ਚੰਡੀਗੜ੍ਹ, 18 ਸਤੰਬਰ – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਨੂੰ ਹਰਿਆ ਭਰਿਆਂ ਰੱਖਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਸ਼ਹੀਦ ਭਗਤ ਸਿੰਘ ਹਰਿਆਵਲੀ ਲਹਿਤ ਤਹਿਤ ਪੰਜਾਬ ਮੰਡੀ ਬੋਰਡ ਵੱਲੋ 50,000 ਬੂਟੇ ਲਗਾਉਣ ਦੀ ਮੁਹਿੰਮ ਤਹਿਤ 33,000 ਲੱਗ ਚੁੱਕੇ ਬੂਟਿਆਂ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐਮ.ਓਜ਼. ਨੂੰ ਸਨਮਾਨਿਤ ਕੀਤਾ ਗਿਆ।
ਵਾਤਾਵਰਣ ਨੂੰ ਬਚਾਉਣਾ ਸਾਫ ਸੁਥਰਾ ਰੱਖਣਾ, ਹਰਿਆਲੀ ਪੈਦਾ ਕਰਨਾ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਹੈ। ਤੁਸੀ ਆਪਣੀ ਬਜ਼ੁਰਗਾਂ ਦੀ ਯਾਦ ਵਿੱਚ ਦਰਖਤ ਲਗਾਉ ਅਤੇ ਆਪਣੇ ਆਪ ਦੀ ਯਾਦ ਵਿੱਚ ਵੀ ਇੱਕ ਬੂਟਾ ਜ਼ਰੂਰ ਲਗਾਉ ਤਾਂ ਜੋ ਤੁਹਾਨੂੰ ਮਾਨ ਮਹਿਸੂਸ ਹੋ ਸਕੇ ਕਿ ਇਹ ਬੂਟਾ ਮੇਰਾ ਲਾਇਆ ਹੋਇਆ ਹੈ। ਇਸਦੇ ਨਾਲ ਇੱਕ ਤਾ ਬੂਟਿਆਂ ਦੀ ਸਹੀ ਸੰਭਾਲ ਹੋਵੇਗੀ ਅਤੇ ਦੂਜਾ ਮੰਡੀ ਦਾ ਵਾਤਾਵਰਣ ਸਾਫ ਰਹੇਗਾ।
ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਨਿੱਜੀ ਤੌਰ ‘ਤੇ ਜਾ ਕੇ ਪੰਜਾਬ ਮੰਡੀ ਬੋਰਡ, ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀਆਂ ਐਸੋਸੀਏਸ਼ਨਾ ਅਤੇ ਐਨ.ਜੀ.ਓਜ਼. ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਸੁਰੂਆਤ ਕੀਤੀ ਗਈ, ਜਿਸ ਨਾਲ ਸਬੰਧਤ ਇਲਾਕੇ ਦੇ ਵਸਨੀਕਾਂ, ਆੜਤੀਆਂ ਦੇ ਨਾਲ ਨਾਲ ਮੰਡੀ ਬੋਰਡ ਦੇ ਮੁਲਾਜ਼ਮਾਂ ਵਿੱਚ ਵੀ ਇਸ ਮੁਹਿੰਮ ਪ੍ਰਤੀ ਭਾਰੀ ਉਤਸ਼ਾਹ ਪਾਇਆ ਗਿਆ।
ਇਸ ਮੁਹਿੰਮ ਤਹਿਤ ਸਾਲ 2023-24 ਦੌਰਾਨ ਵੱਖ-ਵੱਖ ਮੰਡੀਆਂ ਵਿੱਚ ਮਿਤੀ 30.09.2023 ਤੱਕ 50,000 ਪੌਦੋ ਦਾ ਟੀਚਾ ਮਿੱਥਿਆ ਗਿਆ ਸੀ। ਪੰਜਾਬ ਮੰਡੀ ਬੋਰਡ ਅਧੀਨ ਆਉਂਦੇ ਸਮੂਹ ਜ਼ਿਲ੍ਹਾ ਮੰਡੀ ਅਫ਼ਸਰਾਂ ਨੂੰ ਦਿੱਤੇ ਗਏ ਨਿਰਦੇਸ਼ਾ ਤਹਿਤ ਉਨ੍ਹਾਂ ਵੱਲੋਂ ਇਸ ਕੰਮ ਵਿੱਚ ਪੂਰਾ ਉਤਸ਼ਾਹ ਦਿਖਾਉਂਦੇ ਹੋਏ ਪੌਦੇ (ਸਮੇਤ ਟ੍ਰੀ ਗਾਰਡ) 100 ਪ੍ਰਸੈਂਟ ਸਾਂਭ ਸੰਭਾਲ ਦੇ ਟੀਚੇ ਨਾਲ ਲਗਵਾਏ ਗਏ ਹਨ। ਇਸ ਸੰਬੰਧੀ ਮਨਦੀਪ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਫਤਿਹਗੜ੍ਹ ਸਾਹਿਬ (3200 ਬੂਟੇ), ਜਸਪਾਲ ਸਿੰਘ ਘੁਮਾਣ, ਜ਼ਿਲ੍ਹਾ ਮੰਡੀ ਅਫ਼ਸਰ ਸੰਗਰੂਰ (3112 ਬੂਟੇ), ਮਨਿੰਦਰਜੀਤ ਸਿੰਘ ਬੇਦੀ ਜਿਲ੍ਹਾ ਮੰਡੀ ਅਫਸਰ ਫਿਰੋਜ਼ਪੁਰ (1846 ਬੂਟੇ) ਅਤੇ ਅਜੇਪਾਲ ਸਿੰਘ ਬਰਾੜ ਜਿਲ੍ਹਾ ਮੰਡੀ ਅਫਸਰ ਪਟਿਆਲ਼ਾ (ਪ੍ਰੋਜੈਕਟ)(ਬਤੋਰ ਕੋਆਰਡੀਨੇਟਰ) ਨੂੰ ਸਭ ਤੋਂ ਵੱਧ ਪੌਦੇ ਲਗਵਾਉਂਣ ਦੇ ਇਵਜ਼ ਵਿੱਚ ਹੌਸਲਾ ਅਫਜ਼ਾਈ ਕਰਦੇ ਹੋਏ ਪ੍ਰਸ਼ੰਸਾ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ ਹੈ। ਜੇਕਰ ਇਹ ਪੌਦੇ ਟੈਂਡਰ ਪ੍ਰਕਿਰਿਆ ਰਾਹੀ ਸਰਕਾਰੀ ਰੇਟਾਂ ਤੇ ਲਗਵਾਏ ਜਾਂਦੇ ਤਾਂ ਇਨ੍ਹਾਂ ਪੌਦਿਆ ਨੂੰ ਲਗਾਉਣ ਤੇ ਲਗਭਗ 8.85 ਕਰੋੜ ਰੁਪਏ ਦਾ ਖਰਚਾ ਆਉਣਾ ਸੀ।
ਆੜ੍ਹਤੀਆਂ ਐਸੋਸੀਏਸ਼ਨਾ, ਐਨ.ਜੀ.ਓਜ਼., ਤੇ ਕਿਸਾਨ ਜਥੇਬੰਦੀਆਂ ਨਾਲ ਕੀਤੀਆਂ ਗਈਆਂ ਮੀਟਿੰਗਾ ਸਦਕਾ ਇਸ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਇਹ ਪੌਦੇ ਫ੍ਰੀ ਆਫ਼ ਕਾਸਟ ਲਗਾਏ ਗਏ ਹਨ ਜਿਸ ਨਾਲ ਪੰਜਾਬ ਮੰਡੀ ਬੋਰਡ ਉੱਪਰ ਕੋਈ ਵਿੱਤੀ ਬੋਝ ਵੀ ਨਹੀ ਪਿਆ। ਆਪ ਜੀ ਨੂੰ ਯਕੀਨ ਦਿਵਾਉਂਦਾ ਹਾ ਕਿ ਮੇਰੇ ਵੋੱਲੋ ਅਗਾਂਹ ਤੋਂ ਵੀ ਅਜਿਹੇ ਉਪਰਾਲੇ ਅਤੇ ਮਹੱਤਵਪੂਰਨ ਪ੍ਰਾਪਤੀਆਂ ਕਰਨ ਲਈ ਅਣਥੱਕ ਮਹਨਤ ਕੀਤੀ ਜਾਂਦੀ ਰਹੇਗੀ, ਜਿਸ ਨਾਲ ਪੰਜਾਬ ਸਰਕਾਰ ਅਤੇ ਮਹਿਕਮੇ ਦਾ ਅਕਸ ਉੱਚਾ ਹੋਵੇ। ਇਸ ਮੌਕੇ ਅੰਮ੍ਰਿਤ ਕੌਰ ਗਿੱਲ ਸਕੱਤਰ ਪੰਜਾਬ ਮੰਡੀ ਬੋਰਡ, ਰਾਹੁਲ ਗੁਪਤਾ ਵਧੀਕ ਸਕੱਤਰ, ਗੁਰਦੀਪ ਸਿੰਘ ਇੰਜੀਨੀਅਰ ਇਨ ਚੀਫ, ਜਤਿੰਦਰ ਸਿੰਘ ਭੰਗੂ ਚੀਫ ਇੰਜੀਨੀਅਰ, ਸਮੂਹ ਜ਼ਿਲ੍ਹਾ ਮੰਡੀ ਅਫ਼ਸਰ, ਅਤੇ ਹੋਰ ਕਈ ਅਧਿਕਾਰੀ ਹਾਜ਼ਰ ਸਨ।