17, ਸਤੰਬਰ – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 73ਵੇਂ ਜਨਮ ਦਿਨ ਮੌਕੇ ਭਾਜਪਾ ਪਾਰਟੀ ਦੇ ਵੱਡੇ ਅਹੁਦੇਦਾਰਾਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਹਰ ਪਾਰਟੀ ਦੇ ਵਰਕਰ ਅਤੇ ਦੇਸ਼ ਵਾਸੀਆਂ ਵੱਲੋਂ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਭਾਜਪਾ ਨੇ ਨਮੋ ਐਪ ’ਤੇ ਸੇਵਾ ਪੱਖਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਇਸ ਵਿਚ ਭਾਗ ਲੈ ਕੇ ਕੋਈ ਵੀ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਸਕਦਾ ਹੈ।