ਬਠਿੰਡਾ, 19 ਸਤੰਬਰ :(ਵੀਰਪਾਲ ਕੌਰ)- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਘਰ-ਘਰ ਰੋਜਗਾਰ ਤੇ ਕਾਰੋਬਾਰ ਮਿਸ਼ਨ ਵੱਲੋਂ ਇੰਡੀਅਨ ਆਰਮੀ, ਸੈਂਟਰਲ ਆਰਮਡ ਪੈਰਾਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਵਿੱਚ ਨੌਕਰੀਆਂ ਦੇ ਮੌਕੇ ਤੇ ਚੁਣੌਤੀਆਂ ਵਿਸ਼ੇ ‘ਤੇ “ਖੁਆਇਸ਼ਾਂ ਦੀ ਉਡਾਣ”ਪ੍ਰੋਗਰਾਮ ਦਾ 21 ਸਤੰਬਰ 2023 ਨੂੰ ਸਵੇਰੇ 11 ਵਜੇ ਵੈਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਹ ਵੈਬੀਨਾਰ ਫੇਸਬੁੱਕ ਪੇਜ ਦੇ ਲਿੰਕ https://www.facebook.com/events/1471134147039236/) ਤੇ ਲਾਇਵ ਹੋਵੇਗਾ। ਇਸ ਤੋਂ ਇਲਾਵਾ ਇਸ ਵੈਬੀਨਾਰ ਦਾ ਆਨਲਾਈਨ ਲਿੰਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਤੇ ਮਿਤੀ 20 ਸਤੰਬਰ 2023 ਦਿਨ ਬੁੱਧਵਾਰ ਨੂੰ ਵੀ ਉਪਲੱਬਧ ਕਰਵਾਇਆ ਜਾਵੇਗਾ। ਇਸ ਵੈਬੀਨਾਰ ਨੂੰ ਪ੍ਰਾਰਥੀ ਘਰ ਬੈਠੇ ਵੀ ਫੇਸਬੁੱਕ ਲਾਈਵ ਤੇ ਅਟੈਂਡ ਕਰ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਰੋਜਗਾਰ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਸਬੰਧੀ ਜਾਣਕਾਰੀ ਮਹੁੱਇਆ ਕਰਵਾਉਣ ਹਿੱਤ ਅਜਿਹੇ ਵੈਬੀਨਾਰਾਂ ਅਤੇ ਟਾਕਸ ਦੇ ਆਯੋਜਨ ਤੋਂ ਇਲਾਵਾ ਬੇਰੁਜਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਮੇਲੇ, ਸਕਿੱਲ ਕੈਂਪਾਂ ਆਦਿ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਉਕਤ ਵੈਬੀਨਾਰ ਦਾ ਆਯੋਜਨ ਡੀ.ਬੀ.ਈ.ਈ. ਬਠਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੋ ਘੰਟੇ ਦੇ ਵੈਬੀਨਾਰ ਵਿੱਚ ਮੁੱਖ ਸਪੀਕਰ ਵਜੋਂ ਮੇਜਰ ਜਨਰਲ ਸ਼੍ਰੀ ਆਰ.ਐਸ. ਮਾਨ, ਡਾਇਰੈਕਟਰ ਜਨਰਲ, ਸੀ-ਪਾਈਟ ਵੱਲੋਂ ਵਿਦਿਆਰਥੀਆਂ ਨੂੰ ਗਾਇਡੈਂਸ ਦੇ ਕੇ ਨੌਜਵਾਨਾਂ ਦਾ ਮਾਰਗ ਦਰਸ਼ਨ ਕੀਤਾ ਜਾਵੇਗਾ। ਇਸ ਕਰੀਅਰ ਟਾਕ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਵੱਲੋਂ ਹਿੱਸਾ ਲੈ ਕੇ ਲਾਭ ਲਿਆ ਜਾ ਸਕਦਾ ਹੈ।