Menu

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ

ਦੋਵੇਂ ਆਗੂਆਂ ਨੇ ਜਨਤਾ ਨੂੰ ਵਿਧਾਨ ਸਭਾ ਚੋਣਾਂ ਵਿੱਚ ਬਦਲਾਅ ਲਈ ਵੋਟ ਪਾਉਣ ਦੀ ਅਪੀਲ ਕੀਤੀ

19, ਸਤੰਬਰ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ, ਜਿੱਥੇ ‘ਆਪ’ ਦੇ ਕੌਮੀ ਕਨਵੀਨਰ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਪਾਰਟੀ ਦੀਆਂ ਦਸ ਗਾਰੰਟੀਆਂ ਦਿੱਤੀਆਂ।

ਇੱਥੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ  ਲੋਕਾਂ ਦੀ ਇਹ ਭਾਰੀ ਭੀੜ ਬਦਲਾਅ ਦੇ ਸਂਕੇਤ ਹਨ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਦੀ ਸਰਕਾਰ ਤੋਂ ਦੁਖੀ ਹਨ। ਅੱਜ ਉਨ੍ਹਾਂ ਨੇ ਇਸ ਇਤਿਹਾਸਕ ਰੈਲੀ ਦਾ ਹਿੱਸਾ ਬਣਨ ਲਈ ਇੱਕ ਕ੍ਰਾਂਤੀ ਵੱਲ ਕਦਮ ਚੁਕਿਆ ਹੈ ਜੋ 18 ਸਾਲਾਂ ਬਾਅਦ ਮੱਧ ਪ੍ਰਦੇਸ਼ ਵਿੱਚ ਸਰਕਾਰ ਬਦਲਣ ਦੀ ਸ਼ੁਰੂਆਤ ਕਰੇਗੀ। ਮਾਨ ਨੇ ਕਿਹਾ ਕਿ 18 ਸਾਲਾਂ ਵਿੱਚ ਸ਼ਿਵਰਾਜ ਚੌਹਾਨ ਸਰਕਾਰ ਨੇ ਲੋਕਾਂ ਲਈ ਕੁਝ ਨਹੀਂ ਕੀਤਾ। ਪੰਜਾਬ ਦੀ ‘ਆਪ’ ਸਰਕਾਰ ਨੇ ਸਿਰਫ 18 ਮਹੀਨਿਆਂ ‘ਚ ਆਪਣੇ ਸੂਬੇ ਅਤੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ 18 ਮਹੀਨਿਆਂ ਵਿੱਚ ਸਾਡੀ ਸਰਕਾਰ ਨੇ 36,000 ਸਰਕਾਰੀ ਨੌਕਰੀਆਂ ਦਿੱਤੀਆਂ, 28,000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ, ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ, ਸੂਬੇ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿੱਚ ਕਾਫੀ ਸੁਧਾਰ ਹੋਇਆ ਹੈ। ਪਰ ਭਾਜਪਾ ਸਰਕਾਰ ਨੇ ਸੂਬੇ ਦੇ ਬਚਪਨ, ਜਵਾਨੀ ਅਤੇ ਬੁੜਾਪੇ ਨੂੰ ਲੁੱਟਿਆ ਹੈ।

ਮਾਨ ਨੇ ਅੱਗੇ ਕਿਹਾ ਕਿ ਭਾਜਪਾ ਵਾਲੇ‘ਜੁਮਲੇ’ਕਹਿੰਦੇ ਹਨ, ਉਹ ਆਉਣ ਵਾਲੀਆਂ ਚੋਣਾਂ ਵਿੱਚ ਹੋਰ ਵੀ ਬਹੁਤ ਕੁੱਝ ਕਹਿਣਗੇ। ਪਰ ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ ਅਤੇ ਇਹ ਸਾਰੇ ਕੰਮ ਅਸੀਂ ਪੰਜਾਬ ਅਤੇ ਦਿੱਲੀ ਵਿੱਚ ਕੀਤੇ ਹਨ।  ਮੋਦੀ ‘ਨਾ ਖੁਦ ਪੜਿਆ ਹਾਂ, ਨਾ ਕਿਸੇ ਨੂੰ ਪੜਨ ਦਵਾਂਗਾ’ ਦੇ ਨਿਯਮ ਦੀ ਪਾਲਣਾ ਕਰਦੇ ਹਨ ਪਰ ਅਸੀਂ ਸਕੂਲ ਬਣਾਉਂਦੇ ਹਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੇ ਹਾਂ। ਮਾਨ ਨੇ ਕਿਹਾ ਕਿ ਅਸੀਂ ਉਹ ਪਾਰਟੀ ਹਾਂ ਜੋ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਤੋਂ ਬਣੀ ਹੈ।  ਅਸੀਂ ਆਪਣੇ ਘਰਾਂ ਅਤੇ ਦੁਕਾਨਾਂ ਦੀ ਸਫਾਈ ਲਈ ‘ਝਾੜੂ’ ਦੀ ਵਰਤੋਂ ਕਰਦੇ ਹਾਂ ਪਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਇਸ ‘ਝਾੜੂ’ ਨਾਲ ਅਸੀਂ ਆਪਣੇ ਦੇਸ਼ ਨੂੰ ਵੀ ਸਾਫ਼ ਕਰਾਂਗੇ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਮੁੱਦਿਆਂ ਦੀ ਗੱਲ ਕਰਨ ਵਾਲੇ ਆਮ ਲੋਕ ਹਾਂ।  ਅਸੀਂ ਤੁਹਾਡੇ ਘਰਾਂ ਅਤੇ ਤੁਹਾਡੇ ਬੱਚਿਆਂ, ਉਨ੍ਹਾਂ ਦੀ ਸਿੱਖਿਆ ਅਤੇ ਭਵਿੱਖ ਬਾਰੇ ਗੱਲ ਕਰਦੇ ਹਾਂ।  ਅਸੀਂ ਹਸਪਤਾਲਾਂ ਅਤੇ ਰੁਜ਼ਗਾਰ ਬਾਰੇ ਗੱਲ ਕਰਦੇ ਹਾਂ।  ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦਿੱਲੀ ਦੀਆਂ ‘ਆਪ’ ਸਰਕਾਰਾਂ ਨੇ ਬੇਮਿਸਾਲ ਕੰਮ ਕੀਤੇ ਹਨ।  ਤੁਸੀਂ ਇਕ ਵਾਰ ‘ਆਪ’ ਨੂੰ ਮੌਕਾ ਦਿਓ,ਤੁਸੀਂ ਹੋਰ ਸਿਆਸੀ ਪਾਰਟੀਆਂ ਨੂੰ ਭੁੱਲ ਜਾਓਗੇ।

ਅਰਵਿੰਦ ਕੇਜਰੀਵਾਲ ਨੇ ਐਮਪੀ ਦੇ ਲੋਕਾਂ ਨੂੰ ‘ਕੇਜਰੀਵਾਲ ਕੀ ਗਰੰਟੀ’ ਵੀ ਦਿੰਦੇ ਹੋਏ ਕਿਹਾ ਕਿ ਦੂਜੀਆਂ ਪਾਰਟੀਆਂ ਚੋਣ ਮੈਨੀਫੈਸਟੋ ਜਾਂ ਸੰਕਲਪ ਪੱਤਰ ਜਾਰੀ ਕਰਦੀਆਂ ਹਨ ਪਰ ਸਰਕਾਰ ਬਣਨ ‘ਤੇ ਕੁਝ ਨਹੀਂ ਕਰਦੀਆਂ।  ਪਰ ਮੈਂ ਤੁਹਾਨੂੰ ਅੱਜ 10 ਗਾਰੰਟੀ ਦੇਵਾਂਗਾ ਅਤੇ ਸੂਬੇ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਅਸੀਂ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਾਂਗੇ ਅਤੇ ਆਮ ਲੋਕਾਂ ਲਈ ਹੋਰ ਵੀ ਬਹੁਤ ਕੁਝ ਕਰਾਂਗੇ।

10 ਗਾਰੰਟੀਆਂ ਵਿੱਚ ਸ਼ਾਮਲ ਹਨ-ਮੁਫਤ ਅਤੇ 24 ਘੰਟੇ ਬਿਜਲੀ ਦੀ ਗਾਰੰਟੀ, ਸਿੱਖਿਆ ਗਾਰੰਟੀ: ਜਿੱਥੇ ਅਸੀਂ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣਗੇ ਅਤੇ ਮੁਫਤ ਸਿੱਖਿਆ ਦਵਾਂਗੇ, ਸਿਹਤ ਦੀ ਗਾਰੰਟੀ: ਸਭ ਲਈ ਮੁਫ਼ਤ ਇਲਾਜ ਅਤੇ ਸਾਰੇ ਆਧੁਨਿਕ ਸਾਧਨਾਂ ਨਾਲ ਵਧੀਆ ਸਰਕਾਰੀ ਹਸਪਤਾਲ, ਭ੍ਰਿਸ਼ਟਾਚਾਰ ਮੁਕਤ ਐਮ.ਪੀ, ਡੋਰ ਟੂ ਡੋਰ ਸੇਵਾਵਾਂ, ਰੁਜ਼ਗਾਰ ਸਿਰਜਣ ਅਤੇ ਬੇਰੁਜ਼ਗਾਰੀ ਭੱਤਾ, ਮੁਫਤ ਤੀਰਥ ਯਾਤਰਾ, ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਪੇਸਾ ਨੂੰ ਅਨੁਸੂਚਿਤ ਕਬੀਲੇ ਲਈ ਲਾਗੂ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਤੇ ਬਿਹਤਰ ਮੁਆਵਜ਼ੇ ਅਤੇ ਫ਼ਸਲਾਂ ਦਾ ਸਹੀ ਮੁੱਲ ਦੇਣ ਦਾ ਵਾਅਦਾ ਕੀਤਾ।

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

Listen Live

Subscription Radio Punjab Today

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Our Facebook

Social Counter

  • 35892 posts
  • 0 comments
  • 0 fans