Menu

ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਕਰਵਾਇਆ ਜਾਵੇ ਜਾਣੂੰ : ਐਸਪੀਐਸ ਪਰਮਾਰ

ਬਠਿੰਡਾ, 21 ਸਤੰਬਰ (ਵੀਰਪਾਲ ਕੌਰ): ਸਾਡਾ ਸਭ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਣੂੰ  ਕਰਵਾਇਆ ਜਾਵੇ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਨੇਪਰੇ ਚੜ੍ਹਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਏਡੀਜੀਪੀ ਪੰਜਾਬ ਸੁਰਿੰਦਰਪਾਲ ਸਿੰਘ ਪਰਮਾਰ ਨੇ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਕਰਵਾਏ ਗਏ ਸੈਮੀਨਾਰ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਏਡੀਜੀਪੀ ਪਰਮਾਰ ਨੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਚਾਨਣਾ ਪਾਉਂਦਿਆਂ ਸੱਦਾ ਦਿੱਤਾ ਕਿ ਮਾਪੇ ਆਪਣੇ ਬੱਚਿਆਂ ਅਤੇ ਅਧਿਆਪਕ ਵਿਦਿਆਰਥੀਆਂ ‘ਤੇ ਨਜ਼ਰ ਰੱਖਣਾ ਯਕੀਨੀ ਬਣਾਉਣ ਤਾਂ ਜੋ ਉਹ ਕਿਸੇ ਗਲਤ ਸੰਗਤ ‘ਚ ਨਾ ਪੈਣ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣਾ ਟੀਚਾ ਮਿੱਥ ਕੇ ਸਖ਼ਤ ਮਿਹਨਤ ਸਦਕਾ ਉਹ ਵੀ ਆਈਏਐਸ ਅਤੇ ਆਈਪੀਐਸ ਤੇ ਹੋਰ ਉੱਚ ਅਧਿਕਾਰੀ ਬਣ ਸਕਦੇ ਹਨ।

          ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਾਲਜ ਦੇ ਵਿਦਿਅਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਉਹ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਪਣਾ ਟੀਚਾ ਮਿੱਥਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਿਰਾਸ਼ਾ ਨੂੰ ਛੱਡ ਕੇ ਸਖ਼ਤ ਮਿਹਨਤ ਕਰਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਨ ‘ਤੇ ਕਾਬੂ ਰੱਖ ਕੇ ਆਪਣੀ ਐਨਰਜ਼ੀ ਨੂੰ ਚੰਗੇ ਪਾਸੇ ਲਗਾ ਕੇ ਆਪਣਾ, ਮਾਤਾ-ਪਿਤਾ, ਸਮਾਜ ਅਤੇ ਦੇਸ਼ ਦਾ ਨਾਮ ਚਮਕਾ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ।

          ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਬਡੀਜ਼ ਗੁਰੱਪ ਬਣਾ ਕੇ ਸਕੂਲਾਂ ਕਾਲਜਾਂ ‘ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਨਸ਼ਾ ਰੋਕੂ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ੇ ਦੇ ਤਸਕਰਾਂ ਸੰਬੰਧੀ ਜਾਣਕਾਰੀ ਪੁਲਿਸ ਨੂੰ ਦੇਣੀ ਲਾਜ਼ਮੀ ਬਣਾਉਣ ਪਰ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ।  ਇਸ ਦੌਰਾਨ ਗੁਲਨੀਤ ਸਿੰਘ ਖੁਰਾਣਾ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

          ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਚੰਗੇ ਸਪੂਤ ਬਣਨ ਲਈ ਪ੍ਰੇਰਿਤ ਕਰਦਿਆਂ ਚੰਗੀਆਂ ਕਿਤਾਬਾਂ ਪੜ੍ਹਨ ਅਤੇ ਨਾਲ-ਨਾਲ ਖੇਡਾਂ ਤੇ ਹੋਰ ਸਮਾਜ ਸੁਧਾਰ ਸੁਸਾਇਟੀਆਂ ਨਾਲ ਜੁੜ ਕੇ ਸਮਾਜ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ।

          ਅਖ਼ੀਰ ਵਿੱਚ ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ  ਜਯੋਤਸਨਾ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਾਲਜ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਕਾਲਜ ਦੇ ਪ੍ਰੋ: ਨਰਿੰਦਰ ਸਿੰਘ ਅਤੇ ਵਿਦਿਆਰਥਣ ਮਮਤਾ ਨੇ ਨਸ਼ਿਆਂ ਦੇ ਦੁਰਪ੍ਰਭਾਵਾਂ ਨੂੰ ਪ੍ਰਗਟਾਉਂਦੀਆਂ ਹੋਈਆਂ ਕਵਿਤਾਵਾਂ ਵੀ ਪੇਸ਼ ਕੀਤੀਆਂ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼, ਵਿਦਿਆਰਥੀਆਂ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

 

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans