Menu

ਪੰਜਾਬ ਪੁਲਿਸ, ਆਰਮੀ ਤੇ ਐਸ.ਐਸ.ਸੀ ਭਰਤੀ ਨੌਜਵਾਨਾਂ ਲਈ ਮੁਫ਼ਤ ਫਿਜੀਕਲ ਟ੍ਰੇਨਿੰਗ ਕੈਂਪ ਸ਼ੁਰੂ

ਬਠਿੰਡਾ, 13 ਸਤੰਬਰ (ਵੀਰਪਾਲ ਕੌਰ) : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਬਠਿੰਡਾ ਸਮੇਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ ਯੁਵਕਾਂ ਲਈ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦੇ ਚੁੱਕੇ ਨੌਜਵਾਨਾਂ, ਆਰਮੀ ਅਤੇ ਐਸ.ਐਸ.ਸੀ ਨੌਜਵਾਨਾਂ ਲਈ ਫਿਜੀਕਲ ਅਤੇ ਲਿਖਤੀ ਪੇਪਰ ਟ੍ਰੇਨਿੰਗ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਪੰਜਾਬ ਪੁਲਿਸ ਲਈ ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਲਿਖਤੀ ਪੇਪਰ ਦੇ ਰੋਲ ਨੰਬਰ ਦੀ ਕਾਪੀ, ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰ੍ਹਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਬਾਦਲ-ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਮਿਤੀ 18 ਸਤੰਬਰ 2023 ਨੂੰ ਸਵੇਰੇ 9:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

          ਇਸ ਮੌਕੇ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਫਿਜੀਕਲ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਨੌਜਵਾਨ ਵਧੇਰੇ ਜਾਣਕਾਰੀ ਲਈ 94641-52013, 95493-00001, 94638-31615 ‘ਤੇ ਸੰਪਰਕ ਕਰ ਸਕਦੇ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans