Menu

ਭੁਜੀਆ ਬਣਾਉਣ ਵਾਲੀ ਫੈਕਟਰੀ ‘ਚ  ਅਚਾਨਕ ਲੱਗੀ ਅੱਗ, ਇਕ ਮਜ਼ਦੂਰ ਝੁਲਸਣ ਕਾਰਨ ਹੋਈ ਮੌਤ

ਮੋਗਾ:11 ;ਸਤੰਬਰ 2023- ਮੋਗਾ ਦੇ ਫੋਕਲ ਪੁਆਇੰਟ ‘ਤੇ ਸਥਿਤ ਇਕ ਭੁਜੀਆ ਬਣਾਉਣ ਵਾਲੀ ਫੈਕਟਰੀ ‘ਚ  ਅਚਾਨਕ ਅੱਗ ਲੱਗ ਗਈ। ਇਸ ਘਟਨਾ ‘ਚ ਇਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਹਸਪਤਾਲ ‘ਚ ਡਾਕਟਰਾਂ ਨੇ ਮ੍ਰਿਤਕ ਐਲਾਨ ਦਿਤਾ। ਮੋਗਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਮ੍ਰਿਤਕ ਮਜ਼ਦੂਰ ਦੀ ਪਛਾਣ ਮੁਹੰਮਦ ਵਾਸੀ ਬਿਹਾਰ ਵਜੋਂ ਹੋਈ ਹੈ।

ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਵਿਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ। ਉਥੇ ਪਤਾ ਲੱਗਿਆ ਕਿ ਫੈਕਟਰੀ ਵਿਚ 10 ਤੋਂ 13 ਮਜ਼ਦੂਰ ਕੰਮ ਕਰ ਰਹੇ ਸਨ, ਜਿਨ੍ਹਾਂ ’ਚੋਂ ਇਕ ਮਜ਼ਦੂਰ ਅੱਗ ਦੀ ਲਪੇਟ ਵਿਚ ਆ ਗਿਆ। ਇਸ ਮੌਕੇ ਪਹੁੰਚੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਮਜ਼ਦੂਰ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ।ਇਸ ਦੌਰਾਨ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰਤ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਤਕ ਸਾਹਮਣੇ ਨਹੀਂ ਆਇਆ ਹੈ। ਇਸ ਘਟਨਾ ਵਿਚ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸੂਚਨਾ ਮਿਲਣ ‘ਤੇ ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਫੈਕਟਰੀ ਮਾਲਕ ਜਸਮੀਨ ਸਿੰਘ ਨੇ ਦਸਿਆ ਕਿ ਇਹ ਹਾਦਸਾ ਭੱਠੀ ਨੂੰ ਅਚਾਨਕ ਅੱਗ ਲੱਗਣ ਕਾਰਨ ਵਾਪਰਿਆ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans