Menu

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਤਰੀਆਂ ਦੇ ਘਰਾਂ ਦੇ ਘਿਰਾਓ ਦਾ ਐਲਾਨ

6 ਸਤੰਬਰ ਬਠਿੰਡਾ (ਵੀਰਪਾਲ ਕੌਰ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਮੁੱਖ ਮੰਤਰੀ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੰਗ ਪੱਤਰ ਭੇਜਿਆ । ਮੰਗ ਪੱਤਰ ਰਾਹੀਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਗਈ ਪੰਜਾਬ ਸਰਕਾਰ ਚਿੱਟੇ ਅਤੇ ਹੋਰ ਨਸ਼ਿਆਂ ਦੀ ਪੈਦਾਵਾਰ, ਵਪਾਰ ਅਤੇ ਘਰ-ਘਰ ਵੰਡ-ਵੰਡਾਈ ਨੂੰ ਅਣ-ਐਲਾਨੀ ਪਰਵਾਨਗੀ ਦੇਣ ਅਤੇ ਸੁਰੱਖਿਅਤ ਰੱਖਣ ਵਾਲੀ ਨੀਤੀ ਦਾ ਤਿਆਗ ਕਰੇ। ਸਰਕਾਰ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੁਰੰਤ ਹੱਥ ਲਿਆ ਜਾਵੇ,ਚਿੱਟੇ ਦੇ ਵਪਾਰ ਵਿਚ ਸ਼ਾਮਲ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ, ਉੱਚ ਅਫਸਰਸ਼ਾਹੀ, ਉੱਘੇ ਸਿਆਸਤਦਾਨਾ ਅਤੇ ਵੱਡੇ ਸਮਗਲਰਾਂ ਨੂੰ ਟਿੱਕਿਆ ਜਾਵੇ, ਨਸ਼ਰ ਕੀਤਾ ਜਾਵੇ ਅਤੇ ਸਖ਼ਤ ਸਜਾਵਾਂ ਦਿੱਤੀਆਂ ਜਾਣ ।ਪਿਛਲੇ ਸਾਲਾਂ ਦੀਆਂ ਪੁੱਛ-ਪੜਤਾਲਾਂ ਦੌਰਾਨ ਨਸ਼ਰ ਹੋਈਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਲੀਆਂ ਨਸ਼ਾਂ ਫੈਕਟਰੀਆਂ ਦੇ ਕੇਸਾਂ ਦੀ ਪੈਰਵੀ ਕਰਕੇ ਮਾਲਕਾਂ ਨੂੰ ਯੋਗ ਸਜ਼ਾਵਾਂ ਦਿੱਤੀਆਂ ਜਾਣ। ਹੋਰ ਨਸ਼ਾ ਫੈਕਟਰੀਆਂ ਦੇ ਮਾਲਕਾਂ ਅਤੇ ਉਹਨਾਂ ਦੀ ਵੰਡ-ਵੰਡਾਈ ਕਰਨ ਵਾਲੇ ਢਾਂਚੇ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਸਨੂੰ ਤਬਾਹ ਕੀਤਾ ਜਾਵੇ।
ਚਿੱਟੇ ਦੀ ਪੈਦਾਵਾਰ ਤੇ ਵਪਾਰ ਕਰਨ ਵਾਲੇ ਪ੍ਰਮੁੱਖ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਨਵਾਂ ਕਾਨੂੰਨ ਪਾਸ ਕਰਕੇ ਇਸਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।

ਸਰਕਾਰ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਉੱਚ-ਪੱਧਰਾ ਮੈਡੀਕਲ ਇਲਾਜ ਅਤੇ ਮਨੋਵਿਗਿਆਨਕ ਇਲਾਜ ਕਰਨ ਵਾਲੇ ਮਾਹਰਾਂ ਦੀਆਂ ਸੇਵਾਵਾਂ ਹਰ ਇੱਕ ਕੇਂਦਰ ਵਿਚ ਮੁਹੱਈਆ ਕੀਤੀਆਂ ਜਾਣ। ਨਸ਼ਾ-ਪੀੜਤਾਂ ਅਤੇ ਛੋਟੇ-ਨਸ਼ਾ ਵੰਡਕਾਂ ਦੇ ਮੁੜ-ਵਸੇਬੇ ਲਈ ਢੁੱਕਵੇਂ ਨੀਤੀ ਕਦਮਾਂ ਨੂੰ ਤਹਿ ਕੀਤਾ ਜਾਵੇ, ਉਨ੍ਹਾਂ ਦੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਅਮਲ ਵਿੱਚ ਲਿਆਂਦਾ ਜਾਵੇ।ਸ਼ਰਾਬ ਦੇ ਠੇਕਿਆਂ ਦਾ ਪਸਾਰ ਕਰਨ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਹਲਣ ਦੀ ਨੀਤੀ ਦਾ ਤਿਆਗ ਕੀਤਾ ਜਾਵੇ। ਪਿੰਡ ਦੀ ਅਤੇ ਸ਼ਹਿਰ ਦੀ ਆਬਾਦੀ ਦਾ ਮਤਾ ਪਾਸ ਹੋ ਜਾਣ ਵਾਲੀ ਥਾਂ ਤੋਂ ਸ਼ਰਾਬ ਦਾ ਠੇਕਾ ਖਤਮ ਕੀਤਾ ਜਾਵੇ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਵੱਲੋਂ ਹੁਕਮਰਾਨਾਂ ਅਤੇ ਪੁਲਿਸ ਦੇ ਸਹਿਯੋਗ ਨਾਲ ਇਸ ਨਸ਼ਿਆਂ ਦੇ ਵਪਾਰ ਵਿਚ ਕਰੋੜਾਂ ਦੀ ਕਮਾਈ ਕੀਤੀ ਜਾ ਰਹੀ ਹੈ ਅਤੇ ਪੰਜਾਬ ਅਤੇ ਦੇਸ਼ ਦੀ ਜਵਾਨੀ ਅਤੇ ਲੋਕਾਂ ਦੀ ਆਰਥਿਕਤਾ ਨੂੰ ਤਬਾਹ ਕੀਤਾ ਜਾ ਰਿਹਾ ਹੈ। ਨਸ਼ੇ ਦੀ ਲਤ ਵਿੱਚ ਨੌਜਵਾਨ ਲੁੱਟਾ ਖੋਹਾਂ ਅਤੇ ਕਤਲਾਂ ਵਰਗੇ ਘਿਨੌਣੇ ਅਪਰਾਧ ਕਰ ਰਹੇ ਹਨ। ਉਹਨਾਂ ਕਿਹਾ ਕਿ ਜਾਨ ਲੇਵਾ ਨਸ਼ਿਆਂ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਬੰਦ ਕਰਾਉਣ ਲਈ ਲੋਕਾਂ ਦੇ ਭਰਪੂਰ ਸਹਿਯੋਗ, ਏਕੇ ਅਤੇ ਸੰਘਰਸ਼ ਤੋਂ ਬਿਨਾਂ ਸੰਭਵ ਨਹੀਂ।

ਕਿਸਾਨ ਆਗੂਆਂ ਨੇ ਕਿਹਾ ਕਿ ਨਸ਼ਾ ਵਿਰੋਧੀ ਜਾਗਰਤਾ ਮੁਹਿੰਮ ਅਗਲੇ ਪੜਾਅ ਵਿੱਚ ਇੱਕ ਮਹੀਨਾ “ਪਿੰਡਾਂ ਨੂੰ ਜਗਾਓ, ਪਿੰਡਾਂ ਨੂੰ ਹਿਲਾ ਦਿਓ” ਪਿੰਡਾਂ ਵਿੱਚ ਮੁਹਿੰਮ ਜਾਰੀ ਰਹੇਗੀ। ਅਕਤੂਬਰ ਦੇ ਪਹਿਲੇ ਹਫਤੇ ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਨੌਜਵਾਨਾਂ ਦੀਆਂ ਫੋਟੋਆਂ ਨਾਲ ਪਿੰਡਾਂ ਵਿੱਚ ਮੁਜ਼ਾਹਰੇ ਕੀਤੇ ਜਾਣਗੇ।ਉਹਨਾਂ ਐਲਾਨ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਬੰਦ ਕਰਾਉਣ ਲਈ 10 ਅਕਤੂਬਰ ਨੂੰ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਮੁਜਾਹਾਰੇ ਕੀਤੇ  ਜਾਣਗੇ।  ਇਕੱਠ ਨੂੰ ਹਰਿੰਦਰ ਬਿੰਦੂ,ਪਰਮਜੀਤ ਕੌਰ ਪਿੱਥੋ, ਹਰਪ੍ਰੀਤ ਕੌਰ ਜੇਠੂਕੇ, ਕਰਮਜੀਤ ਕੌਰ ਲਹਿਰਾ ਖਾਨਾ, ਮਾਲਣ ਕੌਰ ਕੋਠਾ ਗੁਰੂ,ਦਰਸ਼ਨ ਸਿੰਘ ਮਾਈਸਰਖਾਨਾ,ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ,ਡੀ ਟੀ ਐਫ ਦੇ ਆਗੂ ਬਲਜਿੰਦਰ ਸਿੰਘ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਤੋਂ ਸੰਦੀਪ ਖਾਨ ,ਪੀ ਐਸ ਯੂ (ਸ਼ਹੀਦ ਰੰਧਾਵਾ) ਤੋਂ ਬਿਕਰਮਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans