Menu

ਵਿਜੀਲੈਂਸ ਬਿਊਰੋ ਨੇ ਲਾਇਨਮੈਨ ਰਣਜੀਤ ਕੁਮਾਰ ਨੂੰ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਬਠਿੰਡਾ, 21 ਸਤੰਬਰ (ਰਾਮ ਸਿੰਘ ਗਿੱਲ): ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵੱਲੋਂ ਰਣਜੀਤ ਕੁਮਾਰ ਲਾਇਨਮੈਨ ਪੀ.ਐਸ.ਪੀ.ਸੀ.ਐਲ. ਗੋਨਿਆਣਾ, ਜ਼ਿਲ੍ਹਾ ਬਠਿੰਡਾ ਵਿਰੁੱਧ ਮੁਕੱਦਮਾ ਨੰਬਰ 20 ਮਿਤੀ 21.09.2023 ਅ/ਧ 7 ਪੀ.ਸੀ.ਐਕਟ 1988 ਐਜ ਅਮੈਡਿਡ ਬਾਏ ਪੀ.ਸੀ.(ਅਮੈਂਡਮੈਂਟ) ਐਕਟ 2018 ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਦਰਜ ਕਰਕੇ ਰਣਜੀਤ ਕੁਮਾਰ ਲਾਇਨਮੈਨ ਨੂੰ 35000/—ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜ਼ਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਅਬਲੂ ਜ਼ਿਲ੍ਹਾ ਬਠਿੰਡਾ ਵੱਲੋਂ ਕੀਤੀ ਗਈ ਐਂਟੀ ਕਰੱਪਸ਼ਨ ਹੈਲਪਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਜਾਰੀ ਐਂਟੀ ਕਰੱਪਸ਼ਨ ਹੈਲਪਲਾਈਨ ਰਾਹੀ ਸ਼ਿਕਾਇਤ ਕਰਤਾ ਜ਼ਸਵਿੰਦਰ ਸਿੰਘ ਨੇ ਕੰਪਲੇਟ ਰਾਹੀਂ ਦੋਸ਼ ਲਗਾਇਆ ਸੀ ਕਿ ਮਹੀਨਾ ਅਪ੍ਰੈਲ—2022 ਦੇ ਵਿੱਚ ਹਨੇਰੀ ਆਉਣ ਕਰਕੇ ਉਸਦੀ ਮੋਟਰ ਕੁਨੈਕਸ਼ਨ ਦੀ ਲਾਇਨ ਦੇ 8 ਖੰਬੇ ਟੁੱਟਣ ਕਾਰਨ ਬਿਜਲੀ ਕੁਨੈਕਸ਼ਨ ਬੰਦ ਹੋ ਗਿਆ ਸੀ। ਇਸ ਕੁਨੈਕਸ਼ਨ ਨੂੰ ਚਾਲੂ ਕਰਨ ਲਈ ਲਾਇਨਮੈਨ ਵੱਲੋਂ 35000/—ਰੁਪਏ ਦੀ ਰਿਸ਼ਵਤ ਹਾਸਲ ਕੀਤੀ ਗਈ, ਇਥੇ ਜ਼ਿਕਰਯੋੋਗ ਹੈ ਕਿ ਇਸ ਕੰਮ ਲਈ ਬਿਜਲੀ ਵਿਭਾਗ ਵੱਲੋਂ ਕੋਈ ਅਸਟੀਮੈਂਟ ਤਿਆਰ ਨਹੀ ਕੀਤਾ ਗਿਆ ਅਤੇ ਲਾਇਨਮੈਨ ਰਣਜੀਤ ਕੁਮਾਰ ਵੱਲੋਂ 08 ਪੋਲ ਲਗਾਕੇ ਮੁਦੱਈ ਦਾ ਕੁਨੈਕਸ਼ਨ ਚਾਲੂ ਕਰ ਦਿੱਤਾ ਗਿਆ। ਮੁਦਈ ਵੱਲੋਂ ਪੇਸ਼ ਕੀਤੀ ਗਈ ਆਡੀਓ ਰਿਕਾਰਡਿੰਗ ਵਿੱਚ ਲਾਇਨਮੈਨ ਰਣਜੀਤ ਕੁਮਾਰ ਦੁਆਰਾ ਰਿਸ਼ਵਤ ਹਾਸਲ ਕਰਨ ਸੰਬੰਧੀ ਤੱਥ ਸਾਹਮਣੇ ਆਏ ਹਨ।
ਵਿਜੀਲੈਂਸ ਬਿਊਰੋ ਵੱਲੋ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਦੋਸ਼ੀ ਵੱਲੋਂ ਸ਼ਿਕਾਇਤਕਰਤਾ ਉਕਤ ਪਾਸੋਂ ਰਿਸ਼ਵਤ ਹਾਸਲ ਕਰਨਾ ਪਾਇਆ ਗਿਆ, ਜਿਸ ਦੋਸ਼ ਦੇ ਆਧਾਰ ‘ਤੇ ਲਾਇਨਮੈਨ ਰਣਜੀਤ ਕੁਮਾਰ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans