16 ਸਤੰਬਰ 2023-ਕੈਨੇਡਾ ‘ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਸੁਨਿਹਰੇ ਭਵਿੱਖ ਲਈ ਕੈਨੇਡਾ ਗਏ 19 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਵਜੋਂ ਹੋਈ ਹੈ। ਮਨਜੋਤ ਸਿੰਘ ਮਾਪਿਆਂ ਨੇ ਲੱਖਾਂ ਰੁਪਏ ਦਾ ਕਰਜ਼ ਲੈ ਕੇ ਬੇਟੇ ਨੂੰ ਪੜ੍ਹਾਈ ਦੇ ਲਈ ਬਾਹਰ ਭੇਜਿਆ ਸੀ।ਮਨਜੋਤ 7 ਅਗਸਤ ਨੂੰ ਕੈਨੇਡਾ ਦੇ ਸਰੀ ’ਚ ਪੜ੍ਹਾਈ ਲਈ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ’ਚ ਹਾਰਟ ਅਟੈਕ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਮਨਜੋਤ ਸਿੰਘ ਤੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਦੇ ਭਤੀਜੇ ਅਮਨਦੀਪ ਸਿੰਘ ਜੋ ਕੈਨੇਡਾ ’ਚ ਹੀ ਰਹਿੰਦਾ ਹੈ, ਨੂੰ ਕੈਨੇਡਾ ਪੁਲਿਸ ਦਾ ਫੋਨ ਆਇਆ ਕਿ ਮਨਜੋਤ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ। ਮਨਜੋਤ ਮੱਧ ਵਰਗੀ ਪਰਿਵਾਰ ਵਿੱਚੋਂ ਹੈ, ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ, ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਕਨੇਡਾ ਤੋਂ ਪੰਜਾਬ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।