Menu

ਕੈਨੇਡਾ ਵੱਲੋਂ ਟੌਪ ਭਾਰਤੀ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ-ਹਰਦੀਪ ਨਿੱਝਰ ਦੇ ਕਤਲ ਪਿੱਛੇ ਸਾਜ਼ਸ਼ ਦਾ ਦੋਸ਼, ਭਾਰਤ ਦੀ ਜਵਾਬੀ ਕਾਰਵਾਈ Canadian ਡਿਪਲੋਮੈਟ ਨੂੰ ਕੱਢਿਆ

19 ਸਤੰਬਰ 2023-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 9-10 ਸਤੰਬਰ ਨੂੰ ਭਾਰਤ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਉਹ ਇਹ ਦੋਸ਼ ਲਗਾ ਰਹੇ ਹਨ। ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਡਿਪੋਰਟ ਕਰ ਦਿਤਾ ਹੈ, ਜੋ ਕੈਨੇਡਾ ਵਿੱਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ। ਹਾਲਾਂਕਿ ਜੌਲੀ ਨੇ ਇਸ ਡਿਪਲੋਮੈਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਟਰੂਡੋ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ‘ਚ ਕਿਸੇ ਵੀ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਤਲ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਭਾਰਤ ਸਰਕਾਰ ’ਤੇ ਦਬਾਅ ਪਾਉਣਗੇ। ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੈਨੇਡਾ ਵਿੱਚ ਵਸਦੇ ਭਾਰਤੀ ਮੂਲ ਦੇ ਸਿੱਖਾਂ ਦੀ ਵੱਡੀ ਆਬਾਦੀ ਇਸ ਕਤਲ ਤੋਂ ਗੁੱਸੇ ਵਿਚ ਹੈ। ਬਹੁਤ ਸਾਰੇ ਸਿੱਖ ਆਪਣੀ ਸੁਰੱਖਿਆ ਨੂੰ ਲੈ ਕੇ ਡਰੇ ਹੋਏ ਹਨ। ਦੇਸ਼ ਵਿਚ ਭਾਰਤੀ ਮੂਲ ਦੇ 14 ਤੋਂ 18 ਲੱਖ ਨਾਗਰਿਕ ਹਨ, ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ। ਕੈਨੇਡਾ ਦੀ ਵਿਰੋਧੀ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਸਿੱਖ ਭਾਈਚਾਰੇ ਵਿਚੋਂ ਹਨ।ਕੈਨੇਡਾ ਅਤੇ ਭਾਰਤ ਦੇ ਸਬੰਧ ਪਹਿਲਾਂ ਹੀ ਤਣਾਅਪੂਰਨ ਹਨ। ਕੈਨੇਡੀਅਨ ਪੀਐਮ ਦੇ ਇਸ ਇਲਜ਼ਾਮ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜਨ ਦੀ ਸੰਭਾਵਨਾ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਕੈਨੇਡਾ ਨੇ ਭਾਰਤ ਨਾਲ ਵਪਾਰਕ ਸੌਦੇ ਬਾਰੇ ਗੱਲਬਾਤ ਰੋਕ ਦਿੱਤੀ ਸੀ। ਇਸ ਦੇ ਨਾਲ ਹੀ, ਜੀ-20 ਦੌਰਾਨ, ਪੀਐਮ ਮੋਦੀ ਨੇ ਜਸਟਿਨ ਟਰੂਡੋ ਨਾਲ ਦੁਵੱਲੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਜਵਾਬੀ ਕਾਰਵਾਈ: India ਨੇ ਸੀਨੀਅਰ Canadian ਡਿਪਲੋਮੈਟ ਨੂੰ ਕੱਢਿਆ
ਕੈਨੇਡਾ ਵੱਲੋਂ ਭਾਰਤੀ ਡਿਪਲੋਮੈਟ ਨੂੰ ਕੱਢਣ ਤੋਂ ਕੁਝ ਘੰਟਿਆਂ ਅੰਦਰ ਜਵਾਬੀ ਕਾਰਵਾਈ ਕਰਦਿਆਂ ਭਾਰਤ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਭਾਰਤ ਵਿਚੋਂ ਕੱਢ ਦਿੱਤਾ ਹੈ।ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਆਖਿਆ ਕਿ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਵਿਦੇਸ਼ ਮੰਤਰਾਲੇ ਸੱਦਿਆ ਗਿਆ ਸੀ। ਉਹਨਾਂ ਨੂੰ ਭਾਰਤ ਸਰਕਾਰ ਦੇ ਫੈਸਲੇ ਤੋਂ ਸੂਚਿਤ ਕੀਤਾ ਗਿਆ ਕਿ ਉਹਨਾਂ ਦੇ ਸੀਨੀਅਰ ਡਿਪਲੋਮੈਟ ਨੂੰ 5 ਦਿਨਾਂ ਦੇ ਅੰਦਰ-ਅੰਦਰ ਦੇਸ਼ ਨੂੰ ਛੱਡ ਕੇ ਜਾਣ ਵਾਸਤੇ ਆਖਿਆ ਗਿਆ ਹੈ। ਇਹ ਫੈਸਲਾ ਭਾਰਤ ਸਰਕਾਰ ਵੱਲੋਂ ਕੈਨੇਡੀਅਨ ਡਿਪਲੋਮੈਟ ਵੱਲੋਂ ਭਾਰਤ ਵਿਚ ਦਖਲਅੰਦਾਜ਼ੀ ਕਰਨ ਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਪ੍ਰਤੀ ਚਿੰਤਾ ਜ਼ਾਹਰ ਕਰਦਾ ਹੈ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans