Menu

LPU ‘ਚ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌ.ਤ, ਦੋ ਜਖਮੀ

9 ਸਤੰਬਰ 2023-ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਚ ਤਾਬੜਤੋੜ ਗੋਲੀਆਂ ਚੱਲੀਆਂ, ਜਿਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜਖਮੀ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਦੇ  ਲੋਹਗੇਟ ‘ਤੇ ਖੜ੍ਹੇ ਨੌਜਵਾਨਾਂ ‘ਤੇ ਕਰੀਬ 30 ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿਤਾ, ਜਿੰਨ੍ਹਾਂ ਕੋਲ  ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ। ਇਸ ਹਮਲੇ ‘ ਚ ਇਕ ਨੌਜਵਾਨ ਦੀ ਮੌ.ਤ ਹੋ ਗਈ ਹੈ ਜਿਸ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।

ਹਮਲੇ ਵਿੱਚ ਜ਼ਖ਼ਮੀ ਹੋਏ ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਹ, ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਹੋਸਟਲ ਵਿੱਚ ਜਾ ਰਹੇ ਸਨ। ਉਹ ਲੋਹਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ  ਅਤੇ ਪਿਸਤੌਲ ਵੀ ਸਨ , ਜਿੰਨ੍ਹਾਂ ਨੇ  ਆਉਂਦੇ ਹੀ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਜ਼ਖ਼ਮੀ ਹਰਪ੍ਰੀਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਅਰਜੁਨ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਹ ਇਥੇ ਇੱਕ ਜੂਸ ਬਾਰ ਵਿੱਚ ਕੰਮ ਕਰਦਾ ਸੀ।

ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ‘ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ ‘ਚੋਂ ਰੌਸ਼ਨ ਹਮੇਸ਼ਾ ਪੁਲਿਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ। ਰਾਤ ਨੂੰ ਵੀ ਹਮਲੇ ਤੋਂ ਬਾਅਦ ਉਹ ਪੁਲਿਸ ਦੀ ਕਾਰ ਵਿਚ ਹੀ ਚਲਾ ਗਿਆ ਸੀ। ਉਨ੍ਹਾਂ ਉਸ ਨੂੰ ਪੁਲਿਸ ਦੀ ਗੱਡੀ ਵਿਚ ਬਿਠਾ ਕੇ ਭਜਾ ਕੇ ਲਿਜਾਣ ਦੀ ਕੋਸ਼ਿਸ਼ ਵੀ ਕੀਤੀ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans