Menu

ਆਰ.ਐੱਸ.ਡੀ ਕਾਲਜ ਵੱਲੋਂ ਕੱਢੇ 3 ਪ੍ਰੋਫੈਸਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ 

ਮੁੱਖ ਮੰਤਰੀ ਪੰਜਾਬ ਨੇ ਦਿੱਤਾ ਇਨਸਾਫ਼ ਦਾ ਭਰੋਸਾ
ਫ਼ਿਰੋਜ਼ਪੁਰ, 12 ਸਤੰਬਰ (ਗੁਰਨਾਮ ਸਿੱਧੂ/ਗੁਰਦਰਸ਼ਨ ਸੰਧੂ) – ਸਥਾਨਕ ਆਰ.ਐੱਸ.ਡੀ. ਕਾਲਜ ਦੀ ਮੈਨੇਜਮੈਂਟ ਵੱਲੋਂ ਪਿਛਲੇ ਦਿਨੀਂ ਬਿਨਾਂ ਵਜ੍ਹਾ ਗੈਰ- ਕਾਨੂੰਨੀ ਢੰਗ ਨਾਲ ਕਾਲਜ ਦੇ ਤਿੰਨ ਸੀਨੀਅਰ ਅਧਿਆਪਕਾਂ ਪ੍ਰੋਫੈਸਰ ਲਕਸ਼ਮਿੰਦਰ ਭੋਰੀਵਾਲ ਇਤਿਹਾਸ ਵਿਭਾਗ ਪ੍ਰੋਫੈਸਰ ਕੁਲਦੀਪ ਸਿੰਘ ਅਤੇ ਮਨਜੀਤ ਕੌਰ ਪੰਜਾਬੀ ਵਿਭਾਗ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ। ਇਸ ਸੰਬੰਧੀ ਜਿਥੇ ਪੰਜਾਬ ਯੂਨੀਵਰਸਿਟੀ ਨੇ ਇਨ੍ਹਾਂ ਤਿੰਨਾਂ ਅਧਿਆਪਕਾਂ ਨੂੰ ਜੁਆਇਨ ਕਰਾਉਣ ਦਾ ਹੁਕਮ ਦਿੱਤਾ ਸੀ, ਉਥੇ 21/07/23 ਨੂੰ ਪੰਜਾਬ ਸਰਕਾਰ ਦੇ ਅਦਾਰੇ ਡੀ.ਪੀ.ਆਈ ਉਚੇਰੀ ਸਿੱਖਿਆ ਨੇ ਕਾਲਜ ਵਲੋਂ ਇਨ੍ਹਾਂ ਅਧਿਆਪਕਾਂ ਦੀ ਫਾਰਗੀ ਨੂੰ ਗੈਰ ਕਾਨੂੰਨੀ ਦੱਸਿਆ, ਉਨ੍ਹਾਂ ਨੇ ਕਿਹਾ ਕਿ ਕਾਲਜ ਨੇ ਸਕਿਉਰਿਟੀ ਆਫ ਸਰਵਿਸ ਐਕਟ ਦੇ ਨਿਯਮਾਂ ਅਤੇ ਪੰਜਾਬ ਯੂਨੀਵਰਸਿਟੀ ਦੀਆਂ ਹਿਦਾਇਤਾਂ ਦੀ ਉਲੰਘਣਾ ਕੀਤੀ ਹੈ। ਇਸ ਲਈ ਉਨ੍ਹਾਂ ਆਪਣਾ ਹੁਕਮ ਸੁਣਾਉਂਦਿਆਂ, ਇਨ੍ਹਾਂ ਤਿੰਨਾਂ ਅਧਿਆਪਕਾਂ ਦੀਆਂ ਸੇਵਾਵਾਂ  ਤਤਕਾਲ ਸਮੇਂ ਤੋਂ ਬਹਾਲ ਕੀਤੀਆਂ ਜਾਂਦੀਆਂ ਹਨ ਅਤੇ ਕਾਲਜ  ਨੂੰ ਹੁਕਮ ਜਾਰੀ ਕੀਤਾ ਕਿ ਇਨ੍ਹਾਂ ਤਿੰਨਾਂ ਅਧਿਆਪਕਾਂ ਨੂੰ ਤੁਰੰਤ ਜੁਆਇਨ ਕਰਵਾ ਕੇ ਇਸ ਦੀ ਰਿਪੋਰਟ ਸਬੰਧਤ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ, ਇਸ ਤੋਂ ਬਾਅਦ ਤਿੰਨੇ ਅਧਿਆਪਕ ਪ੍ਰਿੰਸੀਪਲ ਦਫ਼ਤਰ ਵਿਚ ਜੁਆਇਨ ਕਰਨ ਗਏ ਪਰ ਕਾਲਜ ਮੈਨੇਜਮੈਂਟ ਦੇ ਹੈਂਕੜਬਾਜ ਅਤੇ ਤਾਨਾਸ਼ਾਹ ਰਵੱਈਏ ਅਨੁਸਾਰ ਪ੍ਰਿੰਸੀਪਲ ਨੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਜੁਆਇਨ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਆਪਣਾ ਹੱਕ ਅਤੇ ਇਨਸਾਫ ਲੈਣ ਲਈ ਇਹ ਤਿੰਨ ਅਧਿਆਪਕ ਪਿਛਲੇ 38 ਦਿਨ ਤੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਦਿਨ ਰਾਤ ਦੇ ਧਰਨੇ ਉਪਰ ਕਾਲਜ ਗੇਟ ‘ਤੇ ਬੈਠੇ ਹਨ। ਅੱਜ 12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ  ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਫ਼ਿਰੋਜ਼ਪੁਰ ਪੁੱਜੇ ਤਾਂ ਇਸ ਮੌਕੇ ਇਨ੍ਹਾਂ ਪ੍ਰੋਫੈਸਰ ਸਾਹਿਬਾਨ ਨੇ  ਇਨਸਾਫ ਲਈ ਚੱਲ ਰਹੇ ਧਰਨੇ, ਪੰਜਾਬ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਦੇ ਆਦਾਰੇ ਡੀ.ਪੀ.ਆਈ (ਉਚੇਰੀ ਸਿੱਖਿਆ) ਵਲੋਂ ਬਣਾਈਆਂ ਕਮੇਟੀਆਂ ਅਤੇ ਕੀਤੀਆਂ ਜਾਂਚਾ ਤੋਂ ਬਾਅਦ ਕਾਲਜ ਵਿਖੇ ਜੁਆਇਨ ਕਰਵਾਉਣ ਦੇ ਹੁਕਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ, ਸਾਰੀ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਪ੍ਰੋਫੈਸਰ ਕੁਲਦੀਪ ਸਿੰਘ, ਪ੍ਰੋ. ਮਨਜੀਤ ਕੌਰ, ਪ੍ਰੋ. ਲਕਸ਼ਮਿੰਦਰਾ ਭੋਰੀਵਾਲ ਦੇ ਮਸਲੇ ਨੂੰ ਛੇਤੀ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਤਿੰਨਾਂ ਪ੍ਰੋਫੈਸਰ  ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ  ਮੁੱਖ ਮੰਤਰੀ ਨੇ ਸਾਡਾ ਹੱਕ ਦਿਵਾਉਣ ਦਾ ਪੂਰਾ ਭਰੋਸਾ ਦਿੱਤਾ ਹੈ, ਸਾਨੂੰ ਪੂਰੀ ਉਮੀਦ ਹੈ ਕਿ ਸਾਡਾ ਲੰਮੇ ਸਮੇਂ ਤੋਂ ਚੱਲਦੇ ਸੰਘਰਸ਼ ਨੂੰ ਬੂਰ ਪਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਨੂੰ ਕਿਹਾ ਹੈ ਉਹ ਜਲਦ ਹੀ ਇਸਦਾ ਹੱਲ ਕੱਢਣਗੇ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans