Menu

13 ਸਤੰਬਰ ਨੂੰ ਆਯੂਸ਼ਮਾਨ ਭਵ ਕੰਪੇਨ ਦੀ ਹੋਵੇਗੀ ਸ਼ੁਰੂਆਤ – ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 12 ਸਤੰਬਰ – ਆਯੂਸ਼ਮਾਨ ਭਵ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।  ਸਿਹਤ ਸਕੀਮਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਪਹੁੰਚ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ 13 ਸਤੰਬਰ 2023 ਨੂੰ ਆਯੂਸ਼ਮਾਨ ਭਵ ਕੰਪੇਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਇਸ ਕੰਪੇਨ ਦਾ ਉਦਘਾਟਨ ਰਾਸ਼ਟਰਪਤੀ  ਵਲੋਂ 12, ਵਜੇ   ਵਰਚੂਅਲ ਵਿਧੀ ਰਾਹੀਂ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਵਰਚੂਅਲ ਪ੍ਰੋਗਰਾਮ ਦਾ ਲਾਈਵ ਪ੍ਰਸਾਰਣ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਿਵਲ ਹਸਪਤਾਲਾਂ, ਸਬ ਡਵੀਜਨ ਹਸਪਤਾਲ, ਹੈਲਥ ਵੈਲਨੈਸ ਸੈਂਟਰਾਂ ਵਿਖੇ ਕੀਤਾ ਜਾਵੇਗਾ।  ਜਿੱਥੇ ਲੋਕਾਂ ਦੇ ਨਾਲ ਪੰਚਾਇਤ ਅਤੇ ਹੋਰ ਪਤਵੰਤੇ ਵੀ ਹਾਜ਼ਰ ਹੋਣਗੇ।

ਸਿਵਲ ਸਰਜਨ ਡਾ. ਸਤੀਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਨੇ ਦੱਸਿਆ ਕਿ 13 ਸਤੰਬਰ 2023 ਨੂੰ ਜ਼ਿਲ੍ਹਾ ਪੱਧਰ ‘ਤੇ ਕੰਪੇਨ ਦੀ ਸ਼ੁਰੂਆਤ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤ ਉਪਰੰਤ ਇਸ ਕੰਪੇਨ ਤਹਿਤ 17 ਸਤੰਬਰ 2023 ਤੋਂ 02 ਅਕਤੂਬਰ 2023 ਤੱਕ ਸਿਹਤ ਵਿਭਾਗ ਵੱਲੋਂ ਵੱਖ—ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ 17 ਸਤੰਬਰ 2023 ਤੋਂ 02 ਅਕਤੂਬਰ 2023 ਤੱਕ ਗਤੀਵਿਧੀਆਂ ਦੀ ਲੜੀ ਤਹਿਤ ਆਯੂਸ਼ਮਾਨ ਆਪਕੇ ਦੁਆਰ ਤਹਿਤ ਯੋਗ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਜਾਣਗੇ ਜ਼ੋ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲਾਭਪਾਤਰੀਆਂ ਨੂੰ ਦਿੱਤੇ ਜਾਣਗੇ।  ਇਨ੍ਹਾਂ ਲਈ ਕਾਰਡ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿਨ੍ਹਾਂ ਵਿਚ ਲੋਕਾਂ ਨੂੰ ਮੁਫ਼ਤ ਸਹੂਲਤ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਹੈਲਥ ਵੈਲਨੈਸ ਸੈਂਟਰ ਤੇ ਸੀ.ਐਚ.ਸੀ. ਸੈਂਟਰਾਂ ਵਿਖੇ ਹਫਤਾਵਾਰ ਸਿਹਤ ਮੇਲਾ ਲਗਾਇਆ ਜਾਵੇਗਾ ਜਿਸ ਵਿਚ ਲੋਕਾਂ ਦੇ ਬੀ.ਪੀ. ਸ਼ੁਗਰ, ਟੀ.ਬੀ., ਹਾਈਪਰਟੈਂਸ਼ਨ ਆਦਿ ਬਿਮਾਰੀਆ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ, ਸਬ ਸੈਂਟਰ, ਹੈਲਥ ਵੈਲਨੈਸ ਸੈਂਟਰ, ਸੀ.ਐਚ.ਸੀ. ਸੈਂਟਰ, ਪੀ.ਐਚ.ਸੀ. ਸੈਂਟਰ ਵਿਖੇ ਸਵਛੱਤਾ ਅਭਿਆਨ ਚਲਾਇਆ ਜਾਵੇਗਾ ਜਿਸ ਵਿਚ ਸੈਂਟਰਾਂ ਵਿਖੇ ਸਾਫ—ਸਫਾਈ ਹਰ ਹੀਲੇ ਰੱਖਣ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਪਿੰਡਾਂ ਪੱਧਰ ਤੇ ਇਸ ਵਿਚ ਮਨਰੇਗਾ ਦੀ ਸਹਿਯੋਗ ਲਿਆ ਜਾਵੇਗਾ ਤਾਂ ਕਿ ਪਿੰਡ ਪੱਧਰ ਤੇ ਲੋਕਾਂ ਵਿਚ ਸਵੱਛਤਾ ਦਾ ਸੰਦੇਸ਼ ਦਿੱਤਾ ਜਾ ਸਕੇ । ਇਸ ਤੋਂ ਇਲਾਵਾ ਖੁਨਦਾਨ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿਚ ਖੂਨਦਾਨ ਦੀ ਮਹੱਤਤਾ ਬਾਰੇ ਹਾਜਰੀਨ ਨੂੰ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਖੂਨਦਾਨ ਨਾਲ ਅਸੀਂ ਕਿਸੇ ਦੀ ਜਾਨ ਬਚਾ ਸਕਦੇ ਹਾਂ। ਇਸ ਤੋਂ ਇਲਾਵਾ ਗਤੀਵਿਧੀਆਂ ਦੌਰਾਨ ਅੰਗਦਾਨ ਬਾਰੇ ਵੀ ਸਟਾਫ਼ ਦੇ ਨਾਲ-ਨਾਲ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ ਅਤੇ ਅੰਗ ਦਾਨ ਬਾਰੇ ਸਹੁੰ ਵੀ ਚੁਕਾਈ ਜਾਵੇਗੀ।

ਇਸ ਤੋਂ ਇਲਾਵਾ 2 ਅਕਤੂਬਰ ਨੂੰ ਪਿੰਡ ਪੱਧਰ/ਵਾਰਡ ਪੱਧਰ ‘ਤੇ ਸਭਾ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਸਿਹਤ ਵਿਭਾਗ ਦੀਆਂ ਸਿਹਤ ਸਹੂਲਤਾਂ ਅਤੇ ਸਕੀਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਜਿਸ ਵਿਚ ਵੱਖ-ਵੱਖ ਵਿਭਾਗ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਕਾਫੀ ਲੋਕਾਂ ਨੂੰ ਫਾਇਦਾ ਪਹੁੰਚੇਗਾ। ਇਸ ਵਿਚ ਬੀ.ਡੀ.ਪੀ.ਓ , ਪੰਚਾਇਤੀ ਰਾਜ ਅਤੇ ਸੀ.ਡੀ.ਪੀ.ਓ ਦਾ ਵੀ ਸਹਿਯੋਗ ਲਿਆ ਜਾਵੇਗਾ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans