Menu

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ

21, ਸਤੰਬਰ – ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕੰਮ ਤੈਅ ਸਮਾਂ ਹੱਦ ਅੰਦਰ ਪੂਰੇ ਹੋਣ ਅਤੇ ਵਿਕਾਸ ਕਾਰਜਾਂ ਦੀ ਗੁਣਵਤਾ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
ਡਿਪਟੀ ਕਮਿਸ਼ਨਰ ਉਪਮੰਡਲ ਮੈਜਿਸਟ੍ਰੇਟਾਂ ਨੂੰ ਕਿਹਾ ਕਿ ਉਹ ਨਿਯਮਤ ਤੌਰ ਤੇ ਨਸ਼ਾ ਮੁਕਤੀ ਕੇਂਦਰਾਂ/ਓਟ ਕਲੀਨਿਕਾਂ ਦੀ ਪੜਤਾਲ ਕਰਦੇ ਰਹਿਣ। ਉਨ੍ਹਾਂ ਨੇ ਮਗਨਰੇਗਾ ਸਕੀਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਵਿਚ 12 ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਜਲਾਲਾਬਾਦ ਨਗਰ ਕੌਂਸਲ ਵੱਲੋਂ ਸੱਵਛ ਭਾਰਤ ਮਿਸ਼ਨ ਤਹਿਤ 95 ਲੱਖ ਰੁਪਏ ਨਾਲ ਸਫਾਈ ਕਾਰਜਾਂ ਲਈ ਮਸ਼ੀਨਾਂ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਦੇ 2.29 ਕਰੋੜ ਦੇ ਉਪਲਬੱਧ ਫੰਡ ਵੀ ਸਕੀਮ ਦੀ ਗਾਇਡਲਾਇਨ ਅਨੁਸਾਰ ਜਲਾਲਾਬਾਦ ਸ਼ਹਿਰ ਦੇ ਵਿਕਾਸ ਲਈ ਖਰਚਣ ਦੇ ਹੁਕਮ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਸ਼ਹਿਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਅਤੇ ਪਾਬੰਦੀਸੁਦਾ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਕਾਰਵਾਈ ਲਈ ਵੀ ਸਖ਼ਤ ਹਦਾਇਤਾਂ ਕੀਤੀਆਂ।
ਬੈਠਕ ਦੌਰਾਨ ਨਹਿਰੀ ਵਿਭਾਗ ਦੇ ਨੁੰਮਾਇੰਦੇ ਨੇ ਦੱਸਿਆ ਕਿ ਇਸ ਵਿੱਤੀ ਸਾਲ ਦੌਰਾਨ ਨਹਿਰੀ ਪਾਣੀ ਚੋਰੀ ਦੇ ਮਾਮਲਿਆਂ ਵਿਚ 9 ਐਫਆਈਆਰ ਕਰਵਾਈਆਂ ਗਈਆਂ ਹਨ। ਬੈਠਕ ਵਿਚ ਏਡੀਸੀ ਜਨਰਲ ਅਵਨੀਤ ਕੌਰ,  ਅਕਾਸ਼ ਬਾਂਸਲ, ਐਸਡੀਐਮ  ਨਿਕਾਸ ਖੀਂਚੜ ਤੇ ਰਵਿੰਦਰ ਸਿੰਘ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ, ਡੀਡੀਪੀਓ ਸੰਜੀਵ ਸ਼ਰਮਾ, ਡੀਆਈਓ ਡਾ: ਐਰਿਕ ਆਦਿ ਵੀ ਹਾਜ਼ਰ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans