Menu

ਹਰ ਵਿਅਕਤੀ ਨੂੰ ਮਿਲੇਗਾ ਆਯੂਸ਼ਮਾਨ ਭਵ ਸਕੀਮ ਦਾ ਫਾਇਦਾ : ਏਡੀਸੀ ਅਵਨੀਤ ਕੌਰ

ਫ਼ਾਜ਼ਿਲਕਾ, 14 ਸਤੰਬਰ : ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਆਯੂਸ਼ਮਾਨ ਭਵ ਸਕੀਮ ਦੇ ਤੀਜੇ ਫੇਜ਼ ਦੀ ਆਨ ਲਾਈਨ ਲਾਚਿੰਗ  ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਕੀਤੀ ਗਈ। ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਵੀ ਜ਼ਿਲ੍ਹੇ ਦੇ ਏਡੀਸੀ ਮੈਡਮ ਅਵਨੀਤ ਕੌਰ, ਡੀਐੱਫਪੀਓ ਡਾ. ਕਵਿਤਾ, ਐਸਐਮਓ ਡਾ. ਐਰਿਕ ਐਡੀਸਨ, ਸਰਜਨ ਡਾ. ਰੋਹਿਤ ਗੋਇਲ, ਡਾ. ਅਰਪਿਤ ਗੁਪਤਾ , ਫ਼ਾਜ਼ਿਲਕਾ ਦੇ ਵਿਧਾਇਕ ਦੇ ਪ੍ਰਤੀਨਿਧੀ ਦੇ ਤੌਰ ‘ਤੇ ਉਨ੍ਹਾਂ ਦੇ ਭਰਾ ਕਰਮਜੀਤ ਸਿੰਘ ਸਵਨਾ, ਸਾਜਨ ਖਰਬਾਟ ਨੇ ਵਿਸ਼ੇਸ ਤੌਰ ‘ਤੇ ਇਸ ਆਨਲਾਈਨ ਪ੍ਰੋਗਰਾਮ ਵਿੱਚ ਹਿੱਸਾ ਲਿਆ।

ਜਾਣਕਾਰੀ ਦਿੰਦਿਆਂ ਏਡੀਸੀ ਅਵਨੀਤ ਕੌਰ ਤੇ ਡੀਐੱਫਪੀਓ ਡਾ. ਕਵਿਤਾ ਨੇ ਦੱਸਿਆ ਕਿ ਸਰਕਾਰ ਵਲੋਂ ਆਯੂਸ਼ਮਾਨ ਭਵ ਪ੍ਰੋਗਰਾਮ ਲਾਂਚ ਕੀਤਾ ਗਿਆ ਹੈ, ਜੋ ਕਿ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲੇਗਾ। ਜਿਸ ਵਿੱਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਦੇ ਨਾਲ ਨਾਲ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਦੇਣਾ ਵੀ ਸ਼ਾਮਿਲ ਹੈ। ਆਯੂਸ਼ਮਾਨ ਭਵ ਸਕੀਮ ਤਹਿਤ ਲੋਕਾਂ ਦੇ ਆਯੂਸ਼ਮਾਨ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣੇ, ਲੋਕਾਂ ਦੀਆਂ ਆਭਾ ਆਈਡੀ’ਜ ਬਣਾਉਣੀਆਂ, ਐਨਸੀਡੀ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦਾ ਇਲਾਜ ਕਰਨਾ, ਖੂਨਦਾਨ ਕੈਂਪ ਲਗਾਉਣੇ ਸ਼ਾਮਿਲ ਹਨ।

ਇਸ ਦੌਰਾਨ ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਨੂੰ ਆਯੂਸ਼ਮਾਨ ਕਾਰਡ ਸਕੀਮ ਵਿੱਚ ਸ਼ਾਮਲ ਕੀਤਾ ਜਾਏਗਾ, ਜੋ ਕਾਰਡ ਬਣਾਉਣ ਲਈ ਨਿਰਧਾਰਿਤ ਸ਼ਰਤਾਂ ਪੂਰੀਆਂ ਕਰਦੇ ਹੋਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਇੱਕੋ ਟੀਚਾ ਹੈ ਕਿ ਹਰ ਵਿਅਕਤੀ ਨੂੰ ਇਸ ਸਕੀਮ ਦਾ ਲਾਭ ਮਿਲੇ, ਜੋ ਇਸ ਕਾਰਡ ਲਈ ਮਿੱਥੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਤਾਂ ਕਿ ਉਹ ਇਸ ਕਾਰਡ ਦੀ ਮੱਦਦ ਨਾਲ ਆਪਣਾ ਇਲਾਜ ਕਰਵਾ ਸਕਣ। ਇਸ ਤੋਂ ਇਲਾਵਾ ਆਭਾ ਆਈਡੀ ਦੀ ਮੱਦਦ ਨਾਲ ਵਿਅਕਤੀ ਕਿਤੋਂ ਵੀ ਇਲਾਜ ਕਰਵਾਏ ਉਸ ਦਾ ਸਾਰਾ ਰਿਕਾਰਡ ਆਨਲਾਈਨ ਰਹੇਗਾ, ਉਹ ਸਮੇਂ ਸਮੇਂ ਤੇ ਅਪਣੇ ਇਲਾਜ ਬਾਰੇ ਜਾਣਕਾਰੀ ਲਈ ਸਕੇਗਾ ਕਿ ਉਸਨੂੰ ਕੀ ਇਲਾਜ ਮਿਲ ਰਿਹਾ। ਇਸ ਮੌਕੇ ਟੀ.ਬੀ ਦੇ ਮਰੀਜ਼ਾਂ ਦਾ ਸਫ਼ਲ ਇਲਾਜ ਕਰਵਾਉਣ ਵਿੱਚ ਸਹਿਯੋਗ ਕਰਨ ਤੇ ਸ਼ਹਿਰ ਦੀਆਂ ਸਮਾਜਿਕ ਸੰਸਥਾਵਾਂ ਦੇ ਆਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸੌਰਭ ਫੁਟੇਲਾ, ਡਾ. ਨੀਲੂ ਚੁੱਘ, ਡਾ. ਰਿੰਕੂ ਚਾਵਲਾ, ਡੀਪੀਐਮ ਰਾਜੇਸ਼ ਕੁਮਾਰ, ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ, ਹਰਮੀਤ ਸਿੰਘ, ਵਿੱਕੀ ਰਾਜਪੂਤ, ਵਿਪਨ ਚਾਵਲਾ ਆਦਿ ਤੋਂ ਇਲਾਵਾ ਹਸਪਤਾਲ ਸਟਾਫ਼ ਤੇ ਭਾਰੀ ਗਿਣਤੀ ਵਿੱਚ ਮਰੀਜ਼ ਹਾਜ਼ਰ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans