Menu

ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਸਪੀਕਰ ਨੇ ਪਿੰਡ ਟਹਿਣਾ ਵਿਖੇ ਅੰਡਰ ਬ੍ਰਿਜ ਨਾ ਹੋਣ ਕਾਰਨ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ
ਚੰਡੀਗੜ੍ਹ, 13 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ।  ਸੰਧਵਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਕਤ ਸਥਾਨ ’ਤੇ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ, ਕਿਉਂਕਿ ਫ਼ਰੀਦਕੋਟ ਅਤੇ ਹੋਰ ਨੇੜਲੇ ਪਿੰਡਾਂ ਤੋਂ ਆਉਣ ਵਾਲੇ ਭਾਰੀ ਵਾਹਨਾਂ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਸਪੀਕਰ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਉਨ੍ਹਾਂ ਨੂੰ ਪਿੰਡ ਟਹਿਣਾ ਨੇੜੇ ਅੰਡਰ ਬ੍ਰਿਜ ਬਣਾ ਕੇ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਪ੍ਰਵਾਨਗੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਸੰਧਵਾਂ ਨੇ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ, ‘’ਇਹ ਅੰਡਰ ਬ੍ਰਿਜ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਨਾਲ-ਨਾਲ ਹਾਦਸਿਆਂ ਤੋਂ ਬਚਣ ਵਿੱਚ ਵੀ ਮਦਦ ਕਰੇਗਾ।”
ਇਸ ਦੌਰਾਨ ਸੰਧਵਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਸੂਬੇ ਦੀਆਂ ਇੱਕ ਦਰਜਨ ਦੇ ਕਰੀਬ ਸੜਕਾਂ ਨੂੰ ਟੋਲ ਮੁਕਤ ਦਿੱਤਾ ਹੈ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਬੱਚਤ ਹੋਈ ਹੈ। ਇਸ ਮੌਕੇ ਸੰਧਵਾਂ ਨੇ ਪੰਜਾਬ ਦੇ ਹੋਰ ਸੜਕੀ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਜਲਦੀ ਮੁਕੰਮਲ ਹੋਣ ਦੀ ਆਸ ਪ੍ਰਗਟਾਈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans