19, ਸਤੰਬਰ – ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਇੱਕੋ-ਇੱਕ ਨੁਮਾਇਦਾ ਪਾਰਟੀ ਹੈ ਜਿਸ ਨੂੰ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਅਤੇ ਸੰਘਰਸ਼ੀ ਪਾਰਟੀ ਹੋਣ ਦਾ ਮਾਣ ਹਾਸਲ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾਂ ਸਾਬਕਾ ਪੰਚਾਇਤ ਮੰਤਰੀ ਅਤੇ ਹਲਕਾ ਮੌੜ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਵੱਲੋਂ ਮੌੜ ਸਰਕਲ ਦੇ ਪਿੰਡਾਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਦੌਰਾਨ ਕੀਤਾ ਗਿਆ।
ਬੁਰਜ ਵਿਖੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆ ਮਲੂਕਾ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਜੁੜੇ ਹੋਏ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹਨ ਤੇ ਇਨ੍ਹਾਂ ਦੀ ਮਿਹਨਤ ਸਦਕਾ ਹੀ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਬਣੇ। ਮਲੂਕਾ ਨੇ ਕਿਹਾ ਕਿ ਬੇਸ਼ੱਕ 2017 ਅਤੇ 2022 ਦੀਆਂ ਵਿਧਾਨ ਸਭਾ ਚੌਣਾ ਵਿੱਚ ਵਿਰੋਧੀ ਧਿਰਾ ਨੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਕੋਈ ਠੋਸ ਮੁੱਦਾ ਨਾ ਹੁੰਦਿਆ ਝੂਠੇ ਦੋਸ਼ਾਂ ਅਤੇ ਕੂੜ ਪ੍ਰਚਾਰ ਦੇ ਸਹਾਰੇ ਸੱਤਾ ਹਾਸਲ ਕੀਤੀ ਪਰ ਸ਼੍ਰੋਮਣੀ ਅਕਾਲੀ ਦਲ ਦਾ ਕੋਰ ਵੋਟਰ ਅਤੇ ਵਰਕਰ ਅੱਜ ਵੀ ਪਾਰਟੀ ਨਾਲ ਦਿਲੋ ਜੁੜਿਆ ਹੋਇਆ ਹੈ।
ਮਲੂਕਾ ਨੇ ਕਿਹਾ ਕਿ ਵਰਕਰਾ ਦੀ ਰਾਇ ਪਾਰਟੀ ਲਈ ਅਤਿ ਅਹਿਮ ਹੈ। ਲੋਕ ਸਭਾ ਚੌਣਾਂ ਦੀਆਂ ਤਿਆਰੀਆ ਸੰਬੰਧੀ ਪਾਰਟੀ ਦੀ ਰਣਨੀਤੀ ਜ਼ਮੀਨ ਪੱਧਰ ਦੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਤਹਿ ਕੀਤੀ ਜਾ ਰਹੀ ਹੈ। ਮੌਜੂਦਾ ਸਰਕਾਰ ਦੀ ਕਾਰਗੁਜਾਰੀ ਤੇ ਗੱਲ ਕਰਦਿਆ ਮਲੂਕਾ ਨੇ ਦੋਸ਼ ਲਗਾਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਪ ਨੂੰ ਦਿਲੀ ਦੀ ਚਾਕਰੀ ਤੱਕ ਸੀਮਤ ਕਰ ਲਿਆ ਹੈ। ਸਰਕਾਰ ਅਤੇ ਮੁੱਖ ਮੰਤਰੀ ਸੂਬੇ ਦੇ ਬੁਨਿਆਦੀ ਮਸਲੇ ਹੱਲ ਕਰਨ ਵਿੱਚ ਨਾਕਾਮ ਸਾਬਤ ਹੋਏ ਹਨ। ਸਰਕਾਰ ਨੇ ਲੋਕਾਂ ਨਾਲ ਕੀਤਾ ਗਿਆ ਇੱਕ ਵੀ ਵਾਅਦਾ ਵਫਾ ਨਹੀਂ ਕੀਤਾ। ਇਸ ਮੌਕੇ ਹਰਭਜਨ ਸਿੰਘ ਮਾਇਸਰਖਾਨਾ, ਕੰਵਲਜੀਤ ਸਿੰਘ ਬੰਟੀ ਚੇਅਰਮੈਨ, ਹਰਵਿੰਦਰ ਸਿੰਘ ਕਾਕਾ, ਕੁਲਦੀਪ ਸਿੰਘ ਬੁਰਜ, ਅਮਨਾ ਬਾਲਿਆਵਾਲੀ, ਚਰਨਜੀਤ ਥੰਮਣਗੜ੍ਹ, ਹਨੀ ਸਰਪੰਚ, ਸੁੱਖੀ ਘੁੰਮਣ, ਜਸਕਰਨ ਸਰਪੰਚ, ਗਿੰਨੀ ਮੌੜ, ਸੁਖਪ੍ਰੀਤ ਰਾਜਗੜ੍ਹ, ਸਾਧੂ ਸਿੰਘ ਕੋਟਲੀ, ਜਗਸੀਰ ਸ਼ਰਮਾਂ, ਹਰਮਨ ਢਪਾਲੀ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾਂ ਮਲੂਕਾ ਤੋਜ਼ ਇਲਾਵਾ ਅਕਾਲੀ ਵਰਕਰ ਹਾਜ਼ਰ ਸਨ।