
ਸੂਬੇ ਵਿੱਚ ਵਨ-ਸਟਾਪ ਸੈਂਟਰ, ਇੱਕ ਮਹੱਤਵਪੂਰਨ ਪਹਿਲਕਦਮੀ ਹੈ ਜਿਸ ਤਹਿਤ ਲਿੰਗ-ਆਧਾਰਿਤ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਮਰਥਨ ਅਤੇ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਨ ਸਟਾਪ ਸੈਂਟਰ ਨੂੰ ਸੂਬੇ ਵਿੱਚ ਮਾਡਲ ਦੇ ਤੌਰ ਤੇ ਵਿਕਸਤ ਕਰਨ ਲਈ ਯੂ.ਐਨ. ਵੂਮੈਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ ਵਲੋਂ ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਯੂ.ਐਨ. ਵੂਮੈਨ ਵਲੋਂ ਪਿਛਲੇ ਸਾਲ 22 ਜ਼ਿਲ੍ਹਿਆਂ ਵਿੱਚ ਪੰਜਾਬ ਦੇ ਵਨ-ਸਟਾਪ ਸੈਂਟਰਾਂ ਅਤੇ ਸਬੰਧਤ ਸੇਵਾ ਪ੍ਰਦਾਤਾਵਾਂ ਦੇ ਕਰਮਚਾਰੀਆਂ ਅਤੇ ਕਾਰਜਕਰਤਾਵਾਂ ਨੂੰ ਸਿਖਲਾਈ ਦੇਣ ਲਈ ਸ਼ਾਨਦਾਰ ਵਚਨਬੱਧਤਾ ਦਿਖਾਈ ਹੈ। ਇਸ ਵਿੱਚ 565 ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ।
ਇਸ ਮੌਕੇ ਕਾਂਤਾ ਸਿੰਘ, ਡਿਪਟੀ ਕੰਟਰੀ ਪ੍ਰਤੀਨਿਧੀ, ਯੂ.ਐਨ. ਵੂਮੈਨ ਇੰਡੀਆ ਕੰਟਰੀ ਆਫਿਸ ਨੇ ਕਿਹਾ ਕਿ ਹਿੰਸਾ ਤੋਂ ਬਚਣ ਵਾਲੀਆਂ ਔਰਤਾਂ ਦੀਆਂ ਲੋੜਾਂ ਦੀ ਦੇਖਭਾਲ ਕਰਨਾ ਸਿਰਫ਼ ਨੈਤਿਕ ਤੌਰ ਤੇ ਜਰੂਰੀ ਨਹੀਂ ਹੈ, ਬਲਕਿ ਇਹ ਨਿਆਂ, ਸਮਾਨਤਾ ਅਤੇ ਸਾਡੇ ਸਮਾਜ ਦੀ ਭਲਾਈ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਵੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਵਨ ਸਟਾਪ ਸੈਂਟਰਾਂ ਦੇ ਮੁਖੀ ਹਾਜ਼ਰ ਸਨ।