Menu

ਪਲੇਸਮੈਂਟ ਕੈਂਪ 14 ਸਤੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 12 ਸਤੰਬਰ (ਨਵਰੀਤ ਚੌਧਰੀ): ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 14 ਸਤੰਬਰ 2023 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਇੰਡੀਆ ਜੌਬ ਕਾਰਟ ਅਤੇ ਐਮਬੀਸ਼ਨ ਪ੍ਰਾਈਵੇਟ ਲਿਮ. ਬਠਿੰਡਾ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇੰਡੀਆ ਜੌਬ ਕਾਰਟ ਵੱਲੋਂ ਇਗਜ਼ਾਮ ਅਵੈਲੂਏਟਰ ਅਤੇ ਐਮਬੀਸ਼ਨ ਪ੍ਰਾਈਵੇਟ ਲਿਮ. ਵੱਲੋਂ ਕੈਸ਼ੀਅਰ, ਕੁਲੈਕਸ਼ਨ ਐਗਜੀਕਿਉਟਿਵ, ਬਰਾਂਚ ਮੈਨੇਜਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਗਜ਼ਾਮ ਅਵੈਲੂਏਟਰ ਦੀ ਅਸਾਮੀ ਕੇਵਲ ਲੜਕੀਆਂ ਯੋਗ ਹਨ ਅਤੇ ਇਸ ਲਈ ਯੋਗਤਾ ਬੀ.ਕਾਮ ਜਾਂ ਐਮ.ਕਾਮ. ਅਤੇ ਉਮਰ ਹੱਦ 20 ਤੋਂ 35 ਸਾਲ ਹੈ।

          ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਤਨਖਾਹ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ। ਇਸ ਤੋਂ ਇਲਾਵਾ ਕੈਸ਼ੀਅਰ, ਕੁਲੈਕਸ਼ਨ ਐਗਜੀਕਿਉਟਿਵ, ਬਰਾਂਚ ਮੈਨੇਜਰ ਦੀਆਂ ਅਸਾਮੀਆਂ ਕੇਵਲ ਲੜਕੇ ਯੋਗ ਹਨ। ਕੈਸ਼ੀਅਰ ਅਤੇ ਕੁਲੈਕਸ਼ਨ ਐਗਜੀਕਿਉਟਿਵ ਲਈ ਯੋਗਤਾ 12ਵੀ ਅਤੇ ਉਮਰ ਹੱਦ 18 ਤੋਂ 30 ਸਾਲ ਹੋਵੇਗੀ। ਬਰਾਂਚ ਮੈਨੇਜਰ ਲਈ ਯੋਗਤਾ ਐਮ.ਬੀ.ਏ, ਪੋਸਟ ਗਰੈਜੂਏਸ਼ਨ ਜਾਂ ਗਰੈਜੂਏਸ਼ਨ ਨਾਲ 3 ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੈ। ਇਸ ਲਈ ਉਮਰ ਹੱਦ 20 ਤੋਂ 33 ਸਾਲ ਹੈ। ਇਨ੍ਹਾਂ ਅਸਾਮੀਆਂ ਲਈ ਤਨਖਾਹ 14 ਹਜ਼ਾਰ ਤੋਂ 20 ਹਜ਼ਾਰ ਰੁਪਏ ਪ੍ਰਤੀ ਮਹੀਨਾਂ ਹੋਵੇਗੀ।

 ਪ੍ਰਬੰਧਕੀ ਸ਼ਾਖਾ ਤੋਂ ਬਲਤੇਜ ਸਿੰਘ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਚਾਹਵਾਨ ਪ੍ਰਾਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਆਦਿ ਲੈ ਕੇ 14 ਸਤੰਬਰ 2023, ਦਿਨ ਵੀਰਵਾਰ ਨੂੰ ਸਵੇਰੇ 09.15 ਵਜੇ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans