Menu

ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ 27 ਸਤੰਬਰ ਨੂੰ

ਬਠਿੰਡਾ, 13 ਸਤੰਬਰ (ਵੀਰਪਾਲ ਕੌਰ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਖੋਜ ਕੇਂਦਰ ਵਿਖੇ 27 ਸਤੰਬਰ 2023 ਨੂੰ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ. ਸਤਵੀਰ ਸਿੰਘ ਗੋਸਲ ਵਲੋਂ ਕੀਤੀ ਜਾਵੇਗੀ। ਇਹ ਜਾਣਕਾਰੀ ਨਿਰਦੇਸ਼ਕ, ਖੇਤਰੀ ਖੋਜ ਕੇਂਦਰ ਡਾ. ਕਰਮਜੀਤ ਸਿੰਘ ਸੇਖੋਂ ਨੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ “ਵਿਗਿਆਨਕ ਖੇਤੀ ਦੇ ਰੰਗ, ਪੀਏਯੂ ਦੇ ਕਿਸਾਨ ਮੇਲਿਆਂ ਸੰਗ” ਹੈ। ਮੇਲੇ ਦੌਰਾਨ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ ਤੇ ਫ਼ਲਦਾਰ ਬੂਟੇ ਆਦਿ ਮੁਹੱਈਆ ਕਰਵਾਏ ਜਾਣਗੇ ਅਤੇ ਖਾਸ ਤੌਰ ਤੇ ਸਬਜ਼ੀਆਂ ਦੀ ਪਨੀਰੀ ਵੀ ਵੰਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵੱਲੋ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਮਾਹਿਰਾਂ ਵੱਲੋ ਕਿਸਾਨਾਂ ਨੂੰ ਖੇਤੀ ਤੇ ਹੋਰ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ ਜਾਵੇਗੀ। ਇਸ ਦੌਰਾਨ ਡਾ. ਸੇਖੋਂ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸੰਬੰਧੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans