Menu

ਕੈਨੇਡਾ ਤੇ ਭਾਰਤ ਵਿਚਾਲੇ ਵਧੀ ਤਲਖੀ,ਕੈਨੇਡੀਅਨ ਨਾਗਰਿਕਾਂ ਨੂੰ ਨਹੀਂ ਮਿਲੇਗਾ ਭਾਰਤ ਦਾ ਵੀਜ਼ਾ

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ ਤੇ ਭਾਰਤ ਵਿਚਾਲੇ ਤਲਖੀ ਵਧਦੀ ਜਾ ਰਹੀ ਹੈ। ਭਾਰਤ ਨੇ ਵੱਡੀ ਕਾਰਵਾਈ ਕਰਦੇ ਹੋਏ ਕੈਨੇਡਾ ਦੇ ਨਾਗਰਿਕਾਂ ਦੇ ਵੀਜ਼ੇ ‘ਤੇ ਰੋਕ ਲਗਾ ਦਿਤੀ ਹੈ। ਭਾਰਤ ਨੇ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਹੁਣ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਕੈਨੇਡਾ ਵਿਚ ਵੀਜ਼ਾ ਕੇਦਰਾਂ ਨੂੰ ਸੰਚਾਲਨ ਕਰਨ ਵਾਲੇ ਬੀ.ਐੱਲ.ਐੱਸ. ਇੰਟਰਨੈਸ਼ਨਲ ਨੇ ਆਪਣੀ ਵੈਬਸਾਈਟ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਨੋਟਿਸ ਵਿਚ ਲਿਖਿਆ ਗਿਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਮਹੱਤਵਪੂਰਨ ਸੂਚਨਾ-ਆਪਰੇਸ਼ਨਲ ਕਾਰਨਾਂ ਕਰਕੇ ਭਾਰਤ ਦੀਆਂ ਵੀਜ਼ਾ ਸੇਵਾਵਾਂ 21 ਸਤੰਬਰ.2023 ਤੋਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਭਾਰਤ ਦੇ ਇਕ ਸੀਨੀਅਰ ਡਿਪਲੋਮੈਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।ਕੋਰੋਨਾ ਕਾਲ ਦੇ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਕਿਸੇ ਵੀ ਦੇਸ਼ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਐਡਵਾਇਜ਼ਰੀ ਜਾਰੀ ਕੀਤੀ ਸੀ ਕਿ ਕੈਨੇਡਾ ਜਾਣ ਵਾਲੇ ਲੋਕ ਸਾਵਧਾਨੀ ਵਰਤਣ।

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ…

ਚੰਡੀਗੜ੍ਹ, 18 ਜੁਲਾਈ- ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ।…

ਲੰਡਨ ਤੋਂ ਭਾਰਤ ਲਿਆਂਦਾ ਗਿਆ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ…

ਹਰਿਆਣਾ ਬਾਰਡਰ ‘ਤੇ ਕਿਸਾਨਾਂ ਨੂੰ…

ਨਵੀਂ ਦਿੱਲੀ, 18 ਜੁਲਾਈ- ਹਰਿਆਣਾ-ਪੰਜਾਬ ਸਰਹੱਦ ਦੇ…

Listen Live

Subscription Radio Punjab Today

ਲੰਡਨ ਤੋਂ ਭਾਰਤ ਲਿਆਂਦਾ ਗਿਆ ਸ਼ਿਵਾ ਜੀ…

18 ਜੁਲਾਈ 2024 : ਛਤਰਪਤੀ ਸ਼ਿਵਾਜੀ ਮਹਾਰਾਜ ਦਾ ਬਾਘ ਦਾ ਪੰਜਾ  ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਭਾਰਤ ਦੀ ਵਿੱਤੀ…

ਓਹਾਇਓ ਵਿੱਚ ਪੈਨ ਅਮਰੀਕਨ ਮਾਸਟਰ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਇੰਡੋ ਯੂ. ਐਸ. ਹੈਰੀਟੇਜ਼ ਫਰਿਜ਼ਨੋ…

ਫਰਿਜਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ  / ਕੁਲਵੰਤ…

ਰਾਜ ਸਿੰਘ ਬਦੇਸ਼ਾ ਬਣੇ ਅਮਰੀਕਾ…

13 ਜੁਲਾਈ 2024 : ਰਾਜ ਸਿੰਘ ਬਦੇਸ਼ਾ…

Our Facebook

Social Counter

  • 41566 posts
  • 0 comments
  • 0 fans