Menu

ਉਗਰਾਹਾਂ ਜਥੇਬੰਦੀ ਨੇ ਭਲਕੇ ਲਾਏ ਜਾ ਰਹੇ ਧਰਨੇ ਦੀ ਵਿਉਂਤਬੰਦੀ ਸਬੰਧੀ ਕੀਤੀ ਅਹਿਮ ਮੀਟਿੰਗ

ਬਠਿੰਡਾ20 ਸਤੰਬਰ (ਵੀਰਪਾਲ ਕੌਰ)  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ  ਬਠਿੰਡਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਹਾਜੀ ਰਤਨ ਸਾਹਿਬ  ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਕੌਮੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਹੜਾਂ ਅਤੇ ਹੋਰ ਕੁਦਰਤੀ ਆਫਤਾ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ 22 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਲਾਏ ਜਾਣੇ ਹਨ। ਪਿਛਲੇ ਸਮੇਂ ਵਿੱਚ ਹੜਾਂ ,ਗੜੇਮਾਰੀ,ਸੋਕੇ, ਫ਼ਸਲੀ ਬਿਮਾਰੀਆਂ ਅਤੇ ਹੋਰ ਕੁਦਰਤੀ ਆਫਤਾਂ ਕਾਰਨ ਫਸਲਾਂ, ਜਾਨਵਰਾਂ ਅਤੇ ਘਰਾਂ ਦਾ ਵੱਡੀ ਪੱਧਰ ਤੇ ਨੁਕਸਾਨ ਹੋਇਆ ਹੈ ਇਸ ਤੋਂ ਇਲਾਵਾ ਜਾਨਵਰਾਂ ਅਤੇ ਮਨੁੱਖਾਂ ਦਾ ਜਾਨੀ ਨੁਕਸਾਨ ਵੀ ਹੋਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਬਾਰ ਗੜ੍ਹੇਮਾਰੀ ਕਾਰਨ ਹੋਏ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਵੀ ਸਾਰੇ ਪੀੜਤ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਫਸਲਾਂ ਦੇ ਹੋਏ ਨੁਕਸਾਨ ਦਾ 10% ਮਜ਼ਦੂਰਾਂ ਨੂੰ ਮਿਲਦਾ ਰੁਜ਼ਗਾਰ ਉਜਾੜੇ ਦਾ ਮੁਆਵਜ਼ਾ ਵੀ ਬੰਦ ਕਰ ਦਿੱਤਾ ਹੈ । ਇਸ ਵਾਰ ਫਿਰ ਕੁਝ ਖੇਤਰ ‘ਚ ਗੁਲਾਬੀ ਸੁੰਡੀ ਦੇ ਅਟੈਕ ਕਾਰਨ ਅਤੇ ਝੁਲਸ ਰੋਗ ਕਾਰਨ ਨਰਮੇ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ।ਅੱਜ ਦੀ ਮੀਟਿੰਗ ਵਿੱਚ 22 ਸਤੰਬਰ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ 12 ਤੋਂ ਤਿੰਨ ਵਜੇ ਤੱਕ ਲਾਏ ਜਾਣ ਵਾਲੇ ਧਰਨੇ ਦੇ ਪ੍ਰਬੰਧਾਂ ਦੀ ਵਿਉਂਤਬੰਦੀ ਕੀਤੀ ਗਈ। ਇਸ ਤੋਂ ਇਲਾਵਾ ਜਿਲ੍ਹੇ ਵਿੱਚ ਚੱਲ ਰਹੇ ਭਾਰਤ ਮਾਲਾ ਸੜਕ ਮੋਰਚਾ ਅਤੇ ਗੈਸ ਪਾਇਪਲਾਇਨ ਸਬੰਧੀ ਵੀਵਿਚਾਰ ਚਰਚਾਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਹਰਿੰਦਰ ਬਿੰਦੂ,ਹਰਪ੍ਰੀਤ ਕੌਰ ਜੇਠੂਕੇ ,ਮਾਲਣ ਕੌਰ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾ ਖਾਨਾ, ਬਸੰਤ ਸਿੰਘ ਕੋਠਾ ਗੁਰੂ, ਜਸਵੀਰ ਸਿੰਘ ਬੁਰਜ ਸੇਮਾ,ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ , ਸੁਖਦੇਵ ਸਿੰਘ ਰਾਮਪੁਰਾ , ਬਲਦੇਵ ਸਿੰਘ ਚੌਕੇ , ਬਲਜੀਤ ਸਿੰਘ ਪੂਹਲਾ ,ਕੁਲਵੰਤ ਸ਼ਰਮਾ ਰਾਇਕੇ ਕਲਾਂ , ਜਸਪਾਲ ਸਿੰਘ ਕੋਠਾ ਗੁਰੂ,ਬਹੱਤਰ ਸਿੰਘ ਨੰਗਲਾ,ਹਰਪ੍ਰੀਤ ਸਿੰਘ ਚੱਠੇਵਾਲਾ,ਵਿੰਦਰ ਸਿੰਘ ਜੋਗੇਵਾਲਾ,ਰਾਜਵਿੰਦਰ ਸਿੰਘ ਰਾਮਨਗਰ, ਮੱਖਣ ਸਿੰਘ ਮਹਿਮਾ ਭਗਵਾਨਾਂ ਵੀ ਸ਼ਾਮਲ ਸਨ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans