Menu

ਪਹਿਲਾਂ ਆਪ ਨਸ਼ਿਆਂ ਤੋਂ ਬਚਣਾ, ਫੇਰ ਹੀ ਪਰਿਵਾਰ ਤੇ ਸਮਾਜ ਨੂੰ ਬਚਾਇਆ ਜਾ ਸਕਦਾ – ਜ਼ਿਲ੍ਹਾ ਪੁਲਿਸ ਮੁਖੀ

ਬਠਿੰਡਾ, 20 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਟੈਕਨਾਲੌਜੀ ਇੰਸਟੀਚਿਊਟ ਨੰਦਗੜ੍ਹ ਦੇ ਰੈਡ ਰਿਬਨ ਕਲੱਬ ਵੱਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਸਾਂਝੀ ਕੀਤੀ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਸੈਮੀਨਾਰ ‘ਚ 400 ਤੋਂ ਵੱਧ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਆਪ ਨਸ਼ਿਆਂ ਤੋਂ ਬਚਣਾ ਹੈ, ਫੇਰ ਹੀ ਪਰਿਵਾਰ ਤੇ ਸਮਾਜ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨੌਜਵਾਨਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਪੁਲਿਸ ਵਿਭਾਗ ਨਾਲ ਸਿੱਧਾ ਰਾਬਤਾ ਕਰਨ ਦੀ ਅਪੀਲ ਕੀਤੀ ਤਾਂ ਜੋ ਨਸ਼ੇ ਦੇ ਤਸ਼ਕਰਾਂ ਨੂੰ ਕਾਬੂ ਕੀਤਾ ਜਾ ਸਕੇ।
ਸੈਮੀਨਾਰ ਦੌਰਾਨ ਐਸ.ਡੀ.ਐਮ. ਬਠਿੰਡਾ ਮੈਡਮ ਇਨਾਯਤ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ੇ ਦੀ ਦਲਦਲ ਵਿੱਚ ਪਏ ਨੌਜਵਾਨਾਂ ਦੀ ਪਛਾਣ ਕਰਕੇ ਨਸ਼ਾ ਛੁਡਾਊ ਸੈਂਟਰ ਤੱਕ ਲੈ ਕੇ ਆਉਂਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕਰਦਿਆਂ ਮਾਪਿਆਂ ਦੀਆਂ ਭਾਵਨਾਵਾਂ ਨਾਲ ਨਾਂ ਖੇਡਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪੰਜਾਬ ਇੰਸਟੀਚਿਊਟ ਆਫ ਟੈਕਨਾਂਲੋਜੀ ਨੰਦਗੜ੍ਹ ਦੇ ਡਾਇਰੈਕਟਰ ਡਾ. ਰਾਕੇਸ਼ ਕੁਮਾਰ, ਰਜਿਸਟਰਾਰ ਬਰਾੜ, ਰੈਡ ਰਿਬਨ ਕਲੱਬ ਦੀ ਕੋਆਰਡੀਨੇਟਰ, ਪ੍ਰੋ: ਹਰਮਨਦੀਪ ਕੌਰ, ਲੇਖਾਕਾਰ ਗੁਰਦੀਪ ਸਿੰਘ, ਪੁਲਿਸ ਸਟੇਸ਼ਨ ਨੰਦਗੜ੍ਹ ਤੋਂ ਐਸ.ਐਚ.ਓ ਤਰਨਦੀਪ ਸਿੰਘ ਆਦਿ ਹਾਜ਼ਰ ਸਨ ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans