Menu

ਨਜਾਇਜ਼ ਮਾਇਨਿੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਡਿਪਟੀ ਕਮਿਸ਼ਨਰ

21, ਸਤੰਬਰ – ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜ਼ਿਲ੍ਹੇ ਵਿਚ ਨਜਾਇਜ਼ ਮਾਇਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ। ਬੈਠਕ ਵਿਚ ਐਸਐਸਪੀ ਮਨਜੀਤ ਸਿੰਘ ਢੇਸੀ ਵੀ ਵਿਸੇਸ਼ ਤੌਰ ‘ਤੇ ਹਾਜ਼ਰ ਹੋਏ। ਡਿਪਟੀ ਕਮਿਸ਼ਨਰ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਨਜਾਇਜ਼ ਮਾਇਨਿੰਗ ਰੋਕਣ ਲਈ ਜ਼ੇਕਰ ਕਿਸੇ ਵੀ ਜ਼ਿੰਮੇਵਾਰ ਅਧਿਕਾਰੀ ਨੇ ਢਿੱਲ ਕੀਤੀ ਤਾਂ ਅਜਿਹੇ ਅਧਿਕਾਰੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਕੋਈ ਵੀ ਨਿਯਮਾਂ ਦਾ ਉਲੰਘਣ ਕਰਕੇ ਨਜਾਇਜ਼ ਮਾਇਨਿੰਗ ਕਰਦਾ ਪਾਇਆ ਜਾਵੇ ਉਸਦੇ ਖ਼ਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਰੇ ਅਧਿਕਾਰੀ ਆਪੋ ਆਪਣੇ ਇਲਾਕਿਆਂ ਵਿਚ ਚੌਕਸੀ ਰੱਖਣ।
ਐਸਐਸਪੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਨਜਾਇਜ਼ ਮਾਇਨਿੰਗ ਖ਼ਿਲਾਫ਼ ਕਾਰਵਾਈ ਲਈ ਮਾਇਨਿੰਗ ਵਿਭਾਗ ਨੂੰ ਮੰਗ ਅਨੁਸਾਰ ਪੁਲਿਸ ਫੋਰਸ ਵੀ ਮੁਹਈਆ ਕਰਵਾਈ ਜਾਵੇਗੀ ਅਤੇ ਅਜਿਹੇ ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀਆਂ ਜਾਣਗੀਆਂ ਅਤੇ ਮਸ਼ੀਨਰੀ ਜਬਤ ਕੀਤੀ ਜਾਵੇਗੀ।
ਬੈਠਕ ਵਿਚ ਕਾਰਜਕਾਰੀ ਇੰਜਨੀਅਰ ਅਲੋਕ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਮਾਇਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬੈਠਕ ਵਿਚ ਐਸਡੀਐਮ  ਅਕਾਸ਼ ਬਾਂਸਲ, ਨਿਕਾਸ ਖੀਚੜ,  ਰਵਿੰਦਰ ਸਿੰਘ ਅਰੋੜਾ, ਡੀਐਸਪੀ  ਸੁਬੇਗ ਸਿੰਘ, ਡੀਡੀਪੀਓ ਸੰਜੀਵ ਸ਼ਰਮਾ,  ਮਨਜੀਤ ਸਵਾਮੀ ਆਦਿ ਵੀ ਹਾਜ਼ਰ ਸਨ।

ਚੌਥੇ ਪੜਾਅ ਤਹਿਤ 9 ਸੂਬਿਆਂ ਅਤੇ ਇਕ…

ਨਵੀਂ ਦਿੱਲੀ, 13 ਮਈ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਭਾਜਪਾ ਸੱਤਾ ‘ਚ ਵਾਪਸ ਨਹੀਂ…

ਨਵੀਂ ਦਿੱਲੀ, 11 ਮਈ 2024 – ਦਿੱਲੀ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40294 posts
  • 0 comments
  • 0 fans