮਾਨਿਤ ਕੀਤਾ।
ਮੀਟਿੰਗ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਰੀਅਲ-ਟਾਈਮ ਇਕੱਤਰਤਾ ਅਤੇ ਇਨਫਰਮੇਸ਼ਨ ਸ਼ੇਅਰਿੰਗ ਰਾਹੀਂ ਪੁਰਾਣੀ ਮਨੁੱਖੀ ਖੁਫੀਆ ਜਾਣਕਾਰੀ ਨੂੰ ਮੁੜ ਸੁਰਜੀਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਚੁਣੌਤੀਆਂ ਨੂੰ ਹੱਲ ਕਰਨ ਲਈ ਸਮੂਹਿਕ ਯਤਨ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਪੁਲਿਸ ਨਾਲ ਨਸ਼ਿਆਂ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਅਤੇ ਸਮਾਜ ਤੇ ਕਾਨੂੰਨ ਲਾਗੂ ਕਰਨ ਵਾਲਿਆਂ ਵਿਚਕਾਰ ਸਮੇਂ ਸਿਰ ਮਹੱਤਵਪੂਰਨ ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਸੁਚਾਰੂ ਬਣਾਉਣ ਲਈ ਵਿਲੇਜ ਪੁਲਿਸ ਅਫ਼ਸਰਾਂ (ਵੀਪੀਓਜ਼) ਨੂੰ ਨਵੀਆਂ ਬੀਟ ਬੁੱਕਸ ਉਪਲਬਧ ਕਰਾਉਣ ਦੇ ਆਦੇਸ਼ ਦਿੱਤੇ ।
ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਵੱਲੋਂ ਡਰੋਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਹਥਿਆਰਾਂ ਜਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਲਈ 1 ਲੱਖ ਰੁਪਏ ਦੇ ਇਨਾਮ ਦੀ ਪੇਸ਼ਕਸ਼ ਕਰਕੇ ਪਹਿਲਾਂ ਹੀ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ। ਇਸ ਸਰਗਰਮ ਉਪਾਅ ਦਾ ਉਦੇਸ਼ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਪੰਜਾਬ ਸਰਹੱਦ ’ਤੇ ਸੁਰੱਖਿਆ ਵਧਾਉਣਾ ਹੈ।
ਦੱਸਣਾ ਬਣਦਾ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੋ ਨਵੇਂ ਬਣੇ ਪੁਲਿਸ ਸਟੇਸ਼ਨਾਂ- ਸਦਰ ਅਤੇ ਤਾਰਾਗੜ੍ਹ ਦਾ ਉਦਘਾਟਨ ਵੀ ਕੀਤਾ, ਜਿਸ ਨਾਲ ਆਮ ਲੋਕਾਂ ਨੂੰ ਨਿਰਵਿਘਨ ਅਤੇ ਕੁਸ਼ਲ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਹ ਆਧੁਨਿਕ ਸਹੂਲਤਾਂ ਕਾਨੂੰਨ ਲਾਗੂ ਕਰਨ ਦੇ ਯਤਨਾਂ ਅਤੇ ਭਾਈਚਾਰਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਉਪਲਬਧ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans