Menu

ਕੋਈ ਵੀ ਯੋਗ ਲਾਭਪਾਤਰੀ ਆਯੂਸ਼ਮਾਨ ਕਾਰਡ ਬਨਵਾਉਣ ਤੋਂ ਨਾ ਰਹੇ ਵਾਝਾਂ : ਡਾ. ਮਨਦੀਪ ਕੌਰ

ਬਠਿੰਡਾ, 12 ਸਤੰਬਰ (ਵੀਰਪਾਲ ਕੌਰ): ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਲਾਭਪਤਾਰੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ।

          ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਆਯੂਸ਼ਮਾਨ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਚਾਂ, ਸਰਪੰਚਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਮੁਨਿਆਦੀ ਕਰਵਾਉਣ ਤੋਂ ਇਲਾਵਾ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਤਾਂ ਜੋ ਕੋਈ ਵੀ ਯੋਗ ਲਾਭਪਤਾਰੀ ਆਯੂਸ਼ਮਾਨ ਕਾਰਡ ਬਣਾਉਣ ਤੋਂ ਵਾਝਾਂ ਨਾ ਰਹਿ ਸਕੇ।

          ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਕਿਹਾ ਕਿ ਸਥਾਨਕ ਸਿਵਲ ਹਸਪਾਤਲ ਵਿਖੇ 13 ਸਤੰਬਰ 2023 ਨੂੰ “ਆਯੂਸ਼ਮਾਨ ਭਵ” ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans