Menu

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 11 ਸਤੰਬਰ – ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਰਾਲੀ ਦੀ ਰਹਿੰਦ—ਖੂਹੰਦ ਨੂੰ ਸਾੜਨ ਤੋਂ ਰੋਕਣ ਪ੍ਰਤੀ ਵੱਧ ਤੋਂ ਜਾਗਰੂਕਤਾ ਫੈਲਾਉਣ ਦੇ ਉਦੇਸ਼ ਸਦਕਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਵਿਚ ਵੱਧ ਤੋਂ ਵੱਧ ਕੈਂਪ ਲਗਾਉਣ ਤੇ ਪਰਾਲੀ ਸਾੜਨ ਦੇ ਨੂਕਸਾਨਾਂ ਬਾਰੇ ਕਿਸਾਨ ਵੀਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਜਾ ਕੇ ਕਿਸਾਨਾ ਨਾਲ ਰਾਬਤਾ ਕਾਇਮ ਕੀਤਾ ਜਾਵੇ ਤਾਂ ਜ਼ੋ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਪੂਰੀ ਜਾਣਕਾਰੀ ਹੋਵੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਜਾਗਰੂਕਤਾ ਹੀ ਇਸ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਗੰਧਲਾ ਹੁੰਦਾ ਹੀ ਹੈ ਸਗੋਂ ਜਮੀਨ ਦੀ ਉਪਜਾਉ ਸ਼ਕਤੀ ‘ਤੇ ਵੀ ਅਸਰ ਪੈਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੀ ਸਾਂਭ—ਸੰਭਾਲ ਲਈ ਸਰਕਾਰ ਵੱਲੋਂ ਖੇਤੀਬਾੜੀ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਿਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸਦੀ ਯੋਗ ਤਰੀਕੇ ਨਾਲ ਸੰਭਾਲ ਕੀਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਪਰਾਲੀ ਦਾ ਸਕਾਰਾਤਮਕ ਢੰਗ ਨਾਲ ਨਿਬੇੜਾ ਕਰਨ ਵਾਸਤੇ ਸਰਕਾਰ ਵੱਲੋਂ ਅਨੇਕਾ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜਮੀਨ ਵਿਚ ਹੀ ਵਹਾਉਣ ਲਈ ਅਗਲੇਰੀ ਫਸਲ ਦੇ ਝਾੜ ਵਿਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਬਲਾਕ ਖੇਤੀਬਾੜੀ ਅਫ਼ਸਰ, ਸਰਕਲ ਇੰਚਾਰਜ, ਕਲਸਟਰ ਇੰਚਾਰਜ ਅਤੇ ਹੋਰ ਖੇਤੀਬਾੜੀ ਅਧਿਕਾਰੀ ਮੌਜ਼ੂਦ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans