Menu

ਖੇਤੀਬਾੜੀ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਕੱਢੇ ਡ੍ਰਾਅ

18, ਸਤੰਬਰ – ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਲਈ ਪ੍ਰਾਪਤ ਅਰਜੀਆਂ ਵਿਚੋਂ ਡ੍ਰਾਅ ਰਾਹੀਂ ਲਾਭਪਾਤਰੀ ਕਿਸਾਨਾਂ ਦੀ ਚੋਣ ਕੀਤੀ ਗਈ। ਇਹ ਡ੍ਰਾਅ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਰਹਿਨੁਮਾਈ ਹੇਠ ਕੱਢੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸਫਲ ਕਿਸਾਨਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਛੇਤੀ ਤੋਂ ਛੇਤੀ ਆਪਣੀਆਂ ਮਸ਼ੀਨਾਂ ਦੀ ਖਰੀਦ ਕਰਨ ਤਾਂ ਜ਼ੋ ਆਗਾਮੀ ਸੀਜਨ ਦੌਰਾਨ ਝੋਨੇ ਦੀ ਪਰਾਲੀ ਦੀ ਸੰਭਾਲ ਇੰਨ੍ਹਾਂ ਮਸ਼ੀਨਾਂ ਨਾਲ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 947 ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਚੋਣ ਕੀਤੀ ਗਈ ਹੈ ਜਦ ਕਿ ਇਸ ਤੋਂ ਬਿਨ੍ਹਾਂ 32 ਗ੍ਰਾਮ ਪੰਚਾਇਤਾਂ, 16 ਸਹਿਕਾਰੀ ਸਭਾਵਾਂ ਅਤੇ 15 ਐਸਸੀ ਕਿਸਾਨ ਸਮੂਹਾਂ ਦੀ ਚੋਣ ਵੀ ਮਸ਼ੀਨਾਂ ‘ਤੇ ਸਬਸਿਡੀ ਦੇਣ ਲਈ ਕੀਤੀ ਗਈ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਸਫਲ ਹੋਏ ਕਿਸਾਨਾਂ ਦੀਆਂ ਸੂਚੀਆਂ ਬਲਾਕ ਖੇਤੀਬਾੜੀ ਦਫ਼ਤਰਾਂ ਵਿਚ ਵੇਖੀਆਂ ਜਾ ਸਕਦੀਆਂ ਹਨ ਜਾਂ ਕਿਸਾਨ ਜਿਸ ਪੋਰਟਲ ‘ਤੇ ਆਨਲਾਈਨ ਅਪਲਾਈ ਕੀਤਾ ਸੀ ਉਸੇ ਪੋਰਟਲ ‘ਤੇ ਆਪਣੀ ਯੂਜਰ ਆਈਡੀ ਨਾਲ ਲਾਗਇਨ ਕਰਕੇ ਇਹ ਪਤਾ ਲਗਾ ਸਕਦੇ ਹਨ ਕਿ ਉਨ੍ਹਾਂ ਦੇ ਨਾਂਅ ਦਾ ਡ੍ਰਾਅ ਨਿਕਲਿਆ ਹੈ ਜਾਂ ਨਹੀਂ।
ਖੇਤੀਬਾੜੀ ਇੰਜਨੀਅਰ ਕਮਲ ਗੋਇਲ ਨੇ ਦੱਸਿਆ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ ਟਿਲੇਜ਼ ਡ੍ਰਿਲ, ਸੁਪਰ ਐਸਐਮਐਸ, ਆਰਐਮਬੀ ਪਲਾਓ, ਮਲਚਰ, ਰੋਟੇਰੀ ਸਲੈਸ਼ਰ/ਸ਼ਰਬ ਮਾਸਟਰ, ਰੀਪਰ, ਪੈਡੀ ਸਟ੍ਰਾਅ ਚੋਪਰ, ਬੇਲਰ, ਰੇਕ ਆਦਿ ਮਸ਼ੀਨਾਂ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ  ਸੰਜੀਵ ਕੁਮਾਰ,  ਰਜਿਸਟਰਾਰ ਸਹਿਕਾਰੀ ਸਭਾਵਾਂ, ਖੇਤੀਬਾੜੀ ਅਫ਼ਸਰ ਮਮਤਾ ਰਾਣੀ ਵੀ ਹਾਜ਼ਰ ਸਨ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans