Menu

ਕੈਪਟਨ ਅਮਰਿੰਦਰ ਸਿੰਘ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ

19, ਸਤੰਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਜੂਨ ਵਿੱਚ ਸਰੀ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅੰਦਰਲੀ ਗੁੱਟਬਾਜ਼ੀ ਦਾ ਨਤੀਜਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿੱਚ ਫਸ ਗਏ ਹਨ ਅਤੇ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਨੂੰ ਦਾਅ ’ਤੇ ਲਗਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਿਨਾਂ ਕਿਸੇ ਸਬੂਤ ਦੇ ਬਿਆਨ ਦੇਣਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ ਕਿਉਂਕਿ ਉਹ ਵੋਟ ਬੈਂਕ ਲਈ ਇਹ ਸਭ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਕਿਵੇਂ ਕੈਨੇਡੀਅਨ ਜ਼ਮੀਨ ਦੀ ਭਾਰਤ ਵਿਰੁੱਧੀ ਤਾਕਤਾਂ ਵਲੋਂ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਜਦੋਂ ਉਹ ਟਰੂਡੋ ਨੂੰ 2018 ਵਿੱਚ ਉਨ੍ਹਾਂ ਦੀ ਭਾਰਤੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮਿਲੇ ਸਨ, ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ।
ਕੈਨੇਡੀਅਨ ਸਰਕਾਰ ਵੱਲੋਂ ਕੋਈ ਉਪਾਅ ਕਰਨ ਦੀ ਬਜਾਏ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਵਾਧਾ ਹੀ ਹੋਇਆ ਹੈ। ਕੈਪਟਨ ਨੇ ਕਿਹਾ, ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਉਨ੍ਹਾਂ ਦੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰਨ ਦਾ ਕਾਰਨ ਇਹ ਸੀ ਕਿ ਉਹ (ਸੱਜਣ) ਵਿਸ਼ਵ ਸਿੱਖ ਸੰਗਠਨ ਨਾਲ ਜੁੜਿਆ ਹੋਇਆ ਸੀ ਜੋਕਿ ਕਾਫ਼ੀ ਸਮੇਂ ਤੋਂ ਭਾਰਤ ਵਿਰੁੱਧ ਕੰਮ ਵਿੱਚ ਲੱਗੇ ਹੋਏ ਸੀ।
ਸਾਬਕਾ ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ।

ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਲਈ ਪਹੁੰਚਣਗੇ…

ਦਿੱਲੀ, 16 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਕਨਾਨਿਸਕਿਸ ਵਿੱਚ ਆਯੋਜਿਤ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ…

ਇਕ ਹੋਰ ਇਨਫ਼ਲੂਐਂਸਰ ਦੀ ਸ਼ੱਕੀ…

ਹਰਿਆਣਾ, 16 ਜੂਨ :   ਮਸ਼ਹੂਰ ਮਾਡਲ ਸ਼ੀਤਲ…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਸੋਨੀਆ ਗਾਂਧੀ ਦੀ ਵਿਗੜੀ ਸਿਹਤ…

ਨਵੀਂ ਦਿੱਲੀ, 16 ਜੂਨ- ਕਾਂਗਰਸ ਦੀ ਸਾਬਕਾ…

Listen Live

Subscription Radio Punjab Today

Subscription For Radio Punjab Today

ਰੂਸ ਦੇ ਹਮਲੇ ਤੋਂ ਬਾਅਦ ਪਹਿਲੀ ਵਾਰ…

16 ਜੂਨ 2025 : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸੋਮਵਾਰ ਨੂੰ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ ਆਸਟਰੀਆ ਪਹੁੰਚੇ। ਸਾਲ 2022…

ਉਡਾਣ ਭਰਨ ਤੋਂ ਥੋੜ੍ਹੀ ਦੇਰ…

ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ…

ਵਿਦੇਸ਼ ਬੈਠੇ ਅਤਿਵਾਦੀਆਂ ‘ਤੇ ਕੱਸੀ…

14 ਜੂਨ 2025: ਭਾਰਤ ਅਤੇ ਕੈਨੇਡਾ ਨੇ…

ਭਾਰਤ ਵਿਚ ਕਈ ਮਾਮਲਿਆਂ ‘ਚ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ…

Our Facebook

Social Counter

  • 48928 posts
  • 0 comments
  • 0 fans