Menu

ਯੂਥ ਅਕਾਲੀ ਦਲ ਦੇ “ਪੰਜਾਬ ਯੂਥ ਮਿਲਣੀ” ਪ੍ਰੋਗ੍ਰਾਮ ਨੇ ਰਚਿਆ ਇਤਿਹਾਸ

–ਪੰਜਾਬ ਨੂੰ ਬਰਬਾਦ ਕਰਨ ‘ਤੇ ਤੁਲੀ ਆਮ ਆਦਮੀ ਪਾਰਟੀ ਦੀ ਸਰਕਾਰ : ਬੀਬਾ ਹਰਸਿਮਰਤ ਕੌਰ ਬਾਦਲ
-ਝੂਠ ਬੋਲ ਕੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਨੇ ਨਹੀਂ ਕੀਤਾ ਕੋਈ ਵਾਅਦਾ ਪੂਰਾ: ਬਬਲੀ ਢਿੱਲੋਂ
-ਪੰਜਾਬ ਦੇ ਇਤਿਹਾਸ ਦਾ ਸਭ ਤੋਂ ਝੂਠਾ ਮੁੱਖ ਮੰਤਰੀ ਭਗਵੰਤ ਮਾਨ: ਸਰਬਜੀਤ ਸਿੰਘ ਝਿੰਜਰ
ਬਠਿੰਡਾ, 12 ਸਤੰਬਰ (ਵੀਰਪਾਲ ਕੌਰ): ਬਠਿੰਡਾ ਵਿਖੇ ਯੂਥ ਅਕਾਲੀ ਦਲ ਵੱਲੋਂ ਕਰਵਾਏ ਗਏ “ਪੰਜਾਬ ਯੂਥ ਮਿਲਣੀ” ਪ੍ਰੋਗ੍ਰਾਮ ਨੇ ਉਸ ਸਮੇਂ ਇਤਿਹਾਸ ਰਚਿਆ, ਜਦੋਂ ਉਕਤ ਪ੍ਰੋਗ੍ਰਾਮ ਇਤਿਹਾਸਕ ਰੈਲੀ ਵਿੱਚ ਬਦਲ ਗਿਆ। ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਪ੍ਰੋਗ੍ਰਾਮ ਵਿੱਚ ਨੌਜਵਾਨਾਂ ਅਤੇ ਔਰਤਾਂ ਦੇ ਭਾਰੀ ਇਕੱਠ ਨੇ ਜਿੱਥੇ ਵਿਰੋਧੀ ਪਾਰਟੀਆਂ ਵਿੱਚ ਹਲਚਲ ਪੈਦਾ ਕਰ ਦਿੱਤੀ, ਉੱਥੇ ਹੀ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨੀਂਹ ਵੀ ਮਜ਼ਬੂਤ ਕਰ ਦਿੱਤੀ। ਇਸ ਪ੍ਰੋਗ੍ਰਾਮ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਾਜ਼ਰ ਸਨ। ਇਸ ਦੌਰਾਨ ਬਠਿੰਡਾ ਸ਼ਹਿਰੀ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗ੍ਰਾਮ ‘ਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਇਕਬਾਲ ਸਿੰਘ ਬਬਲੀ ਢਿੱਲੋਂ ਸਮੇਤ ਸਮੁੱਚੀ ਲੀਡਰਸ਼ਿਪ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਇਤਿਹਾਸ ਹਮੇਸ਼ਾ ਹੀ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਤਬਾਹ ਕਰਨ ਦਾ ਰਿਹਾ ਹੈ ਅਤੇ ਹੁਣ ਝੂਠ ਬੋਲ ਕੇ ਪੰਜਾਬ ਨੂੰ ਲੁੱਟਣ ਵਾਲੀ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕਾਂਗਰਸ ਪਾਰਟੀ ਵੱਲੋਂ ਧੋਖਾ ਕੀਤਾ ਗਿਆ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਬਜ਼ ਬਾਗ ਦਿਖਾਏ ਗਏ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਾਅਦੇ ਪੂਰੇ ਕਰਨ ਦੀ ਬਜਾਏ ਕਾਂਗਰਸ ਪਾਰਟੀ ਨਾਲ ਸਮਝੌਤਾ ਕਰਕੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਭਗਵੰਤ ਮਾਨ ਸਭ ਤੋਂ ਝੂਠਾ ਮੁੱਖ ਮੰਤਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਕਈ ਤਰ੍ਹਾਂ ਦੀ ਚੁਟਕੀ ਲੈਂਦੇ ਸਨ, ਪਰ ਸੱਤਾ ‘ਚ ਆਉਂਦੇ ਹੀ ਉਹ ਸਭ ਕੁਝ ਭੁੱਲ ਗਏ ਅਤੇ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਲੱਗੇ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮਾਮਲੇ ‘ਚ ਬਾਦਲ ਪਰਿਵਾਰ ‘ਤੇ ਸਵਾਲ ਖੜ੍ਹੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦਾ ਪਰਿਵਾਰ ਆਮ ਲੋਕਾਂ ਨੂੰ ਆਪਣੇ ਨੇੜੇ ਵੀ ਨਹੀਂ ਆਉਣ ਦੇ ਰਿਹਾ ਅਤੇ ਜਦੋਂ ਵੀ ਮੁੱਖ ਮੰਤਰੀ ਬਠਿੰਡਾ ਆਉਂਦੇ ਹਨ, ਤਾਂ ਪੂਰੇ ਬਠਿੰਡਾ ਨੂੰ ਸੀਲ ਕਰ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਕੋਲ ਪੰਜ ਸਰਕਾਰੀ ਕੋਠੀਆਂ ਹਨ, ਜੋ ਉਨ੍ਹਾਂ ਨੇ ਆਪਣੀ ਮਾਂ, ਭੈਣ ਅਤੇ ਹੋਰ ਰਿਸ਼ਤੇਦਾਰਾਂ ਨੂੰ ਅਲਾਟ ਕੀਤੀਆਂ ਹਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ ਅਤੇ ਇਸ ਲਈ ‘ਆਪ’ ਨੇ ਹੁਣ ਕਾਂਗਰਸ ਪਾਰਟੀ ਨਾਲ ਵੀ ਸਮਝੌਤਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਝੂਠੇ ਦੋਸ਼ ਲਾਏ ਗਏ, ਪਰ ਸੱਤਾ ਵਿਚ ਆਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਲੋਕ-ਪੱਖੀ ਸਕੀਮਾਂ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਹੀ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਕੀਤੀ ਜਾਵੇਗੀ, ਜਿਸ ਲਈ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਬੀਬਾ ਹਰਸਿਮਰਤ ਕੌਰ ਬਾਦਲ ਨੇ ਚਰਨਜੀਤ ਸਿੰਘ ਚੰਨੀ ‘ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਚੰਨੀ ਤਾਂ ਗਰੀਬ ਪਰਿਵਾਰ ਦਾ ਬੇਟਾ ਦੱਸਦਾ ਸੀ, ਪਰ ਦੋ-ਤਿੰਨ ਮਹੀਨਿਆਂ ‘ਚ ਪੰਜਾਬ ਨੂੰ ਇਸ ਤਰ੍ਹਾਂ ਲੁੱਟਿਆ ਕਿ ਅੱਜ ਵੀ ਚੰਨੀ ਪੈਸੇ ਗਿਣਨ ਵਿੱਚ ਰੁੱਝਿਆ ਹੋਇਆ ਹੈ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ ਅਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਨੌਜਵਾਨਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਮੁਰਦਾਬਾਦ ਦੇ ਨਾਅਰੇ ਲਾਏ ਅਤੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਇਤਿਹਾਸ ਰਚੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਵੱਲੋਂ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨਾਲ ਜੋੜਨ ਲਈ ਕੋਡ ਸਕੈਨ ਕਰਨ ਦਾ ਉਪਰਾਲਾ ਸ਼ੁਰੂ ਕੀਤਾ ਗਿਆ। ਰੈਲੀ ਵਾਲੀ ਥਾਂ ਦੇ ਬਾਹਰ ਲੱਗੇ ਬੋਰਡ ‘ਤੇ ਅੰਕਿਤ ਸਕੈਨ ਕੋਡ ਨੂੰ ਸਕੈਨ ਕਰਕੇ ਸੈਂਕੜੇ ਨੌਜਵਾਨ ਆਪਣੇ ਮੋਬਾਈਲਾਂ ਨਾਲ  ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਇਕਬਾਲ ਸਿੰਘ ਬਬਲੀ ਢਿੱਲੋਂ ਦੇ ਸੋਸ਼ਲ ਮੀਡੀਆ ਪੇਜਾਂ ਨਾਲ ਜੁੜ ਰਹੇ ਸਨ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans