ਫਾਜ਼ਿਲਕਾ 19 ਸਤੰਬਰ 2023- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ:-ਸੇਨੂੰ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਸਹਾਇਕ ਨੋਡਲ ਅਫਸਰ ਸਵੀਪ-ਕਮ-ਜ਼ਿਲ੍ਹਾ ਆਈਕੋਨ ਸਵੀਪ ਨੈਸ਼ਨਲ ਅਤੇ ਸਟੇਟ ਐਵਾਰਡੀ ਰਾਜਿੰਦਰ ਕੁਮਾਰ ਵੱਲੋਂ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਬੂਥ ਲਗਾਇਆ ਗਿਆ।ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਹਾਇਕ ਨੋਡਲ ਅਫਸਰ ਸਵੀਪ ਰਾਜਿੰਦਰ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਦੇਸ਼ ਦੇ ਨਿਰਮਾਤਾ ਹਨ ਤੇ ਜਿੱਥੇ ਨੌਜਵਾਨ ਖੇਡਾਂ ਵਿੱਚ ਉੱਚ ਮੁਕਾਮ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਉੱਥੇ ਹੀ ਨੌਜਵਾਨਾਂ ਲਈ ਵੋਟ ਬਣਾਉਣੀ ਵੀ ਜ਼ਰੂਰੀ ਹੈ ਕਿਉਂਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਉਹ ਆਪਣੀ ਮਰਜ਼ੀ ਦੀ ਸਰਕਾਰ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਨੌਜਵਾਨ ਜਿਸ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੌਣ ਹਲਕੇ ਦੀ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਾਉਣ ਲਈ ਫਾਰਮ ਨੰ. 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਵੋਟਰ ਵੱਲੋਂ ਵੋਟ ਕਟਵਾਉਣ ਲਈ ਫਾਰਮ ਨੰ. 7 ਅਤੇ ਕੋਈ ਦਰੁਸਤੀ ਲਈ ਫਾਰਮ ਨੰ. 8 ਭਰਿਆ ਜਾ ਸਕਦਾ ਹੈ। ਇਹ ਸਾਰੇ ਫਾਰਮ ਸਬੰਧਤ ਬੀ.ਐੱਲ.ਓ. ਰਾਹੀ ਜਾਂ ਆਨਲਾਇਨ https://voters.eci.gov.in/ ਪੋਰਟਲ ਤੇ ਅਪਲਾਈ ਕੀਤੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ 21 ਤੇ 22 ਅਕਤੂਬਰ 2023 ਨੂੰ ਅਤੇ 18 ਤੇ 19 ਨਵੰਬਰ 2023 ਨੂੰ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ ਤੇ ਸਬੰਧਿਤ ਬੀਐੱਲਓ ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬੈਠਣਗੇ। ਜ਼ਿਲ੍ਹਾ ਵਾਸੀ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ।