Menu

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਇੰਟਰਪ੍ਰੈਂਨਿਉਰਸ਼ਿਪ ਪ੍ਰੋਗਰਾਮ ਤਹਿਤ ਸੈਮੀਨਾਰ

ਬਠਿੰਡਾ, 14 ਸਤੰਬਰ (ਵੀਰਪਾਲ ਕੌਰ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।  ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵੱਲੋਂ ‘ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ’ ਦੇ ਸਹਿਯੋਗ ਨਾਲ ‘ਮਾਊਟ ਲਿਟਰਾ ਜੀ ਸਕੂਲ’ ਵਿਖੇ ਇੰਟਰਪ੍ਰੈਂਨਿਉਰਸ਼ਿਪ ਪ੍ਰੋਗਰਾਮ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ  ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਇੰਟਰਪ੍ਰੈਂਨਿਉਰਸ਼ਿਪ ਸਕਿੱਲ ਸੰਬੰਧੀ ਜਾਣੂੰ ਕਰਵਾਉਣਾ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਆਪਣਾ ਨਵਾਂ ਕਾਰੋਬਾਰ ਸ਼ੁਰੂ ਕਰਨ ਵਿੱਚ ਦਿਲਚਸਪੀ ਵਧਣ ਨਾਲ ਉਹ ਆਉਣ ਵਾਲੇ ਸਮੇਂ ਵਿੱਚ ਆਪਣਾ ਨਵਾਂ ਕਾਰੋਬਾਰ ਸ਼ੁਰੂ ਕਰਨ ਦੇ ਕਾਬਿਲ ਬਣਨ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਉਤਪੰਨ ਕਰ ਸਕਣ। ‘ਲਵਲੀ ਯੂਨੀਵਰਸਿਟੀ ਤੋਂ ਅਸਿਸਟੈਂਟ ਪ੍ਰੋਫੈਸਰ ਇਕੋਸਿਸਟਮ ਡਿਵੈਲਪਮੈਂਟ ਮੈਨੇਜਰ ਪੁਨੀਤ ਬਾਵਾ ਨੇ ਵੱਖ-ਵੱਖ ਕੰਪਨੀਆਂ ਜਿਵੇਂ ਕਿ ਐਪਲ, ਮਾਈਕਰੋਸਾਫਟ, ਜ਼ੂਮੈਟੋ, ਐਮਾਜੌਨ ਆਦਿ ਦੀਆਂ ਉਦਾਹਰਨਾਂ ਦੁਆਰਾ ਵਿਦਿਆਰਥੀਆਂ ਨੂੰ ਨਵੇਂ ਸਟਾਰਟਅੱਪ ਸ਼ੁਰੂ ਕਰਨ ਸੰਬੰਧੀ ਜਾਗਰੂਕ ਕੀਤਾ। ਉਨ੍ਹਾਂ ਨੇ  ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੋਗਰਾਮ ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿੱਚ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਦਾ ਮੁੱਖ ਮੰਤਵ ਸਕੂਲ ਪੱਧਰ ਤੋਂ ਹੀ ਵਿਦਿਆਰਥੀਆਂ ਨੂੰ ਇੰਟਰਪ੍ਰੈਂਨਿਰਸ਼ਿਪ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵਿਦਿਆਰਥੀ ਆਪਣਾ ਕੋਈ ਵੀ ਸਟਾਰਟਅੱਪ ਸ਼ੁਰੂ ਕਰਨ ਲਈ ਪ੍ਰੇਰਿਤ ਹੋਣ।

 ਇਸ ਪ੍ਰੋਗਰਾਮ ਵਿੱਚ ਮਾਊਂਟ ਲਿਟਰਾ ਜੀ ਸਕੂਲ ਦੇ ਪ੍ਰਿੰਸੀਪਲ  ਮੈਰੀ ਐਨਟੋਨੀ ਨੇ ਉਚੇਚੇ ਤੌਰ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰਬੰਧਕੀ ਸ਼ਾਖਾ ਤੋਂ ਬਲਤੇਜ ਸਿੰਘ ਨੇ ਦੱਸਿਆ ਕਿ ਸਵੈ-ਰੋਜ਼ਗਾਰ ਸੰਬੰਧੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਬਠਿੰਡਾ ਵੱਲੋਂ ਵੀ “ਓਧੀਅਮ: ਸੌਰ ਟੂ ਸ਼ਾਇਨ” ਸਿਰਲੇਖ ਹੇਠ ਪ੍ਰੋਗਰਾਮ ਕਰਵਾਇਆ ਗਿਆ ਹੈ, ਜਿਸ ਵਿੱਚ ਨਵੇਂ ਸਟਾਰਟ ਅੱਪ ਲਈ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਰੁਣ ਨਾਇਅਰ ਅਸਿਸ਼ਟੈਂਟ ਪ੍ਰੋਫੈਸ਼ਰ ਅਤੇ ਹਿਮਾਸ਼ੂ ਵੀ ਹਾਜ਼ਰ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans