Menu

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥਣ ਦੀ ਮੌਤ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਲਾਈਵ ਹੋ ਕਹੀ ਵੱਡੀ ਗੱਲ

18 ਸਤੰਬਰ 2023-ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਲਾਈਵ ਹੋ ਕੇ ਕਿਹਾ ਹੈ ਕਿ ਸਾਡੇ ਵਿਦਿਅਕ ਅਦਾਰਿਆਂ ਵਿੱਚ ਨਿਰੋਲ ਨਾਸਤਿਕ ਬਿਰਤੀ ਦੇ ਲੋਕਾਂ ਦੀ ਘੁਸਪੈਠ ਹੋ ਗਈ ਹੈ। ਇਸ ਕਾਰਨ ਸਾਡੀਆਂ ਸ਼ਾਨਮੱਤੀ ਪ੍ਰੰਪਰਾਵਾਂ ਦਾ ਘਾਣ ਤੇ ਰਿਸ਼ਤਿਆਂ ਦੀ ਪਵਿੱਤਰਤਾ ਦਾ ਖਾਤਮਾ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਕਥਿਤ ਪ੍ਰੋਫੈਸਰ ਵੱਲੋਂ ਬੋਲੇ ਲਫਜਾਂ ਨਾਲ ਬੇਪਰਦ ਕੀਤੀ ਲੜਕੀ ਦੀ ਮੌਤ ਵਿਦਿਅਕ ਅਦਾਰਿਆਂ ‘ਤੇ ਸੁਆਲੀਆ ਚਿੰਨ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੋਸ਼ੀ ਅਧਿਆਪਕ ਵਿਰੁੱਧ ਕਾਰਵਾਈ ਕਰੇ।

ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਇੱਕ ਵਿਦਿਆਰਥਣ ਦੀ ਬਿਮਾਰੀ ਕਾਰਨ ਹੋਈ ਮੌਤ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਇਸ ਦੇ ਚੱਲਦਿਆਂ ਵਿਦਿਆਰਥੀਆਂ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਸ ਤਹਿਤ ਪ੍ਰਸ਼ਾਸਨ ਵੀ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਸਰਗਰਮ ਹੋ ਗਿਆ ਹੈ। ਯੂਨੀਵਰਸਿਟੀ ਦੇ ਪ੍ਰਬੰਧਨ ਮਾਮਲਿਆਂ ਵਾਲੇ ਸਾਰੇ ਦਫ਼ਤਰ ਐਤਵਾਰ ਨੂੰ ਵੀ ਖੁੱਲ੍ਹੇ ਰੱਖੇ ਗਏ। ਇਸ ਸਬੰਧੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਡੀਐਸਪੀ ਜਸਵਿੰਦਰ ਟਿਵਾਣਾ ਤੇ ਹੋਰ ਅਧਿਕਾਰੀ ਮੌਜੂਦ ਸਨ। ਵੀਸੀ ਨੂੰ ਮਿਲੇ ਪੂਟਾ ਦੇ ਵਫ਼ਦ ਨੇ ਵੀ ਅਧਿਆਪਕ ’ਤੇ ਹਮਲੇ ਦੀ ਘਟਨਾ ’ਤੇ ਚਿੰਤਾ ਜਤਾਉਂਦਿਆਂ ਅਕਾਦਮਿਕ ਮਾਹੌਲ ਬਰਕਰਾਰ ਰੱਖਣ ਲਈ ਸਹਿਯੋਗ ਦਾ ਭਰੋਸਾ ਦਿੱਤਾ।

 

ਇਸੇ ਦੌਰਾਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਸ਼ਿਕਾਇਤਾਂ ਦੀ ਜਾਂਚ ਐਡੀਸ਼ਨਲ ਸੈਸ਼ਨ ਜੱਜ (ਰਿਟਾਇਰਡ) ਜਸਵਿੰਦਰ ਸਿੰਘ ਤੋਂ ਕਰਵਾਈ ਜਾ ਰਹੀ ਹੈ, ਜਿਨ੍ਹਾਂ ਦੀ ਰਿਪੋਰਟ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੇ ਵਿਸ਼ੇਸ਼ ਸ਼ਿਕਾਇਤ ਨਿਵਾਰਣ ਸੈੱਲ, ਅੰਦਰੂਨੀ ਸ਼ਿਕਾਇਤ ਕਮੇਟੀ ਤੇ ਸੈਕਸੁਅਲ ਹਰਾਸਮੈਂਟ ਵਿਰੋਧੀ ਸੈੱਲ ਵੀ ਮੌਜੂਦ ਹੈ। ਇਨ੍ਹਾਂ ਸੈੱਲਾਂ ਵਿਚ ਮੌਜੂਦਾ ਘਟਨਾਕ੍ਰਮ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਪੈਂਡਿੰਗ ਨਹੀਂ ਹੈ।

BJP ਦੀ ਦੂਜੀ ਵੱਡੀ ਰੈਲੀ ਚੰਡੀਗੜ੍ਹ ਆਉਣਗੇ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ। 20 ਮਈ ਨੂੰ ਉੱਤਰ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40409 posts
  • 0 comments
  • 0 fans