Menu

50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

20, ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ ਨਾਭਾ, ਜ਼ਿਲ੍ਹਾ ਪਟਿਆਲਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸੰਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ‘ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans