Menu

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ  ਲਿਆ ਜਾਇਜ਼ਾ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ : ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ  ਰਾਖ਼ੀ ਗੁਪਤਾ ਭੰਡਾਰੀ ਵਲੋਂ ਲਿਆ ਗਿਆ।
ਐਮਿਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ ਸਪਾਟੇ ਨੂੰ ਵਿਸ਼ਵ ਦੇ ਨਕਸ਼ੇ ਤੇ ਲਿਆਉਣ ਦੇ ਮਕਸਦ ਨਾਲ ਇਹ ਸਮਿਟ ਕਰਵਾਇਆ ਜਾ ਰਿਹਾ ਅਤੇ ਸਾਡੀ ਸਭ ਦੀ ਇਹ ਜ਼ਿੰਮੇਵਾਰੀ ਹੈ ਕਿ ਇਹ ਪ੍ਰੋਗਰਾਮ ਸਫ਼ਲਤਾ ਪੂਰਵਕ ਨੇਪਰੇ ਚੜ੍ਹੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਕੁਦਰਤ ਨੇ ਸਾਨੂੰ ਖੂਬਸੂਰਤ ਦਰਿਆ,ਪਹਾੜ ਅਤੇ ਮੈਦਾਨ ਦਿੱਤੇ ਹਨ ਜ਼ੋ ਕਿ ਹਰ ਇਕ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ  ਧਾਰਮਿਕ ਸੈਰ ਸਪਾਟਾ ਬਹੁਤ ਵਧਿਆ ਫੁਲਿਆ ਹੈ ਹੁਣ ਸਾਡਾ ਟੀਚਾ ਪੰਜਾਬ ਦੇ ਕੁਦਰਤੀ ਸੁਹੱਪਣ ਵਾਲੇ ਸਥਾਨਾਂ ਲੋਕਾਂ ਸਾਹਮਣੇ ਦੇ ਕੇ ਆਉਣਾ ਦਾ ਹੈ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਰਾਜ ਦਾ ਜਿੰਨ੍ਹਾ ਸੈਰ ਸਪਾਟਾ ਪ੍ਰਫੁੱਲਤ ਹੋਵੇਗਾ ਉਨ੍ਹਾਂ ਹੀ ਸੂਬੇ ਨੂੰ ਆਰਥਿਕ ਲਾਭ ਵੀ ਹੋਵੇਗਾ। ਇਸ ਲਈ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਲਈ ਸਾਨੂੰ ਸਭ ਨੂੰ ਬਤੌਰ ਸਰਕਾਰੀ ਮੁਲਾਜ਼ਮ ਹੋਣ ਦੇ ਨਾਲ ਨਾਲ ਬਤੌਰ ਪੰਜਾਬੀ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਡੀ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਇਸ ਸਮਿਟ ਵਿਚ ਸ਼ਮੂਲੀਅਤ ਕਰ ਰਹੇ ਹਰ ਇਕ ਮਹਿਮਾਨ ਨੂੰ ਪੰਜਾਬ ਦੇ ਮਾਣਮੱਤੇ ਪ੍ਰਹੁਣਚਾਰੀ ਰਵਾਇਤਾਂ ਦਾ ਸੁਖਦ ਅਹਿਸਾਸ ਹੋ ਸਕੇ ਅਤੇ ਉਹ ਬਾਰ ਬਾਰ ਪੰਜਾਬ ਘੁੰਮਣ ਆਵੇ।
ਭੰਡਾਰੀ ਨੇ ਸਮਾਗਮ ਸਥਾਨ, ਪ੍ਰਦਰਸ਼ਨੀ ਖ਼ੇਤਰ ਅਤੇ ਲੰਚ ਏਰੀਆ ਦਾ ਵੀ ਨਿਰੀਖਣ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਦਿਲਰਾਜ ਸਿੰਘ ਸੰਧਾਵਾਲੀਆ ਸਕੱਤਰ, ਵਰਿੰਦਰ ਸ਼ਰਮਾ ਡਾਇਰੈਕਟਰ ਸੈਰ ਸਪਾਟਾ, ਭੁਪਿੰਦਰ ਸਿੰਘ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਮਨੀਸ਼ ਕੁਮਾਰ ਆਈ.ਏ.ਐਸ., ਟੀ.ਪੀ.ਐਸ.ਫੂਲਕਾ ਆਈ.ਏ.ਐਸ, ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਡਾਕਟਰ ਸੰਦੀਪ ਗਰਗ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹੋਰ ਸੀਨੀਅਰ ਅਧਿਕਾਰੀਆਂ ਹਾਜ਼ਰ ਸਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans