Menu

ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਏ.ਜੀ.ਸੀ.ਐਮ.ਐਸ. ਲਾਂਚ

ਨਵੀਂ ਪ੍ਰਣਾਲੀ ਪੰਜਾਬ ਕਾਨੂੰਨੀ ਭਾਈਚਾਰਿਆਂ ਵਿਚਕਾਰ ਮਜ਼ਬੂਤ ਸਹਿਯੋਗ ਦੇ ਮਾਹੌਲ ਨੂੰ ਉਤਸ਼ਾਹਿਤ ਕਰੇਗੀ

ਚੰਡੀਗੜ੍ਹ, 17 ਸਤੰਬਰ : ਐਡਵੋਕੇਟ ਜਨਰਲ ਪੰਜਾਬ ਵਿਨੋਦ ਘਈ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਡਵੋਕੇਟ ਕੇਸ ਮੈਨੇਜਮੈਂਟ ਸਿਸਟਮ ਪੰਜਾਬ (ਏ.ਜੀ.ਸੀ.ਐੱਮ.ਐੱਸ. ਪੰਜਾਬ) ਫੇਜ਼ 1 ਅਤੇ 2 ਦੇ ਲਾਂਚ ਕੀਤਾ, ਜਿਸ ਦੇ ਹੋਂਦ ‘ਚ ਆਉਣ ਨਾਲ ਕਾਨੂੰਨੀ ਖੇਤਰ ਵਿੱਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇਗਾ। ਐਡਵੋਕੇਟ ਜਨਰਲ ਪੰਜਾਬ , ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਜੀ.ਸੀ.ਐੱਮ.ਐੱਸ. ਪੰਜਾਬ ਲੀਗਲ ਕੇਸ ਐਡਮਿਨਸਟ੍ਰੇਸ਼ਨ ਦੇ ਖੇਤਰ ਵਿੱਚ ਹੋਈ ਬੇਮਿਸਾਲ ਤਰੱਕੀ ਨੂੰ ਦਰਸਾਉਂਦਾ ਹੈ। ਇਸ ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ ਵਿੱਚ ਕੰਮਕਾਜੀ ਸਮਰੱਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਧਾਉਣਾ, ਤਾਲਮੇਲ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬ ਦੇ ਕਾਨੂੰਨੀ ਖੇਤਰ ਵਿੱਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਸਬੰਧੀ ਤੁਰੰਤ ਹੱਲ ਪ੍ਰਦਾਨ ਕਰਨਾ ਹੈ।

ਬੁਲਾਰੇ ਅਨੁਸਾਰ ਏ.ਜੀ.ਸੀ.ਐੱਮ.ਐੱਸ. ਪੰਜਾਬ ਫੇਜ਼ 1 ਅਤੇ 2 ਵਿਚ  ਆਟੋਮੇਟਿਡ ਡਾਟਾ ਸਿੰਕ੍ਰੋਨਾਈਜ਼ੇਸ਼ਨ: ਏ.ਜੀ.ਸੀ.ਐੱਮ.ਐੱਸ. ਪੰਜਾਬ ਰੀਅਲ-ਟਾਈਮ ਡਾਟਾ ਸਿੰਕ੍ਰੋਨਾਈਜ਼ੇਸ਼ਨ ਦੀ ਸਹੂਲਤ ਪ੍ਰਦਾਨ ਕਰਦਾ ਹੈ ਜੋ ਕੇਸ ਦੀ ਸਥਿਤੀ, ਸੁਣਵਾਈ ਦੇ ਸ਼ਡਿਊਲ ਅਤੇ ਫੈਸਲੇ ਸੰਬੰਧੀ ਤੁਰੰਤ ਜਾਣਕਾਰੀ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਂਦਾ ਹੈ।  ਇਹ ਦਸਤਾਵੇਜ਼ਾਂ ਦੇ ਕੁਸ਼ਲ ਪ੍ਰਬੰਧਨ ਲਈ ਇੱਕ ਸੁਰੱਖਿਅਤ ਅਤੇ ਸੰਗਠਿਤ ਪ੍ਰਣਾਲੀ ਹੈ, ਜੋ  ਕੇਸ ਨਾਲ ਸਬੰਧਤ ਦਸਤਾਵੇਜ਼ਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਦਿਆਂ ਡੇਟਾ ਪ੍ਰਾਪਤੀ ਪ੍ਰੋਟੋਕੋਲ ਨੂੰ ਅਨੁਕੂਲ ਬਣਾਉਂਦੀ ਹੈ।

ਜ਼ਿਕਰਯੋਗ ਹੈ ਕਿ ਇਹ ਪ੍ਰਣਾਲੀ ਕਾਨੂੰਨੀ ਭਾਈਚਾਰਿਆਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਉਤਸ਼ਾਹਿਤ ਕਰਦਿਆਂ ਢੁਕਵੀਂ ਜਾਣਕਾਰੀ, ਲੀਗਲ ਰਿਚਰਚ ਅਤੇ ਕੇਸ ਨਾਲ ਸਬੰਧਤ ਰਣਨੀਤੀਆਂ ਦੇ ਨਿਰਵਿਘਨ ਪ੍ਰਸਾਰ ਦੀ ਸਹੂਲਤ ਪ੍ਰਦਾਨ ਕਰਦਾ ਹੈ। ਬਿਹਤਰ ਡਾਟਾ ਸੁਰੱਖਿਆ ਪ੍ਰੋਟੋਕੋਲ ਰਾਹੀਂ ਇਹ ਪ੍ਰਣਾਲੀ ਕਾਨਫੀਡੈਂਸ਼ੀਅਲ ਕਾਨੂੰਨੀ ਜਾਣਕਾਰੀ ਨੂੰ ਬਰਕਰਾਰ ਰੱਖਦਿਆਂ ਕਾਰਗਰ ਸੁਰੱਖਿਆ ਵਿਧੀਆਂ ਰਾਹੀਂ ਡਾਟਾ ਸੁਰੱਖਿਆ ਨੂੰ ਮਜ਼ਬੂਤ ਕਰਦੀ ਹੈ। ਕਾਨੂੰਨ ਦੇ ਸਮੂਹ ਅਧਿਕਾਰੀਆਂ ਤੱਕ ਜਾਣਕਾਰੀ ਦੀ ਸੁਵਿਧਾਜਨਕ ਅਤੇ ਆਸਾਨ ਪਹੁੰਚ ਲਈ ਇੱਕ ਸਮਰਪਿਤ ਐਪਲੀਕੇਸ਼ਨ ਵੀ ਉਪਲੱਬਧ ਹੈ।

ਐਡਵੋਕੇਟ ਜਨਰਲ ਸ੍ਰੀ ਵਿਨੋਦ ਘਈ ਨੇ ਆਪਣੇ ਸੰਬੋਧਨ ਦੌਰਾਨ ਉੱਘੀਆਂ ਸ਼ਖਸੀਅਤਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪਲੇਟਫਾਰਮ ਪੰਜਾਬ ਦੇ ਕਾਨੂੰਨੀ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਨਿਸ਼ਾਨਦੇਹੀ ਕਰਦਾ ਹੈ। ਏ.ਜੀ.ਸੀ.ਐੱਮ.ਐੱਸ. ਪੰਜਾਬ ਫੇਜ਼ 1 ਅਤੇ 2 ਸਾਡੇ ਕਾਨੂੰਨ ਦੇ ਅਧਿਕਾਰੀਆਂ ਨੂੰ ਗੁੰਝਲਦਾਰ ਮੁਕੱਦਮੇਬਾਜ਼ੀ ਦਾ ਸੁਚੱਜੇ ਢੰਗ ਨਾਲ ਨਿਬੇੜਾ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਨਿਆਂ ਦੇਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਿਆਂ ਆਧੁਨਿਕੀਕਰਨ ਦੀ ਸ਼ੁਰੂਆਤ ਲਈ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਉਦਘਾਟਨੀ ਸਮਾਰੋਹ ਵਿੱਚ ਐਡਵੋਕੇਟ ਜਨਰਲ ਦੇ ਦਫਤਰ ਦੇ ਸਮੂਹ ਲਾਅ ਅਫ਼ਸਰਾਂ , ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ  ਆਈ.ਪੀ.ਐਸ ਧੰਨਾ,  ਐਡੀਸ਼ਨਲ ਐਡਵੋਕੇਟ ਜਨਰਲ ਅਮਨ ਪਾਲ, ਆਈ.ਟੀ ਕਮੇਟੀ ਦੇ ਅਨੁ ਪਾਲ ਡੀ.ਏ.ਜੀ.ਪੰਜਾਬ , ਅਭੈ ਪਾਲ ਗਿੱਲ ਡੀ.ਏ.ਜੀ.ਪੰਜਾਬ, ਅਰਜੁਨ ਸ਼ਿਓਰਾਨ ਏ.ਏ.ਜੀ.ਪੰਜਾਬ ਅਤੇ ਅਰੁਣ ਗੁਪਤਾ ਏ.ਏ.ਜੀ.ਪੰਜਾਬ, ਪ੍ਰੋਵਾਕਿਲ ਦੇ ਸੰਸਥਾਪਕ ਜੈਦੀਪ ਪਠਾਨੀਆ ਅਤੇ ਏ.ਜੀ.ਸੀ.ਐੱਮ.ਐੱਸ. ਪਾਰਟਨਰ ਸ਼ਾਸ਼ਵਤ ਸਿੱਕਾ ਹਾਜ਼ਰ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans