Menu

ਸਰਕਾਰੀ ਸਕੂਲਾਂ ਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਲਈ ਵਿਧਾਇਕ ਜਗਦੀਪ ਗੋਲਡੀ ਜਲਾਲਾਬਾਦ ਨੇ ਕੀਤੀ ਪਹਿਲ

ਫ਼ਾਜ਼ਿਲਕਾ, 11 ਸਤੰਬਰ – ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਸਾਰੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਨ੍ਹਾਂ ਬੱਚਿਆਂ ਨੂੰ ਨਜ਼ਰ ਘਟ ਹੋਈ ਉਸ ਨੂੰ ਲੋੜ ਅਨੁਸਾਰ ਮੁਫ਼ਤ ਐਨਕ ਦਿੱਤੀ ਜਾਵੇਗੀ। ਇਸ ਮੁਹਿੰਮ ਦੀ ਪਹਿਲ ਜਲਾਲਾਬਾਦ ਦੇ  ਵਿਧਾਇਕ  ਜਗਦੀਪ ਕੰਬੋਜ ਗੋਲਡੀ ਨੇ ਕਰਦੇ ਹੋਏ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਵਿਭਾਗ , ਸਿੱਖਿਆ ਅਤੇ ਜਯੋਤੀ ਫਾਊਂਡੇਸ਼ਨ ਐਨ.ਜੀ.ਓ ਨਾਲ ਸਾਂਝੀ ਮੀਟਿੰਗ ਕੀਤੀ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਦਸਿਆ ਕਿ ਵਿਧਾਇਕ ਜਗਦੀਪ ਗੋਲਡੀ ਨੇ ਉਨ੍ਹਾਂ ਨਾਲ ਸਕੂਲੀ ਬੱਚਿਆਂ ਦੇ ਅੱਖਾਂ ਦੀ ਜਾਂਚ ਲਈ ਪਹਿਲ ਕਰਦੇ ਹੋਏ ਸਟਾਫ਼ ਦੀ ਮੰਗ ਕੀਤੀ ਹੈ ਜਿਸ ਨਾਲ ਸਿਹਤ ਵਿਭਾਗ ਦੀ ਸਾਰੀ ਟੀਮ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ ਅਤੇ ਸਕੂਲੀ ਟੀਚਰ ਨੂੰ ਇਸ ਬਾਰੇ ਅੱਖਾਂ ਦੇ ਮਾਹਿਰ ਵਲੋਂ ਇੱਕ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਸਕੂਲਾਂ ਵਿਚ ਸਕਰੀਨਿੰਗ ਕੈਂਪ ਰਾਹੀਂ ਬੱਚਿਆਂ ਦਾ ਅੱਖਾਂ ਦਾ ਚੈਕ ਅੱਪ ਕੀਤਾ ਜਾਵੇਗਾ ।

ਇਸ ਦੌਰਾਨ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਚ ਸਿੱਖਿਆ  ਅਤੇ ਸਿਹਤ ਸਹੂਲਤਾਂ ਲਈ ਗੰਭੀਰ ਹੈ ਅਤੇ ਸਕੂਲੀ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਲਈ ਜਯੋਤੀ ਫਾਊਂਡੇਸ਼ਨ ਨਾਲ ਮਿਲ ਕੇ ਅਸੀਂ ਕੰਮ ਕਰਾਂਗੇ,  ਜਿਸ ਵਿਚ ਹਲਕਾ ਜਲਾਲਾਬਾਦ ਦੇ ਸਾਰੇ ਪਿੰਡ ਕਵਰ ਹੋਣਗੇ । ਉਨ੍ਹਾਂ ਦੱਸਿਆ ਕਿ ਅਗਰ ਪੜ੍ਹਨ ਵੇਲੇ ਸਕੂਲੀ ਬੱਚਿਆਂ ਦੀ ਨਜ਼ਰ ਸਹੀ ਹੋਵੇਗੀ ਤਾਂ ਭਵਿੱਖ ਵਿਚ ਉਨ੍ਹਾਂ ਨੂੰ  ਮੁਸ਼ਕਲਾਂ ਦਾ ਸਾਮ੍ਹਣਾ ਨਹੀਂ ਕਰਨਾ ਪਵੇਗਾ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ  ਨਾਲ  ਮਿਲ ਕੇ ਸਾਰੇ ਸਕੂਲਾਂ ਦਾ ਕਲੱਸਟਰ ਅਤੇ ਟ੍ਰੇਨਿੰਗ ਪ੍ਰੋਗਰਾਮ ਇਸ ਹਫਤੇ ਪੂਰਾ ਕਰ ਲਿਆ ਜਾਵੇਗਾ ਅਤੇ ਅਗਲੇ ਹਫਤੇ ਤੋਂ ਸਕੂਲੀ ਬੱਚਿਆਂ ਦੀ ਅੱਖਾਂ ਦੀ  ਸਕਰੀਨਿੰਗ ਕਰ ਕੇ ਉਨ੍ਹਾਂ ਨੂੰ ਜਲਦੀ ਦੀ  ਐਨਕਾ  ਮੁਫ਼ਤ ਦਿੱਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਆਰ.ਬੀ.ਐੱਸ.ਕੇ ਟੀਮਾਂ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ , ਦੇਵ ਕਾਂਤ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ , ਦਿਵੇਸ਼ ਕੁਮਾਰ ਮਾਸ ਮੀਡੀਆ ਵਿੰਗ , ਸ਼ਾਂਤ ਵਰਮਾ ਅਤੇ ਸਟਨੋ ਰੋਹਿਤ ਸਚਦੇਵਾ ਮੌਜੂਦ ਸੀ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40048 posts
  • 0 comments
  • 0 fans