Menu

ਵੱਖ-ਵੱਖ ਨਸ਼ੀਲੇ ਪਦਾਰਥਾਂ ਸਮੇਤ 12 ਕਾਬੂ

ਬਠਿੰਡਾ, 6 ਸਤੰਬਰ (ਰਾਮ ਸਿੰਘ ਗਿੱਲ)- ਸੂਬੇ ਵਿਚ ਜਿੱਥੇ ਨੌਜਵਾਨ ਪੀੜ੍ਹੀ ਨਸ਼ੇ ਵੱਲ ਲਗਾਤਾਰ ਵੱਧ ਰਹੀ ਹੈ, ਉੱਥੇ ਹੀ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਮਾੜੇ ਅਨਸਰਾਂ ‘ਤੇ ਕਾਬੂ ਪਾਉਣ ਲਈ ਵੱਖ-ਵੱਖ 07 ਮੁਕੱਦਮੇ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਤਾਂ ਜੋ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕੀਤਾ ਜਾ ਸਕੇ। ਥਾਣਾ ਸਿਵਲ ਲਾਈਨ ਪੁਲਿਸ ਨੇ ਨਸ਼ੇ ਖ਼ਿਲਾਫ਼ ਕੀਤੇ ਸ਼ਖ਼ਤ ਪ੍ਰਬੰਧਾਂ ਤਹਿਤ ਗਗਨਦੀਪ ਸਿੰਘ ਵਾਸੀ ਪਿੰਡ ਕੱਖਾਂਵਾਲੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ , ਗਗਨਦੀਪ ਸਿੰਘ  ਵਾਸੀ ਚੰਦਸਰ ਬਸਤੀ ਬਠਿੰਡਾ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹਨ, ਜਿਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ 245,  ਅ/ਧ 21ਬੀ/61/85 ਐੱਨ.ਡੀ.ਪੀ.ਐੱਸ ਐਕਟ ਦਰਜ ਕੀਤਾ ਗਿਆ। ਥਾਣਾ ਤਲਵੰਡੀ ਸਾਬੋ ਪੁਲਿਸ ਨੇ ਗਸ਼ਤ ਦੌਰਾਨ ਜੱਸਾ ਸਿੰਘ  ਵਾਸੀ ਤਰਖਾਣਵਾਲਾ ਅਤੇ ਰਮਨਦੀਪ ਸਿੰਘ  ਵਾਸੀ ਰਾਮਗੜ੍ਹ ਭੂੰਦੜ੍ਹ ਨੂੰ 23 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਨੰਬਰੀ ਪੀ.ਬੀ 11 ਸੀ.ਜੈੱਡ 5915 ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ 196, ਅ/ਧ 21ਬੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਨੇ ਗਸ਼ਤ ਦੌਰਾਨ ਲਵ ਜਿੰਦਲ ਵਾਸੀ ਨੇੜੇ ਪੁਰਾਣਾ ਥਾਣਾ ਬਠਿੰਡਾ, ਅਰੁਣ ਵਾਸੀ ਫ਼ਿਰੋਜ਼ਪੁਰ ਨੂੰ 20 ਗ੍ਰਾਮ ਹੈਰੋਇਨ ਅਤੇ ਕਾਰ ਪੀ.ਬੀ. 03 ਏ 5240 ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ 119,  ਅ/ਧ 21ਬੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਕੋਟਫੱਤਾ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ  ਜਸਪਾਲ ਸਿੰਘ , ਸੁਖਪਾਲ ਸਿੰਘ ਵਾਸੀ ਰਾਏ ਖਾਨਾ ਨੂੰ 20 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ 45, ਅ/ਧ 21ਬੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਨਵਦੀਪ ਸਿੰਘ, ਰਵੀ ਕੁਮਾਰ ਵਾਸੀਆਂਨ ਭੁੱਚੋ ਮੰਡੀ ਜੋ ਕਿ ਚਿੱਟੇ ਦਾ ਨਸ਼ਾ ਕਰਦੇ ਹਨ, ਇਨ੍ਹਾਂ ਨੂੰ ਪੁਲਿਸ ਨੇ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਇਹ ਦੋਨੋ ਨਸ਼ਾ ਕਰਨ ਲਈ ਸੋਚ ਵਿਚਾਰ ਕਰ ਰਹੇ ਸਨ ਅਤੇ ਇਨ੍ਹਾਂ ਕੋਲੋ ਇੱਕ ਸਰਿੰਜ, ਇੱਕ ਲਾਈਟਰ ਬਰਾਮਦ ਕੀਤਾ ਗਿਆ। ਇਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ 141, ਅ/ਧ 27/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਗਸ਼ਤ ਕਰਦੇ ਹੋਏ ਲਛਮਣ ਸਿੰਘ  ਵਾਸੀ ਮੰਡੀ ਕਲਾਂ ਨੂੰ 60 ਸਿਗਨੇਚਰ ਕੈਪਸੂਲ ਸਮੇਤ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ 75, ਅ/ਧ 188 ਆਈ.ਪੀ.ਸੀ.  ਤਹਿਤ ਮਾਮਲਾ ਦਰਜ ਕੀਤਾ ਗਿਆ । ਪੁਲਿਸ ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਗੁਰਵਿੰਦਰ ਸਿੰਘ ਵਾਸੀ ਰਾਮਪੁਰਾ ਨੂੰ 44 ਸਿਗਨੇਚਰ ਕੈਪਸੂਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 74,  ਅ/ਧ 188 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ।

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ ਸ਼ੂਟਰ ‘ਗੋਲੀ’,…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ ਹਿਮਾਂਸ਼ੂ ਭਾਊ ਗੈਂਗ ਦਾ ਸ਼ੂਟਰ ਅਜੈ ਸਿੰਘਰੋਹਾ ਉਰਫ ਗੋਲੀ ਵੀਰਵਾਰ ਨੂੰ ਦਿੱਲੀ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਹਵਾਈ ਅੱਡੇ ‘ਤੇ ਟਰੈਕਟਰ ਨਾਲ…

ਪੁਣਾ, 17 ਮਈ 2024-: ਪੁਣੇ ਹਵਾਈ ਅੱਡੇ…

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ…

17 ਮਈ 2024- ਪੰਜਾਬ , ਹਰਿਆਣਾ ,…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40418 posts
  • 0 comments
  • 0 fans