Menu

ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਲਿਆ ਪ੍ਰਣ

ਫ਼ਾਜ਼ਿਲਕਾ, 14 ਸਤੰਬਰ – ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖੋ ਅਤੇ ਵਧੋ (ਲਰਨ ਐਂਡ ਗਰੋਅ) ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਚੰਗੇ ਭਵਿੱਖ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਗਿਆ। ਉੱਥੇ ਨਾਲ ਹੀ ਪਰਾਲੀ ਨਾ ਸਾੜਨ ਲਈ ਮਾਤਾ ਪਿਤਾ ਤੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਪ੍ਰਣ ਦਿਵਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪਰਾਲੀ ਨੂੰ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਖੂਈਆ ਸਰਵਰ, ਸਰਕਾਰੀ ਸੀਨੀ. ਸੈਕੰਡਰੀ ਸਕੂਲ ਕਾਂਵਾਵਾਲੀ, ਸਰਕਾਰੀ ਹਾਈ ਸਕੂਲ ਆਲਮਗੜ੍ਹ ਅਤੇ ਸਰਕਾਰੀ ਮਾਡਲ ਸਕੂਲ ਢਾਣੀ ਲਟਕਣ ਆਦਿ ਵਿਖੇ ਅੱਜ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਫੈਲਾਉਣ ਦਾ ਪ੍ਰਣ ਦਿਵਾਇਆ ਗਿਆ।

ਉਨਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਵਾਤਾਵਰਣ, ਮਨੁੱਖੀ ਸਿਹਤ ‘ਤੇ ਹੋਣ ਵਾਲੇ ਮਾੜੇ ਪ੍ਰਭਾਵ ਦੇ ਸਨਮੁਖ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਨਾਲ ਜਿੱਥੇ ਮਿੱਟੀ ਦੇ ਲਾਭਕਾਰੀ ਜੈਵਿਕ ਗੁਣ ਨਸ਼ਟ ਹੋ ਜਾਂਦੇ ਹਨ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ ਹੈ। ਇਸੇ ਤਰ੍ਹਾਂ ਧੂੰਏ ਰਾਹੀਂ ਪੈਦਾ ਹੋਣ ਵਾਲੇ ਰੋਗਾਂ ਜਿਵੇਂ ਦਮਾ, ਫੇਫੜਿਆਂ ਅਤੇ ਅੱਖਾਂ ਦੇ ਰੋਗ ਦਾ ਮਨੁੱਖੀ ਸਿਹਤ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਆਪਣਾ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans