Menu

ਵੈਟਨਰੀ ਯੂਨੀਵਰਸਿਟੀ ਨੇ ਪੰਗਾਸ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਹੁਨਰ ਵਿਕਾਸ ਸਿਖਲਾਈ

07, ਸਤੰਬਰ – ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਫ਼ਿਸ਼ਰੀਜ਼ ਕਾਲਜ ਵੱਲੋਂ ਪੰਗਾਸ ਮੱਛੀ ਪਾਲਣ ਅਤੇ ਇਸ ਦੀ ਪ੍ਰਾਸੈਸਿੰਗ ਕਰਨ ਸੰਬੰਧੀ ਮੱਛੀ ਪਾਲਣ ਵਿਭਾਗ, ਪੰਜਾਬ ਨਾਲ ਮਿਲ ਕੇ ਇਕ ਹੁਨਰ ਵਿਕਾਸ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਹ ਸਿਖਲਾਈ ਸਰਕਾਰੀ ਫ਼ਿਸ਼ ਸੀਡ ਫਾਰਮ, ਮੋਹੀ (ਲੁਧਿਆਣਾ) ਵਿਖੇ ਕਰਵਾਈ ਗਈ। ਡਾ. ਮੀਰਾ ਡੀ ਆਂਸਲ, ਡੀਨ, ਕਾਲਜ ਆਫ ਫ਼ਿਸ਼ਰੀਜ਼ ਨੇ ਦੱਸਿਆ ਕਿ ਇਥੇ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਗਾਸ ਮੱਛੀ ਪਾਲਣ ਸੰਬੰਧੀ ਇਕ ਪ੍ਰਦਰਸ਼ਨੀ ਇਕਾਈ ਸਥਾਪਿਤ ਕੀਤੀ ਗਈ ਹੈ।

ਸੂਬੇ ਦੇ 12 ਮੱਛੀ ਪਾਲਣ ਅਧਿਕਾਰੀਆਂ ਅਤੇ 36 ਕਿਸਾਨਾਂ ਅਤੇ ਉਦਮੀਆਂ ਨੇ ਇਹ ਸਿਖਲਾਈ ਗ੍ਰਹਿਣ ਕੀਤੀ। ਸਿਖਲਾਈ ਵਿਚ ਉਨ੍ਹਾਂ ਨੂੰ ਗਰਮੀਆਂ ਦੇ ਮਹੀਨਿਆਂ ਵਿਚ ਅਪ੍ਰੈਲ ਤੋਂ ਨਵੰਬਰ ਤਕ ਮੱਛੀ ਪਾਲਣ ਅਤੇ ਉਸ ਦੀ ਪ੍ਰਾਸੈਸਿੰਗ ਕਰਕੇ ਗੁਣਵੱਤਾ ਭਰਪੂਰ ਉਤਪਾਦ ਬਨਾਉਣ ਸੰਬੰਧੀ ਸਿੱਖਿਅਤ ਕੀਤਾ ਗਿਆ।  ਸਿਖਲਾਈ ਦੇ ਸੰਯੋਜਕ, ਡਾ. ਐਸ ਐਨ ਦੱਤਾ ਨੇ 6-7 ਮਹੀਨੇ ਦੇ ਸਮੇਂ ਦੌਰਾਨ ਮੱਛੀ ਪਾਲਣ ਸੰਬੰਧੀ ਉਤਮ ਪ੍ਰਬੰਧਨ ਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਅਜੀਤ ਸਿੰਘ ਨੇ ਮੱਛੀ ਦੇ ਉਤਪਾਦ ਤਿਆਰ ਕਰਨ ਅਤੇ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਰੱਖਣ ਸੰਬੰਧੀ ਸਿੱਖਿਅਤ ਕੀਤਾ। ਡਾ. ਜਸਵੀਰ ਸਿੰਘ, ਨਿਰਦੇਸ਼ਕ ਅਤੇ ਵਾਰਡਨ ਮੱਛੀ ਪਾਲਣ ਵਿਭਾਗ, ਪੰਜਾਬ ਨੇ ਇਸ ਗੱਲ ’ਤੇ ਖੁਸ਼ੀ ਪ੍ਰਗਟਾਈ ਕਿ ਸਾਨੂੰ ਉਤਪਾਦਨ ਟੀਚੇ ਪੂਰੇ ਕਰਨ ਲਈ ਕਿੱਤੇ ਵਿਚ ਵਿਭਿੰਨਤਾ ਲਿਆਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਤਕਨਾਲੋਜੀਆਂ ਅਪਣਾਅ ਕੇ ਅਸੀਂ ਕਿਸਾਨਾਂ ਦੀ ਆਮਦਨ ਬਿਹਤਰ ਕਰ ਸਕਦੇ ਹਾਂ।

ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਕਿਹਾ ਕਿ ਸੂਬੇ ਵਿਚ ਸੰਬੰਧਿਤ ਵਿਭਾਗਾਂ ਨੂੰ ਇਕ ਦੂਸਰੇ ਨਾਲ ਮਿਲ ਕੇ ਕੰਮ ਕਰਨਾ ਬਣਦਾ ਹੈ। ਇਸ ਨਾਲ ਭਾਈਵਾਲ ਧਿਰਾਂ ਨੂੰ ਵਧੇਰੇ ਫਾਇਦਾ ਹੁੰਦਾ ਹੈ ਅਤੇ ਸਾਰੇ ਪ੍ਰਤੀਭਾਗੀਆਂ, ਅਧਿਕਾਰੀਆਂ ਅਤੇ ਪਸਾਰ ਕਾਮਿਆਂ ਦੀ ਸਮਰੱਥਾ ਉਸਾਰੀ ਵਿਚ ਲਾਭ ਮਿਲਦਾ ਹੈ।

 

 

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans