19 ਸਤੰਬਰ 2023-ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਜਨਮ ਦਿਨ ਵਾਲ ਦਿਨ ਪੰਜਾਬੀ ਡਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਅਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਅਚਾਨਕ ਉਸ ਤੇਲ ਨਾਲ ਭਰੇ ਟੈਂਚਰ ਨਾਲ ਉਸ ਦੀ ਟੱਕਰ ਹੋ ਗਈ ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਗੁਰਪਿੰਦਰ ਸਿੰਘ ਸਿੱਧੂ ਦੀ ਦਰਦਨਾਕ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ 2017 ‘ਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ ‘ਤੇ ਸੀ। ਮ੍ਰਿਤਕ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ।