Menu

ਸਮਲਿੰਗੀ ਜੋੜੇ ਦੇ ਆਨੰਦਕਾਰਜ ਕਰਵਾਉਣ ਤੋਂ ਬਾਅਦ ਗ੍ਰੰਥੀ ਨੂੰ ਮੰਗਣੀ ਪਈ ਮੁਆਫੀ

ਬਠਿੰਡਾ, 20 ਸਤੰਬਰ 2023:ਬਠਿੰਡਾ ਦੇ ਕੈਨਾਲ ਕਲੋਨੀ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਦੋ ਲੜਕੀਆਂ ਦਾ  ਆਪਸ ਵਿੱਚ ਵਿਆਹ ਕਰਵਾਉਣ ਦਾ ਮਾਮਲਾ  ਗਰਮਾਉਣ ਤੋਂ ਬਾਅਦ ਵਿਆਹ ਕਰਵਾਉਣ ਵਾਲੇ ਗ੍ਰੰਥੀ ਨੇ ਦੋਵੇਂ ਹੱਥ ਖੜ੍ਹੇ ਕਰਕੇ ਮੁਆਫੀ ਮੰਗੀ ਹੈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ  ਵੀ ਇਸ ਮਾਮਲੇ ਵਿੱਚ ਸਖ਼ਤ ਰੁੱਖ ਅਖਤਿਆਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੇ ਵਿਰੋਧ ਵਿੱਚ ਕਮੇਟੀ ਨੇ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਵਿਆਹ ਕਰਵਾਉਣ ਵਾਲੇ ਗ੍ਰੰਥੀ ਸਿੰਘ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਪੁਲੀਸ ਨੂੰ ਸ਼ਿਕਾਇਤ  ਦਿੱਤੀ ਹੈ।   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਪੱਧਰ ’ਤੇ ਜਾਂਚ ਕਮੇਟੀ ਬਣਾ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੀ 18 ਸਤੰਬਰ ਨੂੰ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਵੱਲੋਂ ਲੜਕੀ ਮਨੀਸ਼ਾ ਅਤੇ ਡਿੰਪਲ ਦਾ ਵਿਆਹ ਕਰਵਾਇਆ ਗਿਆ ਸੀ। ਬੁੱਧਵਾਰ ਨੂੰ ਜਿਵੇਂ ਹੀ ਸਿੱਖ ਧਾਰਮਿਕ ਜਥੇਬੰਦੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗ੍ਰੰਥੀ ਸਿੰਘਾਂ ਅਤੇ ਕਮੇਟੀ  ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦਾ ਕਹਿਣਾ ਹੈ ਕਿ ਉਸ ਤੋਂ ਇਹ ਗਲਤੀ ਹੋਈ ਹੈ। ਇਸ ਲਈ ਉਹ ਸ਼ਰਮਿੰਦਾ ਹੈ ਅਤੇ ਮੁਆਫੀ ਮੰਗਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਿਸੇ ਹੋਰ ਜਗ੍ਹਾ ‘ਤੇ ਇਕ ਲੜਕੀ ਦਾਦੂਸਰੀ ਲੜਕੀ ਨਾਲ ਆਨੰਦ ਕਾਰਜ ਕਰਵਾਇਆ ਗਿਆ ਸੀ ਦੂਸਰੀ ਲੜਕੀ ਨਾਲ ਆਨੰਦ ਕਾਰਜ ਕਰਵਾਇਆ ਗਿਆ ਸੀ ਜਿਸ ਕਾਰਨ ਉਸ ਸਮੇਂ ਕੋਈ ਵਿਵਾਦ ਨਹੀਂ ਹੋਇਆ ਸੀ। ਇਸ ਲਈ ਮੈਂ ਦੋਵਾਂ ਦਾ ਵਿਆਹ ਗੁਰਦੁਆਰਾ ਸਾਹਿਬ ਵਿੱਚ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦੋਵਾਂ ਲੜਕੀਆਂ ਦੇ ਪਰਿਵਾਰ ਵੀ ਮੌਜੂਦ ਸਨ। ਇਸ ਮੌਕੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ  ਨੇ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਦੀ ਮਰਿਆਦਾ ਦੇ ਖ਼ਿਲਾਫ਼ ਤੇ ਬਜ਼ਰ ਪਾਪ  ਹੈ। ਉਨ੍ਹਾਂ ਕਿਹਾ ਕਿ  ਗੁਰਦੁਆਰਾ ਸਾਹਿਬ ਵਿੱਚ ਦੋ ਲੜਕੀਆਂ ਆਪਸ ਵਿੱਚ ਵਿਆਹ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ  ਅਸੀਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ  ਇਸ ਗਲਤ ਕੰਮ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans