Menu

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਈ ਮੌ.ਤ ,ਪ੍ਰੋਫੈਸਰ ‘ਤੇ ਲੱਗੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦੇ ਦੋਸ਼

ਪਟਿਆਲਾ 14 ਸਤੰਬਰ 2023- ਪੰਜਾਬੀ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਦੀ ਮੌਤ ਹੋ ਗਈ, ਜਿਸਦੇ ਇਲਜ਼ਾਮ ਇਕ ਪ੍ਰੋਫੈਸਰ ‘ਤੇ ਲੱਗੇ ਹਨ ਕਿ ਪ੍ਰੋਫੈਸਰ ਨੇ ਲੜਕੀ ਨੂੰ ਛੁੱਟੀ ਨਹੀਂ ਦਿੱਤੀ ਤੇ ਉਸ ਨੂੰ ਮਾਨਸਿਕ ਤੌਰ ‘ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਵਿਦਿਆਰਥੀਆਂ ਤੇ ਮਾਪਿਆਂ ਨੇ ਯੂਨੀਵਰਸਿਟੀ ਕੰਪਲੈਕਸ ਵਿਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਵਿਦਿਆਰਥੀਆਂ ਨੇ ਪੰਜਾਬੀ ਵਿਭਾਗ ਦੇ ਇਕ ਪ੍ਰੋਫੈਸਰ ’ਤੇ ਦੋਸ਼ ਲਾਏ ਹਨ ਅਤੇ ਉਪ ਕੁਲਪਤੀ ਪ੍ਰੋ. ਅਰਵਿੰਦ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਮ੍ਰਿਤਕ ਲੜਕੀ ਦੀ ਪਛਾਣ ਜਸ਼ਨਦੀਪ ਕੌਰ ਵਜੋਂ ਹੋਈ ਹੈ ਤੇ ਉਹ ਬਠਿੰਡਾ ਦੀ ਰਹਿਣ ਵਾਲੀ ਹੈ। ਜਸ਼ਨਦੀਪ ਕੌਰ ਪੰਜ ਸਾਲਾ ਪੰਜਾਬੀ ਇੰਟੇਗਰੇਟਿਡ ਕੋਰਸ ਦੇ ਪਹਿਲੇ ਸਾਲ ਦੀ ਵਿਦਿਆਰਥਣ ਸੀ ਜੋ ਕਿ ਬਠਿੰਡਾ ਦੇ ਪਿੰਡ ਚੌਕੇ ਦੀ ਵਸਨੀਕ ਸੀ। ਉਸ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਬਿਮਾਰ ਸੀ। ਉਸ ਨੂੰ ਸਿਰਫ਼ ਪੰਜ ਦਿਨਾਂ ਦੀ ਛੁੱਟੀ ਦਿੱਤੀ ਗਈ ਸੀ।ਜਸ਼ਨਦੀਪ ਨੂੰ ਬੀਤੇ ਦਿਨ ਘਰ ਲਿਆਂਦਾ ਗਿਆ ਤੇ ਦਵਾਈ ਦਿੱਤੀ ਗਈ ਤੇ ਉਸ ਦੀ ਬੀਤੀ ਰਾਤ ਮੌਤ ਹੋ ਗਈ। ਉਹ ਮਾਨਸਿਕ ਤਣਾਅ ’ਚ ਰਹਿੰਦੀ ਸੀ। ਭਰਾ ਨੇ ਦੋਸ਼ ਲਗਾਇਆ ਕਿ ਸਬੰਧਤ ਪ੍ਰੋਫੈਸਰ ਦਾ ਰਵੱਈਆ ਕਥਿਤ ਤੌਰ ’ਤੇ ਮਾੜਾ ਸੀ। ਇਸੇ ਦੌਰਾਨ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਵਿਦਿਆਰਥਣ ਨੂੰ ਝਿੜਕਿਆ ਵੀ ਗਿਆ ਸੀ।ਇਸ ਸਬੰਧ ’ਚ ਡਾਇਰੈਕਟਰ ਪਬਲਿਕ ਰਿਲੇਸ਼ਨ ਦਲਜੀਤ ਅਮੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਭਾਸ਼ਾਵਾਂ ਦੇ ਪੰਜ ਸਾਲਾ ਇੰਟੇਗਰੇਟਿਡ ਕੋਰਸਾਂ ਦੇ ਇੰਚਾਰਜ ਪ੍ਰੋ. ਸੁਰਜੀਤ ਨੇ ਦੋਸ਼ਾਂ ਨੂੰ ਬੇਨਿਆਦ ਦੱਸਿਆ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਹੈ ਕਿ ਵਿਦਿਆਰਥਣ ਬਿਮਾਰ ਸੀ ਤੇ ਉਸ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਵਿਦਿਆਰਥਣ ਦੇ ਮਾਪੇ ਉਸ ਨੂੰ ਬੀਤੇ ਦਿਨ ਹੀ ਘਰ ਲੈ ਗਏ ਸਨ। ਵਿਦਿਆਰਥਣ ਨੂੰ ਯੂਨੀਵਰਸਿਟੀ ਕੈਂਪਸ ਦੇ ਹੈਲਥ  ਸੈਂਟਰ ਵਿਚ ਮੁੱਢਲੀ ਡਾਕਟਰੀ ਸਹਾਇਤਾ ਵੀ ਦਿੱਤੀ ਗਈ ਸੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans